
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ,
ਭਵਾਨੀਗੜ੍ਹ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੂਬਾ ਪੱਧਰੀ ਸੱਦੇ ਅਨੁਸਾਰ ਅੱਜ ਭਵਾਨੀਗੜ੍ਹ ਵਿਖੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ ਦੀਆਂ ਮੰਗਾਂ ਪ੍ਰਤੀ ਨਾਂਹ ਪੱਖੀ ਰਵੱਈਆ ਅਪਣਾਉਣ ਕਾਰਨ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸਿੱਧੂ, ਜਨਰਲ ਸਕੱਤਰ ਕੇਵਲ ਸਿੰਘ ਸਿੱਧੂ, ਪੁਲਿਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ , ਸਿਹਤ ਵਿਭਾਗ ਤੋਂ ਬਲਦੇਵ ਸਿੰਘ, ਵੈਟਰਨਰੀ ਇੰਸਪੈਕਟਰ ਐਸੌਸੀਐਸਨ ਦੇ ਹਰਿੰਦਰ ਪਾਲ, ਸਫ਼ਾਈ ਕਰਮਚਾਰੀ ਯੂਨੀਅਨ ਪ੍ਰਧਾਨ ਜਗਮੇਲ ਸਿੰਘ, ਰਾਮਸਰੂਪ, ਬਾਬਾ ਜੀਵਨ ਸਿੰਘ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ, ਹਰੀ ਸਿੰਘ, ਡਾ. ਬੀਆਰ ਅੰਬੇਡਕਰ ਚੇਤਨਾ ਮੰਚ ਦੇ ਪ੍ਰਧਾਨ ਬਲਕਾਰ ਸਿੰਘ, ਸਮੇਤ ਸਾਥੀਆ ਸੀਨੀਅਰ ਸੀਟੀਜਨ ਦੇ ਪ੍ਰਧਾਨ ਚਰਨ ਸਿੰਘ ਚੋਪੜਾ, ਐੱਸਸੀਬੀਸੀ ਅਧਿਆਪਕ ਯੂਨੀਅਨ ਦੇ ਆਗੂ ਕੰਵਲਜੀਤ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਗੁਰਲਾਭ ਸਿੰਘ ਦੀ ਅਗਵਾਈ ਵਿੱਚ ਰੈਲੀ ਕਰਨ ਉਪਰੰਤ ਸ਼ਹਿਰ ਦੇ ਪ੍ਰਮੁੱਖ ਬਜ਼ਾਰਾਂ ਵਿੱਚ ਰੋਸ ਮਾਰਚ ਕਰਦਿਆਂ ਸ਼ਹੀਦ ਭਗਤ ਸਿੰਘ ਚੌਕ ਭਵਾਨੀਗੜ੍ਹ ਵਿੱਚ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ।
ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੀਏ ਸਬੰਧੀ ਮਾਨਯੋਗ ਹਾਈ ਕੋਰਟ ਦਾ ਫੈਸਲਾ ਆ ਚੁੱਕਾ ਹੈ ।ਪੰਜਾਬ ਸਰਕਾਰ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਿੰਗਲ ਬੈਂਚ ਤੋਂ ਬਾਅਦ ਡਬਲ ਬੈਂਚ ਦੇ ਆਏ ਫੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਵਿੱਚ ਮਾਣਯੋਗ ਹਾਈ ਕੋਰਟ ਵੱਲੋਂ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਇਸ ਦੇ ਪਿਛਲੇ ਬਕਾਏ 15 ਦਿਨਾਂ ਦੇ ਅੰਦਰ ਅਦਾ ਕਰਨ ਦੇ ਆਦੇਸ਼ ਦਿੱਤੇ ਸਨ। ਪ੍ਰੰਤੂ ਸਰਕਾਰ ਵੱਲੋਂ ਮੁਲਾਜ਼ਮ ਵਿਰੋਧੀ ਵਤੀਰਾ ਅਪਣਾਉਂਦੇ ਹੋਏ ਮਾਣਯੋਗ ਕੋਰਟ ਦੇ ਫੈਸਲੇ ਨੂੰ ਟਿੱਚ ਜਾਣਦੇ ਹੋਏ ਇਸਨੂੰ ਲਾਗੂ ਕਰਨ ਤੋਂ ਕੰਨੀ ਕਤਰਾ ਲਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਬਦਨੀਤੀ ਦੇ ਚੱਲਦਿਆਂ ਹੁਣ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ 7 ਅਗਸਤ ਦੀ "ਚੰਡੀਗੜ੍ਹ ਮਹਾਂ ਰੈਲੀ" ਵਿੱਚ ਸ਼ਾਮਿਲ ਹੋਣ ਵਾਲੀਆਂ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਤੱਕ ਕਹਿਣ ਲੱਗ ਪਏ ਹਨ।
ਇਸ ਮੌਕੇ ਡਾਕਟਰ ਰਾਮਪਾਲ ਸਿੰਘ, ਅਮਨ ਵਿਸ਼ਿਸ਼ਟ, ਕਰਮਜੀਤ ਨਦਾਮਪੁਰ ਪੁਲਿਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ, ਪ੍ਰਧਾਨ ਕਰਮ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ, ਏਐੱਸਆਈ ਜਗਤਾਰ ਸਿੰਘ, ਰਣਜੀਤ ਸਿੰਘ, ਸੁਰਿੰਦਰ ਕੁਮਾਰ, ਗੁਰਬਚਨ ਸਿੰਘ, ਸੋਮ ਦੱਤ, ਡਾ ਹਰਕੀਰਤ ਸਿੰਘ, ਗੁਰਜੀਤ ਕੌਰ, ਪਰਮਜੀਤ ਕੌਰ, ਸਵਾਤੀ ਸ਼ਰਮਾ, ਜਸਵੀਰ ਕੌਰ, ਅਮਨਪ੍ਰੀਤ ਕੌਰ, ਪ੍ਰੀਤੀ ਸਿੰਗਲਾ ਮੌਜੂਦ ਸਨ।