- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾ- ਪੈਨਸ਼ਨਰਾਂ ਨੇ ਸੱਤ ਦਿਨਾਂ ਦਾ ਪੱਕਾ ਮੋਰਚਾ ਲਾਇਆ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ 13 ਤੋਂ 19 ਨਵੰਬਰ ਤੱਕ ਚੱਲਣ ਵਾਲੇ ਸੱਤ ਰੋਜ਼ਾ ਪੱਕੇ ਮੋਰਚੇ ਦੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਸੂਬਾ ਆਗੂ ਸਾਥੀ ਸਤੀਸ਼ ਰਾਣਾ, ਰਣਜੀਤ ਰਾਣਵਾ, ਸੁਖਚੈਨ ਖਹਿਰਾ, ਕੁਲਵਿੰਦਰ ਢਿੱਲੋ, ਸੁਖਦੇਵ ਸੈਣੀ, ਜਗਦੀਸ਼ ਠਾਕੁਰ, ਮਨਪ੍ਰੀਤ ਸਿੰਘ, ਧਨਵੰਤ ਸਿੰਘ ਭੱਠਲ, ਹਰਜਿੰਦਰ ਪਾਲ ਪੰਨੂ, ਦਿਗਵਿਜੇ ਪਾਲ ਸ਼ਰਮਾ, ਮਨਜੀਤ ਰੰਧਾਵਾ ਮਨਦੀਪ ਸਿੰਘ, ਐਨਕੇ ਕਲਸੀ, ਹਰਦੀਪ ਟੋਡਰਪੁਰ, ਰਾਜ ਕੁਮਾਰ ਅਰੋੜਾ, ਦਵਿੰਦਰ ਪਸ਼ੋਰ ਨੇ ਕਿਹਾ ਕਿ ਸੂਬਾ ਸਰਕਾਰ ਦੇ ਰਾਜ ਵਿੱਚ ਹੱਕ ਮੰਗਦੇ ਮੁਲਾਜ਼ਮਾਂ, ਪੈਨਸ਼ਨਰਾਂ, ਮਜ਼ਦੂਰਾਂ, ਕਿਸਾਨਾਂ ਅਤੇ ਵਿਦਿਆਰਥੀਆਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ। ਸਰਕਾਰ ਵੀ ਲਾਰੇ ਲੱਪੇ ਦੀ ਨੀਤੀ ਨਾਲ ਆਪਣਾ ਰਹਿੰਦਾ ਸਮਾਂ ਲੰਘਾ ਰਹੀ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਦਾ ਰਹਿੰਦੀਆਂ ਕਿਸ਼ਤਾਂ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ, ਕੱਚੇ ਕਾਮੇ ਪੱਕੇ ਕਰਨ, ਮਿਡ ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਅਤੇ ਸਫਾਈ ਕਰਮਚਾਰੀ ਆਦਿ ਨੂੰ ਘੱਟੋ ਘੱਟ ਉਜ਼ਰਤ ਦੇ ਘੇਰੇ ਵਿੱਚ ਲਿਆਉਣ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਵਾਉਣ, ਕੱਟੇ ਭੱਤੇ ਬਹਾਲ ਕਰਵਾਉਣ, ਏਸੀਪੀ ਲਾਗੂ ਕਰਵਾਉਣ, 15 ਜਨਵਰੀ 2015 ਅਤੇ 17 ਜੁਲਾਈ 2020 ਦਾ ਪੱਤਰ ਰੱਦ ਕਰਵਾਉਣ, ਅਦਾਲਤੀ ਫੈਸਲੇ ਲਾਗੂ ਕਰਵਾਉਣ, ਗਰੈਚਟੀ ਦੀ ਰਾਸ਼ੀ ਵਧਵਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਇੱਕੋ ਕਿਸ਼ਤ ਵਿੱਚ ਦਿਵਾਉਣ ਆਦਿ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕਰਕੇ ਲੋਕ ਲਹਿਰ ਸਰਕਾਰ ਦੇ ਖਿਲਾਫ ਉਸਾਰੀ ਜਾਵੇਗੀ।
ਇਸ ਮੌਕੇ ਕੁਲਦੀਪ ਸਿੰਘ ਦੌੜਕਾ, ਰਣਧੀਰ ਸਿੰਘ ਬਾਦਸ਼ਾਹਪੁਰ, ਫਕੀਰ ਸਿੰਘ ਟਿੱਬਾ, ਅਵਿਨਾਸ਼ ਚੰਦਰ ਸ਼ਰਮਾ, ਮੇਘਰਾਜ, ਕੌਰ ਸਿੰਘ ਸੋਹੀ, ਸੁਖਜਿੰਦਰ ਸਿੰਘ, ਰਾਜਵੀਰ ਸਿੰਘ,ਦਾਤਾ ਸਿੰਘ, ਗੁਰਮੀਤ ਵਾਲੀਆ, ਬਚਿੱਤਰ ਸਿੰਘ, ਅਮਰਜੀਤ ਕੌਰ ਆਸ਼ਾ ਵਰਕਰ, ਅਮਰਜੀਤ ਕੌਰ ਮਿਡ ਡੇ ਮੀਲ ਵਰਕਰ, ਸੰਦੀਪ ਕੌਰ ਆਸ਼ਾ ਵਰਕਰ, ਗੁੱਡੀ ਕੌਰ, ਪਸਪਿੰਦਰ ਕਪਲਾ, ਸਿਕੰਦਰ ਸਿੰਘ, ਸ਼ਮਸ਼ੇਰ ਸਿੰਘ ਕੋਹਰੀ, ਗੁਰਿੰਦਰ ਸਿੰਘ ਘੁੱਕੇਵਾਲੀ, ਗੁਰਜੀਤ ਸਿੰਘ ਗੋਪਾਲਪੁਰ, ਮਨਜਿੰਦਰ ਸਿੰਘ ਸੰਧੂ, ਵਿਸ਼ਾਲਵੀਰ ਪਠਾਨਕੋਟ, ਕੁਲਵਿੰਦਰ ਸਿੰਘ, ਅਜੇ ਕੁਮਾਰ, ਲਖਵੀਰ ਸਿੰਘ, ਚੇਤ ਰਾਮ ਸਨਾਮ, ਗੁਰਦਿਆਲ ਸੈਣੀ, ਨਰਿੰਦਰ ਬੱਲ, ਪ੍ਰਿਤਪਾਲ ਸਿੰਘ, ਕਸਤੂਰੀ ਲਾਲ, ਚਮਕੌਰ ਸਿੰਘ, ਮੇਲਾ ਸਿੰਘ ਪੁੰਨਾਵਾਲ, ਬੱਬਣਪਾਲ ਸਿੰਘ, ਸੁਰਿੰਦਰ ਬਾਲੀਆ, ਅਵਤਾਰ ਸਿੰਘ ਭਲਵਾਨ, ਗੁਰਜੀਤ ਘਨੌਰ ਮੌਜੂਦ ਸਨ।