- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜਮਾਂ-ਪੈਨਸ਼ਨਰਾਂ ਨੇ ਪੱਕੇ ਮੋਰਚੇ ਤੋਂ ਰੇਲਵੇ ਚੌਂਕ ਤੱਕ ਕੀਤਾ ਰੋਸ ਮਾਰਚ

ਆਜ਼ਾਦੀ ਦੇ ਮਹਾਨਾਇਕ ਕਰਤਾਰ ਸਿੰਘ ਸਰਾਭਾ ਨੂੰ ਦਿੱਤੀ ਸ਼ਰਧਾਂਜਲੀ
ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਡੀਸੀ ਦਫਤਰ ਅੱਗੇ ਲੱਗੇ ਪੱਕੇ ਮੋਰਚੇ ਦੇ ਚੌਥੇ ਦਿਨ ਸੋਮਵਾਰ ਨੂੰ ਆਜ਼ਾਦੀ ਸੰਗਰਾਮ ਦੇ ਮਹਾਨਾਇਕ ਕਰਤਾਰ ਸਿੰਘ ਨੂੰ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸਦੇ ਨਾਲ ਹੀ ਮੁਲਾਜ਼ਮਾਂ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੇਲਵੇ ਚੌਂਕ ਤੱਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਸੂਬਾ ਕਨਵੀਨਰ ਕਮ ਕੋਆਰਡੀਨੇਟਰ ਸਾਥੀ ਸਤੀਸ਼ ਰਾਣਾ, ਗਗਨਦੀਪ ਸਿੰਘ ਭੁੱਲਰ, ਰਣਜੀਤ ਸਿੰਘ ਰਾਣਵਾਂ, ਰਾਧੇ ਸ਼ਿਆਮ, ਮਹਿੰਦਰ ਸਿੰਘ ਕੌੜਿਆਂਵਾਲੀ, ਤਰਸੇਮ ਸਿੰਘ, ਜੋਗਿੰਦਰ ਸਿੰਘ, ਰਾਜ ਕੁਮਾਰ ਅਰੋੜਾ, ਦਿਗਵਿਜੇਪਾਲ ਸ਼ਰਮਾ, ਜਗਦੀਸ਼ ਸ਼ਰਮਾ, ਕਲਵੀਰ ਮੋਗਾ, ਕੁਲਵਿੰਦਰ ਸਿੰਘ, ਜਗਦੀਪ ਗੁੱਜਰਾਂ, ਹਿੰਮਤ ਸਿੰਘ ਖੋਖ, ਜਸਵਿੰਦਰ ਸੌਜਾ, ਤੀਰਥ ਸਿੰਘ ਬਾਸੀ, ਗੁਰਜੀਤ ਘਨੌਰ, ਹਰਪ੍ਰੀਤ ਸਿੰਘ, ਹਰਮਨਪ੍ਰੀਤ ਕੌਰ, ਵੀਰਪਾਲ ਕੌਰ, ਅਰਵਿੰਦਰ ਕੌਰ ਕਾਕੜਾ, ਅਮਰਜੀਤ ਗਰੇਵਾਲ, ਮਨੋਜ ਘਈ, ਗੁਰਜੰਟ ਬਾਲੀਆ ਅਤੇ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਰਾਜਨੀਤਿਕ ਲੋਕਾਂ ਦੀ ਥਾਂ ਅੱਜ ਆਜ਼ਾਦੀ ਸੰਗਰਾਮ ਦੇ ਯੋਧਿਆ ਨੂੰ ਆਪਣੇ ਮਹਾਨਾਇਕ ਬਣਾਉਣਾ ਚਾਹੀਦਾ ਹੈ। ਉਨ੍ਹਾਂ ਮੁਲਾਜ਼ਮਾ ਪੈਨਸ਼ਨਰਾਂ ਨੂੰ ਕਿਸਾਨੀ ਸੰਘਰਸ਼ ਅਤੇ ਜਨ ਅੰਦੋਲਨਾਂ ਦੀਆਂ ਉਦਾਹਰਨਾਂ ਦਿੰਦਿਆਂ ਕਿਹਾ ਕਿ ਸਾਨੂੰ ਸੰਘਰਸ਼ ਦੇ ਰਾਹਾਂ ਨੂੰ ਅਖਤਿਆਰ ਕਰਕੇ ਹਰ ਜ਼ੁਲਮ ਦਾ ਟਾਕਰਾ ਕਰਨਾ ਚਾਹੀਦਾ ਹੈ। ਸਟੇਜ ਤੋਂ ਆਗੂਆਂ ਨੇ ਐਲਾਨ ਕੀਤਾ ਕਿ ਸ਼ਾਮ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਹੀਦ ਊਧਮ ਸਿੰਘ ਸੁਨਾਮ ਦੀ ਜੱਦੀ ਰਿਹਾਇਸ਼ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਤੱਕ ਮੋਮਬੱਤੀ ਮਾਰਚ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਦਾ ਰਹਿੰਦੀਆਂ ਕਿਸਤਾਂ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ, ਕੱਚੇ ਕਾਮੇ ਪੱਕੇ ਕਰਨ, ਮਿਡ ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਅਤੇ ਸਫਾਈ ਕਰਮਚਾਰੀ ਆਦਿ ਨੂੰ ਘੱਟੋ ਘੱਟ ਉਜ਼ਰਤ ਦੇ ਘੇਰੇ ਵਿੱਚ ਲਿਆਉਣ, ਕੱਟੇ ਭੱਤੇ ਬਹਾਲ ਕਰਵਾਉਣ, ਏਸੀਪੀ ਲਾਗੂ ਕਰਵਾਉਣ, 15 ਜਨਵਰੀ 2015 ਅਤੇ 17 ਜੁਲਾਈ 2020 ਦਾ ਪੱਤਰ ਰੱਦ ਕਰਵਾਉਣ, ਅਦਾਲਤੀ ਫੈਸਲੇ ਲਾਗੂ ਕਰਵਾਉਣ, ਗਰੈਚਟੀ ਦੀ ਰਾਸ਼ੀ ਵਧਵਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਇੱਕੋ ਕਿਸਤ ਵਿੱਚ ਦਿਵਾਉਣ ਆਦਿ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।
ਇਸ ਮੌਕੇ ਮਨਜੀਤ ਸਿੰਘ ਫਤਿਹਗੜ੍ਹ, ਬਲਵੰਤ ਸਿੰਘ ਧਨੋਆ, ਦਰਸ਼ਨ ਸਿੰਘ ਬੜਵਾ, ਰਾਮਸ਼ਰਨ ਨਾਭਾ, ਮੇਲਾ ਸਿੰਘ ਪੁੰਨਾਂਵਾਲ, ਮਨਜੀਤ ਸਿੰਘ, ਤੇਜਿੰਦਰ ਸਿੰਘ, ਕਰਮਵੀਰ ਸਿੰਘ, ਤਰਸੇਮ ਸਿੰਘ ਸੰਧੂ, ਭੁਪਿੰਦਰ ਸਿੰਘ ਜੱਸੀ, ਗੁਰਵਿੰਦਰ ਸਿੰਘ ਸਸਕੋਰ, ਸੁਖਜਿੰਦਰ ਸਿੰਘ, ਸਿਕੰਦਰ ਸਿੰਘ, ਜਸਵਿੰਦਰ ਸਿੰਘ ਸਮਾਨਾ, ਆਰਐਲ ਪਾਂਧੀ, ਸੁਰਿੰਦਰ ਕੁਮਾਰ ਬਾਲੀਆ, ਮੇਘ ਰਾਜ, ਜਤਿੰਦਰ ਸਿੰਘ, ਸੀਤਾ ਰਾਮ, ਕਰਨੈਲ ਸਿੰਘ, ਜਸਵੰਤ ਸਿੰਘ ਮਾਲੇਰਕੋਟਲਾ, ਮਨੋਜ ਕੁਮਾਰ, ਲਖਵਿੰਦਰ ਸਿੰਘ ਖਾਨਪੁਰ, ਹਰਪ੍ਰੀਤ ਸਿੰਘ, ਨਰਿੰਦਰ ਸੈਣੀ, ਰਜੇਸ਼ ਰਿਸ਼ੀ ਮੌਜੂਦ ਸਨ।