- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ- ਪੈਨਸ਼ਨਰਾਂ ਨੇ ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ ਕੀਤਾ, ਨਾਅਰੇਬਾਜੀ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਅੱਗੇ ਲੱਗੇ ਪੱਕੇ ਮੋਰਚੇ ਦੇ ਸੱਤਵੇਂ ਦਿਨ ਦੀ ਰੋਸ ਰੈਲੀ ਵੇਰਕਾ ਮਿਲਕ ਪਲਾਂਟ ਦੇ ਨੇੜੇ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਮੁਲਾਜ਼ਮਾਂ-ਪੈਨਸ਼ਨਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦਿਆਂ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਸ਼ਾਸਨ ਵੱਲੋਂ 25 ਨਵੰਬਰ ਦੀ ਮੀਟਿੰਗ ਮੁੱਖ ਮੰਤਰੀ ਨਾਲ ਤੈਅ ਕਰਵਾਈ ਗਈ।
ਇਸ ਮੌਕੇ ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਆਗੂ ਸਾਥੀ ਸਤੀਸ਼ ਰਾਣਾ, ਗੁਰਨਾਮ ਸਿੰਘ ਵਿਰਕ, ਧਨਵੰਤ ਸਿੰਘ ਭੱਠਲ, ਸੁਖਚੈਨ ਸਿੰਘ ਖਹਿਰਾ, ਜਰਮਨਜੀਤ ਸਿੰਘ, ਸੁਸ਼ੀਲ ਕੁਮਾਰ ਫੌਜੀ, ਕਰਮ ਸਿੰਘ ਧਨੋਆ, ਸਾਹਿਲ ਸ਼ਰਮਾ, ਪ੍ਰੇਮ ਚਾਵਲਾ, ਦਰਸ਼ਨ ਸਿੰਘ ਲੁਬਾਣਾ, ਭਜਨ ਸਿੰਘ ਗਿੱਲ, ਤਰਸੇਮ ਭੱਠਲ, ਗਗਨਦੀਪ ਸਿੰਘ ਭੁੱਲਰ, ਅਮਰੀਕ ਸਿੰਘ ਕੰਗ, ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਪਸ਼ੋਰ, ਜਗਦੀਪ ਸਿੰਘ ਚਾਹਲ ਅਤੇ ਬਚਿੱਤਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਦੇ ਹਾਕਮਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਇਸ ਸਰਕਾਰ ਦੇ ਰਾਜ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ ਮਜ਼ਦੂਰਾਂ ਅਤੇ ਵਿਦਿਆਰਥੀਆਂ ਨੂੰ ਕੁੱਟਿਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਨਵੰਬਰ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਦੀ ਬਹਾਲੀ ਕਰਨ, ਡੀਏ ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕਰਨ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਦੇਣ, ਕੱਚੇ ਕਾਮੇ ਪੱਕੇ ਕਰਨ, ਮਿਡ ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਅਤੇ ਸਫ਼ਾਈ ਕਰਮਚਾਰੀ ਆਦਿ ਨੂੰ ਘੱਟੋ-ਘੱਟ ਉਜ਼ਰਤ ਦੇ ਘੇਰੇ ਵਿੱਚ ਲੈਣ, ਕੱਟੇ ਭੱਤੇ ਬਹਾਲ ਕਰਵਾਉਣ, ਏਸੀਪੀ ਲਾਗੂ ਕਰਨ, 15 ਜਨਵਰੀ 2015 ਅਤੇ 17 ਜੁਲਾਈ 2020 ਦਾ ਪੱਤਰ ਰੱਦ ਕਰਨ, ਅਦਾਲਤੀ ਫੈਸਲੇ ਲਾਗੂ ਕਰਨ, ਗਰੈਚਟੀ ਦੀ ਰਾਸ਼ੀ ਵਿੱਚ ਵਧਾ ਕਰਨ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਇੱਕੋ ਕਿਸ਼ਤ ਵਿੱਚ ਦੇਣ, 253 ਟਰਮੀਨੇਟ ਕੀਤੇ ਅਧਿਆਪਕਾਂ ਦੀਆਂ ਸੇਵਾਵਾਂ ਬਹਾਲ ਕਰਨ ਆਦਿ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਹੋਰ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨਾ ਪਵੇਗਾ।
ਇਸ ਮੌਕੇ ਪਿੰਕੀ ਪਟਿਆਲਾ, ਸਿਮਰਜੀਤ ਕੌਰ, ਰਾਣੋ ਖੇੜੀ ਗਿੱਲਾਂ, ਜਸਵੀਰ ਸਿੰਘ ਤਲਵਾੜਾ, ਕਰਮਜੀਤ ਸਿੰਘ ਬੀਹਲਾ, ਚਰਨ ਸਿੰਘ ਸੰਧੂ,ਅਵਤਾਰ ਸਿੰਘ ਕੈਂਥ, ਸੁਖਵਿੰਦਰ ਸਿੰਘ, ਕਸ਼ਮੀਰ ਸਿੰਘ, ਮਨਪ੍ਰੀਤ ਕੰਬੋਜ, ਬੋਬਿੰਦਰ ਸਿੰਘ, ਅਨੂਰਿਧ ਮੋਦਗਿਲ, ਬਲਜਿੰਦਰ ਸਿੰਘ ਧਾਲੀਵਾਲ, ਤਜਿੰਦਰ ਸਿੰਘ ਨੰਗਲ, ਬਲਵੰਤ ਸਿੰਘ ਬਾਗੜੀਆਂ, ਪ੍ਰੀਤ ਭਗਵਾਨ ਸਿੰਘ, ਸੁਖਪ੍ਰੀਤ ਪੰਨੂ, ਬਲਵਿੰਦਰ ਸਿੰਘ ਉਗਰਾਹਾ, ਭਿੰਦਰ ਸਿੰਘ ਚਾਹਲ, ਦਿਗਵਿਜੇਪਾਲ ਸ਼ਰਮਾ, ਮਨਪ੍ਰੀਤ ਸਿੰਘ, ਵਿਨੋਦ ਸਾਗਰ, ਗੁਰਸੇਵਕ ਸਿੰਘ ਤਰਨਤਾਰਨ, ਪ੍ਰਗਟਜੀਤ ਕਿਸ਼ਨਪੁਰਾ, ਅਰਵਿੰਦਰ ਡਾਚੀ, ਨਿਰਮਲਜੀਤ ਸਿੰਘ ਚਾਨੇ, ਹਰਨੇਕ ਸਿੰਘ, ਪਰਵਿੰਦਰ ਸਿੰਘ, ਪ੍ਰਦੀਪ ਵਿਨਾਇਕ, ਸੰਦੀਪ ਭੰਬਕ ਮੌਜੂਦ ਸਨ।