
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਹਿਰ ਦੇ ਬਜ਼ਾਰਾਂ ’ਚ ਗਰਜੇ ਮੁਲਾਜ਼ਮ ਤੇ ਪੈਨਸ਼ਨਰ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਜ਼ਿਲ੍ਹੇ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰਣਬੀਰ ਕਲੱਬ ਰੋਡ ਤੇ ਵਿਸ਼ਾਲ ਰੋਸ ਰੈਲੀ ਕੀਤੀ। ਜ਼ਿਲਾ ਸੰਗਰੂਰ ਦੇ ਦਫਤਰ ਅਤੇ ਸਕੂਲ ਮੁਕੰਮਲ ਤੌਰ ’ਤੇ ਬੰਦ ਰਹੇ।
ਇਸ ਮੌਕੇ ਫਕੀਰ ਸਿੰਘ ਟਿੱਬਾ ਅਤੇ ਰਾਜਵੀਰ ਬਡਰੁੱਖਾਂ ਵੱਲੋਂ ਕੀਤੇ ਮੰਚ ਸੰਚਾਲਨ ਦੌਰਾਨ ਮੁਲਾਜ਼ਮ ਪੈਨਸ਼ਨਰ ਆਗੂ ਅਵਿਨਾਸ਼ ਸ਼ਰਮਾ, ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਮਾਲਵਿੰਦਰ ਸੰਧੂ, ਪ੍ਰਿਤਪਾਲ ਸਿੰਘ, ਦੇਵੀ ਦਿਆਲ, ਸੁਖਵਿੰਦਰ ਗਿਰ, ਸੁਖਜਿੰਦਰ ਸਿੰਘ, ਗੁਰਜੰਟ ਸਿੰਘ ਵਾਲੀਆ, ਗੁਰਪ੍ਰੀਤ ਮੰਗਵਾਲ, ਨਰਦੀਪ ਸ਼ਰਮਾ, ਜੋਤਿੰਦਰ ਜੋਤੀ, ਕ੍ਰਿਸ਼ਨ ਦੁੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਢੇ ਚਾਰ ਸਾਲਾਂ ਵਿੱਚ ਮੁਲਾਜ਼ਮਾਂ ਦਾ ਕੋਈ ਵੀ ਮਸਲਾ ਹੱਲ ਨਹੀਂ ਕੀਤਾ, ਸਗੋਂ 18 ਫੀਸਦੀ ਮਹਿੰਗਾਈ ਭੱਤਾ ਦੇਣ ਦੇ ਹਾਈ ਕੋਰਟ ਦੇ ਆਦੇਸ਼ ਨੂੰ ਵੀ ਲਾਗੂ ਕਰਨ ਤੋਂ ਮੁਨਕਰ ਹੋਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕੇ ਜੇਕਰ ਸਰਕਾਰ ਵਲੋਂ ਮੁਲਾਜ਼ਮ ਮਸਲਿਆਂ ਨੂੰ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ, 18 ਫੀਸਦੀ ਮਹਿੰਗਾਈ ਭੱਤਾ ਤਰੁੰਤ ਜਾਰੀ ਕੀਤਾ ਜਾਵੇ, 17 ਜੁਲਾਈ 20 ਦਾ ਕੇਂਦਰੀ ਸਕੇਲ ਪੱਤਰ ਰੱਦ ਕੀਤਾ ਜਾਵੇ, 15 ਜਨਵਰੀ 15 ਦਾ ਪੱਤਰ ਰੱਦ ਕੀਤਾ ਜਾਵੇ ਅਤੇ ਪ੍ਰੋਬੇਸ਼ਨ ਸਮੇਂ ਵਿੱਚ ਪੂਰੀ ਤਨਖਾਹ ਦਿੱਤੀ ਜਾਵੇ, ਕੰਪਿਊਟਰ ਅਧਿਆਪਕ, ਐਨਐਸਕਿਉਂਐੱਫ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ, ਐਸੋਸੀਏਟ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ, ਸਾਰੇ ਵਿਭਾਗਾਂ ਦੀਆਂ ਖ਼ਾਲੀ ਆਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਿਆ ਜਾਵੇ, ਸਾਰੇ ਤਰ੍ਹਾਂ ਦੇ ਭੱਤੇ ਬਹਾਲ ਕੀਤੇ ਜਾਣ, ਮਾਣ ਭੱਤਾ ਵਰਕਰਾਂ ਨੂੰ ਪੱਕਾ ਕੀਤਾ ਜਾਵੇ, ਪੈਨਸ਼ਨਰਾਂ ਦੀ ਦੁਹਰਾਈ 2.59 ਗੁਣਾਕ ਨਾਲ਼ ਕੀਤੀ ਜਾਵੇ, ਏਸੀਪੀ ਬਹਾਲ ਕੀਤੀ ਜਾਵੇ, ਕੈਸ਼ਲੈਸ ਹੈਲਥ ਸਕੀਮ ਲਾਗੂ ਕੀਤੀ ਜਾਵੇ, ਮੈਡੀਕਲ ਭੱਤਾ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, 200 ਰੁਪਏ ਜਜੀਆ ਕਰ ਖ਼ਤਮ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੇ ਹੱਕ ਵਿੱਚ ਆਏ ਸਾਰੇ ਅਦਾਲਤੀ ਹੁਕਮਾਂ ਨੂੰ ਜਨਰਲਾਇਜ ਕੀਤੇ ਜਾਣ।
ਇਸ ਮੌਕੇ ਸੁਰਿੰਦਰ ਬਾਲੀਆ, ਅਨਿਲ ਕੁਮਾਰ, ਮੇਲਾ ਸਿੰਘ ਪੁੰਨਾਵਾਲ,ਬਲਵੀਰ ਚੰਦ ਲੌਂਗੋਵਾਲ, ਭੁਪਿੰਦਰ ਜੱਸੀ, ਹਰਕੀਰਤ ਸਿੰਘ, ਅਨੁਜ ਕੁਮਾਰ, ਕਸਤੂਰੀ ਲਾਲ, ਜੁਝਾਰ ਲੋਂਗੋਵਾਲ, ਗਗਨਦੀਪ ਢਿੱਲੋ, ਵੀਰਪਾਲ ਕੌਰ, ਮਨਪ੍ਰੀਤ ਕੌਰ, ਚਮਕੌਰ ਸਿੰਘ, ਨਿਰਮਲਜੀਤ ਸਿੰਘ, ਗੁਰਪਿਆਰ ਸਿੰਘ, ਭਰਤ ਬੇਦੀ, ਜਸਵਿੰਦਰ ਸਿੰਘ, ਬੇਅੰਤ ਕੌਰ, ਅਮਨਦੀਪ ਸੇਖਾ, ਨਿਰਭੈ ਸਿੰਘ, ਵਰਿੰਦਰਜੀਤ ਬਜਾਜ, ਗੁਰਸੇਵਕ ਸਿੰਘ ਕਲੇਰ ਮੌਜੂਦ ਸਨ।