- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮਾਂ- ਪੈਨਸ਼ਨਰਾਂ ਨੇ ਵਿੱਤ ਮੰਤਰੀ ਦੇ ਘਰ ਅੱਗੇ ਕੀਤਾ ਪ੍ਰਦਰਸ਼ਨ, ਨਾਅਰੇਬਾਜੀ

ਪੱਕੇ ਮੋਰਚੇ ਦੇ ਤੀਜੇ ਦਿਨ ਵੀ ਵੱਡੀ ਗਿਣਤੀ ਪੁੱਜੇ ਮੁਲਾਜ਼ਮ- ਪੈਨਸ਼ਨਰ
ਫੋਟੋ–29
ਕੈਪਸ਼ਨ–ਸੰਗਰੂਰ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮ ਅਤੇ ਪੈਨਸ਼ਨਰ।
ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਡੀਸੀ ਦਫਤਰ ਅੱਗੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਚੱਲ ਰਹੇ ਸੱਤ ਰੋਜ਼ਾ ਪੱਕੇ ਮੋਰਚੇ ਦੇ ਤੀਜੇ ਦਿਨ ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਦੀ ਕੋਠੀ ਅੱਗੇ ਪੁੱਜਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਮੁਜਾਰਾਕਾਰੀਆਂ ਨੂੰ ਵਿੱਤ ਮੰਤਰੀ ਦੇ ਘਰ ਤੱਕ ਰੋਸ ਮੁਜ਼ਾਹਰਾ ਕਰਨ ਦੇਣ ਦੇ ਸਮਝੌਤੇ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਰਸਤੇ ਵਿੱਚ ਲੱਗੀਆਂ ਸਾਰੀਆਂ ਰੋਕਾਂ ਨੂੰ ਹਟਾ ਦਿੱਤਾ। ਇਸ ਤੋਂ ਪਹਿਲਾਂ ਆਗੂ ਦਿਗਵਿਜੇਪਾਲ ਸ਼ਰਮਾ, ਕਰਮਜੀਤ ਸਿੰਘ ਬੀਹਲਾ, ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਅਵਿਨਾਸ਼ ਸ਼ਰਮਾ, ਵਿਕਰਮਦੇਵ ਸਿੰਘ, ਸਤਬੀਰ ਰੌਣੀ ਜਰਨੈਲ ਸਿੰਘ ਪੱਟੀ, ਫੰਮਣ ਸਿੰਘ ਕਾਠਗੜ੍ਹ, ਬਿਮਲਾ ਰਾਣੀ, ਗੁਰਪ੍ਰੀਤ ਸਿੰਘ ਮੰਗਵਾਲ, ਚਮਕੌਰ ਸਿੰਘ, ਗੁਲਜਾਰ ਖਾਂ, ਸੁਖਦੇਵ ਸਿੰਘ ਕੰਬੋਜ, ਨਿਰਭੈ ਸਿੰਘ ਅਤੇ ਜਗਦੀਪ ਸਿੰਘ ਗੁੱਜਰਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੌਣੇ ਪੰਜ ਸਾਲ ਦੇ ਕਾਰਜਕਾਲ ਵਿੱਚ ਸੂਬੇ ਨੂੰ ਧਰਨਿਆਂ ਦਾ ਸੂਬਾ ਬਣਾ ਕੇ ਰੱਖ ਦਿੱਤਾ ਹੈ ਹਰ ਪਾਸੇ ਹੱਕ ਮੰਗਦੇ ਲੋਕਾਂ ਨਾਲ ਬੇਇਨਸਾਫੀ ਹੋ ਰਹੀ ਹੈ। ਲੋਕਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ। ਆਪ ਦੀ ਰਾਜਧਾਨੀ ਕਿਹਾ ਜਾਂਦਾ ਸ਼ਹਿਰ ਸੰਗਰੂਰ ਧਰਨਿਆਂ ਦੀ ਰਾਜਧਾਨੀ ਬਣ ਕੇ ਰਹਿ ਗਿਆ ਹੈ । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਦਾ ਰਹਿੰਦੀਆਂ ਕਿਸ਼ਤਾਂ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ, ਕੱਚੇ ਕਾਮੇ ਪੱਕੇ ਕਰਨ, ਮਿਡ ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਅਤੇ ਸਫਾਈ ਕਰਮਚਾਰੀ ਆਦਿ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ, ਕੱਟੇ ਭੱਤੇ ਬਹਾਲ ਕਰਵਾਉਣ, ਏਸੀਪੀ ਲਾਗੂ ਕਰਵਾਉਣ, 15 ਜਨਵਰੀ 2015 ਅਤੇ 17 ਜੁਲਾਈ 2020 ਦਾ ਪੱਤਰ ਰੱਦ ਕਰਵਾਉਣ, ਅਦਾਲਤੀ ਫੈਸਲੇ ਲਾਗੂ ਕਰਵਾਉਣ, ਗਰੈਚਟੀ ਦੀ ਰਾਸ਼ੀ ਵਧਵਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਇੱਕੋ ਕਿਸ਼ਤ ਵਿੱਚ ਦਿਵਾਉਣ ਆਦਿ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।
ਆਗੂਆਂ ਨੇ ਮੰਗ ਕੀਤੀ ਕਿ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਜਾਇਜ ਅਤੇ ਹੱਕੀ ਮੰਗਾਂ ਦਾ ਨਿਪਟਾਰਾ ਨਾ ਕੀਤਾ ਗਿਆ ਤਾਂ ਪੰਜਾਬ ਦੇ 8 ਲੱਖ ਮੁਲਾਜ਼ਮ ਪੈਨਸ਼ਨਰ ਮੌਜੂਦਾ ਸਰਕਾਰ ਦੇ ਪਤਨ ਦਾ ਕਾਰਨ ਬਣਨਗੇ। ਇਸ ਮੌਕੇ ਫਕੀਰ ਸਿੰਘ ਟਿੱਬਾ, ਸੁਖਦੇਵ ਸਿੰਘ ਚੰਗਾਲੀਵਾਲਾ, ਵਿਕਾਸ ਸ਼ਰਮਾ, ਬਿਕਰਮਜੀਤ ਸਿੰਘ ਕੱਦੋ, ਦੁਨੀ ਚੰਦ, ਕੇਵਲ ਸਿੰਘ, ਗੁਰਮੇਲ ਸਿੰਘ ਮਲਕਾਣਾ, ਦੀਪਕ ਕੁਮਾਰ, ਟਹਿਲ ਸਿੰਘ ਫਾਜਿਲਕਾ, ਮਹਿੰਦਰ ਘੱਲੂ, ਪਿਰਤਪਾਲ ਸਿੰਘ ਪਨੇਸਰ, ਹਰਭਗਵਾਨ ਸਿੰਘ ਗੁਰਨੇ, ਜੋਤਿੰਦਰ ਜੋਤੀ,ਕੁਲਵਿੰਦਰ ਸਿੰਘ ਤਰਨਤਾਰਨ, ਬਲਵਿੰਦਰ ਸਿੰਘ, ਦੇਵਰਾਜ, ਤਰਲੋਚਨ ਸਿੰਘ, ਮਨਜੀਤ ਸਿੰਘ ਗਿੱਲ, ਮੇਲਾ ਸਿੰਘ ਪੁੰਨਾਵਾਲ,ਕਰਤਾਰ ਸਿੰਘ, ਹਰਭਜਨ ਸਿੰਘ ਖੰਗਰ, ਬਿਕਰਮਜੀਤ ਸਿੰਘ ਕੱਦੋ, ਹਰਬੰਤ ਸਿੰਘ ਮਾਂਗਟ, ਸੁਰਿੰਦਰ ਧਰੰਗਲਾ, ਕਸਤੂਰੀ ਲਾਲ, ਸੁਰਿੰਦਰ ਕੁਮਾਰ, ਰਣਜੀਤ ਸਿੰਘ, ਬਿਕਰ ਸਿੰਘ ਸਿਬੀਆ, ਸੁਰਿੰਦਰ ਕੁਮਾਰ ਬਾਲੀਆ, ਅਵਿਨਾਸ਼ ਚੰਦ ਸ਼ਰਮਾ, ਦਰਸ਼ਨ ਸਿੰਘ ਚੀਮਾ, ਦੀਦਾਰ ਸਿੰਘ ਛੋਕਰਾ, ਮਨਜੀਤ ਸਿੰਘ ਗਿੱਲ, ਸੁਖਦੇਵ ਚੰਦ ਕੰਬੋਜ ਸ਼ਾਮਿਲ ਸਨ।