
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁਲਾਜਮਾਂ ਅਤੇ ਪੈਨਸ਼ਨਰਾਂ ਨੇ ਮਲੇਰਕੋਟਲਾ ’ਚ ਕੀਤੀ ਰੋਸ ਰੈਲੀ

ਕਾਲਾਬੂਲਾ/ਰਹਿਮਾਨ/ਲਾਡੇਵਾਲ ਪੰਜਾਬੀ ਜਾਗਰਣ,
ਮਲੇਰਕੋਟਲਾ : ਸਾਂਝਾ ਮੁਲਾਜ਼ਮ ਸੰਘਰਸ਼ ਕਮੇਟੀ, ਜ਼ਿਲ੍ਹਾ ਮਲੇਰਕੋਟਲਾ ਦੀ ਅਗਵਾਈ ਹੇਠ ਡੀਸੀ ਦਫ਼ਤਰ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਇਸ ਉਪਰੰਤ ਮੁਲਾਜ਼ਮਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ ਵੀ ਕੀਤਾ ਗਿਆ। ਰੈਲੀ ਵਿੱਚ ਮੁਲਾਜ਼ਮਾਂ, ਕਿਸਾਨਾਂ, ਅਧਿਆਪਕਾਂ, ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ।
ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ, 18 ਫੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ, 17-7-20 ਦਾ ਕੇਂਦਰੀ ਸਕੇਲ ਪੱਤਰ ਰੱਦ ਕੀਤਾ ਜਾਵੇ, 15-1-15 ਦਾ ਪੱਤਰ ਰੱਦ ਕੀਤਾ ਜਾਵੇ ਅਤੇ ਪ੍ਰੋਬੇਸ਼ਨ ਸਮੇਂ ਵਿੱਚ ਪੂਰੀ ਤਨਖਾਹ ਦਿੱਤੀ ਜਾਵੇ, ਕੰਪਿਊਟਰ ਅਧਿਆਪਕ, ਐਨਐਸਕਿਉਐੱਫ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ, ਐਸੋਸੀਏਟ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇ, ਸਾਰੇ ਵਿਭਾਗਾਂ ਦੀਆਂ ਖ਼ਾਲੀ ਆਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਭਰਿਆ ਜਾਵੇ, ਸਾਰੇ ਤਰ੍ਹਾਂ ਦੇ ਭੱਤੇ ਬਹਾਲ ਕੀਤੇ ਜਾਣ, ਮਾਣ ਭੱਤਾ ਵਰਕਰਾਂ ਨੂੰ ਪੱਕਾ ਕੀਤਾ ਜਾਵੇ, ਪੈਨਸ਼ਨਰਾਂ ਦੀ ਦੁਹਰਾਈ 2.59 ਗੁਣਾਕ ਨਾਲ਼ ਕੀਤੀ ਜਾਵੇ, ਏਸੀਪੀ ਬਹਾਲ ਕੀਤੀ ਜਾਵੇ, ਕੈਸ਼ਲੈਸ ਹੈਲਥ ਸਕੀਮ ਲਾਗੂ ਕੀਤੀ ਜਾਵੇ, ਮੈਡੀਕਲ ਭੱਤਾ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, 200 ਰੁਪਏ ਜਜੀਆ ਕਰ ਖ਼ਤਮ ਕੀਤਾ ਜਾਵੇ ਅਤੇ ਮੁਲਾਜ਼ਮਾਂ ਦੇ ਹੱਕ ਵਿੱਚ ਆਏ ਸਾਰੇ ਅਦਾਲਤੀ ਹੁਕਮਾਂ ਨੂੰ ਜਨਰਲਾਇਜ ਕੀਤੇ ਜਾਣਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਸਰਕਾਰ ਦੇ ਇਸ ਰਵੱਈਏ ਵਿਰੁੱਧ ਮੁਲਾਜ਼ਮ ਜਥੇਬੰਦੀਆਂ ਵੱਲੋਂ ਮਹਾ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਕਾਮਯਾਬ ਕਰਨ ਲਈ ਮਾਲੇਰਕੋਟਲਾ ਵਿੱਚ ਵੱਡੀ ਲਾਮਬੰਦੀ ਕੀਤੀ ਗਈ ਹੈ।ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹੁਣ ਵੀ ਮੁਲਾਜਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।