- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਅੱਜ ਕਰਨਗੇ ਘਿਰਾਓ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕਰਨ ਲਈ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੂਪਰੇਖਾ ਤਿਆਰ ਕਰ ਲਈ ਹੈ। ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਦਰਸ਼ਨ ਸਿੰਘ ਭਰੂਰ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਦੌਰਾਨ 13 ਸਤੰਬਰ ਨੂੰ ਮੰਤਰੀ ਅਮਨ ਅਰੋੜਾ ਦੀ ਕੋਠੀ ਦੇ ਘਿਰਾਓ ਸਬੰਧੀ ਮੈਂਬਰਾਂ ਦੀਆਂ ਬਾਕਾਇਦਾ ਦੀਆਂ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ ਬੋਲਦਿਆਂ ਰਾਮ ਸਰੂਪ ਢੈਪਈ , ਸੁਰਿੰਦਰ ਸਿੰਘ ਸੁਨਾਮ, ਰਵਿੰਦਰ ਸਿੰਘ, ਜੀਤ ਸਿੰਘ ਬੰਗਾ, ਚੇਤ ਰਾਮ ਢਿੱਲੋਂ, ਸੁਰੇਸ਼ ਕਾਂਸਲ, ਸੋਮ ਸਿੰਘ, ਸਵਿੰਦਰ ਸਿੰਘ, ਤਰਸੇਮ ਸਿੰਘ, ਸੁਖਮਿੰਦਰ ਸਿੰਘ, ਦੁਲੀਆ ਰਾਮ, ਪਵਨ ਕੁਮਾਰ, ਬ੍ਰਿਜ ਲਾਲ ਧੀਮਾਨ ਅਤੇ ਗੁਰਸਿਮਰਤ ਸਿੰਘ ਜਖੇਪਲ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹੱਕ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਰਹੀ ਹੈ। ਅਦਾਲਤ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਤੁਰੰਤ ਦੇਣ ਦੀ ਗੱਲ ਆਖੀ ਹੈ। ਮੁਲਾਜ਼ਮ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਡੀਏ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਇੰਨਬਿੰਨ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, 2.59 ਦਾ ਫਾਰਮੂਲਾ ਸਾਰੇ ਪੈਨਸ਼ਨਰਾਂ ਤੇ ਲਾਗੂ ਕੀਤਾ ਜਾਵੇ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਵਰਗੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ। ਬੁਲਾਰਿਆਂ ਨੇ ਤੂਰਬੰਨਜਾਰਾ ਦੇ ਕਿਰਤੀ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਹੋਈ ਵਧੀਕੀ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।