ਕੇਸੀਟੀ ਕਾਲਜ ’ਚ ਮਨਾਇਆ ਇੰਜੀਨੀਅਰ ਦਿਵਸ ਕੇਸੀਟੀ ਕਾਲਜ ’ਚ ਮਨਾਇਆ ਇੰਜੀਨੀਅਰ ਦਿਵਸ
Publish Date: Tue, 15 Sep 2026 03:33 PM (IST)
Updated Date: Wed, 16 Sep 2026 04:02 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਕੇਸੀਟੀ ਕਾਲਜ ਫਤਹਿਗੜ੍ਹ ਵਿਖੇ ਰਾਸ਼ਟਰੀ ਇੰਜੀਨੀਅਰ ਦਿਵਸ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਇੰਜੀਨੀਅਰਿੰਗ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਮਹਾਨ ਇੰਜੀਨੀਅਰ ਭਾਰਤ ਰਤਨ ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੱਯਾ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਜੀਵਨ ਅਤੇ ਉਪਲੱਬਧੀਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਕਾਲਜ ਚੈਅਰਮੈਨ ਮੌਂਟੀ ਗਰਗ ਨੇ ਕਿਹਾ, ਕਿ ਇੰਜੀਨੀਅਰ ਕਿਸੇ ਵੀ ਦੇਸ਼ ਦੇ ਵਿਕਾਸ ਦੀ ਮਜ਼ਬੂਤ ਨੀਂਹ ਹੁੰਦੇ ਹਨ। ਉਨ੍ਹਾਂ ਕਿਹਾ ਕਿ ਤਕਨਾਲੋਜੀ ਅਤੇ ਨਵੀਆਂ ਖੋਜਾਂ ਰਾਹੀਂ ਇੰਜੀਨੀਅਰ ਸਮਾਜ ਦੀਆਂ ਸਮੱਸਿਆਵਾਂ ਦੇ ਹੱਲ ਲੱਭਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਕਾਲਜ ਪ੍ਰਿੰਸੀਪਲ ਮਨੋਜ ਗੋਇਲ ਨੇ ਕਿਹਾ ਕਿ ਕੇਸੀਟੀ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਤਕਨੀਕੀ ਗਿਆਨ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦਿਵਸ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਨਵੀਂ ਖੋਜ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਆਪਣੇ ਹੁਨਰਾਂ ਨੂੰ ਨਿਖਾਰ ਕੇ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਕਾਲਜ ਕੋਆਰਡੀਨੇਟਰ ਮੋਨਿਕਾ ਗੋਇਲ ਨੇ ਕਿਹਾ, ਕਿ ਅੱਜ ਦੇ ਤਕਨੀਕੀ ਯੁੱਗ ਵਿੱਚ ਇੰਜੀਨੀਅਰਿੰਗ ਸਿਰਫ਼ ਇੱਕ ਵਿਸ਼ਾ ਨਹੀਂ, ਸਗੋਂ ਸਮਾਜ ਅਤੇ ਦੇਸ਼ ਨੂੰ ਨਵੀਂ ਦਿਸ਼ਾ ਦੇਣ ਦਾ ਸਾਧਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਰ ਮੋਕਸ਼ਗੁੰਡਮ ਵਿਸ਼ਵੇਸ਼ਵਰੱਯਾ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਰਚਨਾਤਮਕ ਅਤੇ ਜ਼ਿੰਮੇਵਾਰ ਬਣਨ ਦੀ ਅਪੀਲ ਕੀਤੀ। ਅਸਿਸਟੈਂਟ ਪ੍ਰੋਫੈਸਰ ਕਿਰਪਾਲ ਸਿੰਘ ਨੇ ਕਿਹਾ ਕਿ ਇੰਜੀਨੀਅਰਾਂ ਦੀ ਸੋਚ ਸਮੱਸਿਆਵਾਂ ਨੂੰ ਮੌਕਿਆਂ ਵਿੱਚ ਬਦਲਣ ਦੀ ਸਮਰੱਥਾ ਰੱਖਦੀ ਹੈ।ਅਸਿਸਟੈਂਟ ਪ੍ਰੋਫੈਸਰ ਅਮਰ ਸਿੰਘ ਡਸਕਾ ਨੇ ਕਿਹਾ, ਕਿ ਇੰਜੀਨੀਅਰ ਦਿਵਸ ਸਾਨੂੰ ਸਿਰਫ਼ ਇੰਜੀਨੀਅਰਾਂ ਦੀਆਂ ਉਪਲੱਬਧੀਆਂ ਨੂੰ ਯਾਦ ਕਰਨ ਦਾ ਮੌਕਾ ਹੀ ਨਹੀਂ ਦਿੰਦਾ, ਸਗੋਂ ਨੌਜਵਾਨਾਂ ਨੂੰ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਅੱਗੇ ਵਧਣ ਲਈ ਵੀ ਪ੍ਰੇਰਿਤ ਕਰਦਾ ਹੈ। ਇਸ ਮੌਕੇ ਰਾਮ ਗੋਪਾਲ ਗਰਗ ਕਾਲਜ ਸਕੱਤਰ, ਕਾਲਜ ਪ੍ਰਧਾਨ ਜਸਵੰਤ ਸਿੰਘ, ਸਹਿ ਸਰਪ੍ਰਸਤ ਸਤਵੰਤ ਸਿੰਘ ਸ਼ਾਮਲ ਸਨ।