ਵਾਤਾਵਰਣ ਸਿੱਖਿਆ ਸਮਾਗਮ ਕਰਵਾਇਆ
ਵਾਤਾਵਰਣ ਸਿੱਖਿਆ ਸਮਾਗਮ ਕਰਵਾਇਆ ਗਿਆ
Publish Date: Wed, 11 Feb 2026 04:03 PM (IST)
Updated Date: Wed, 11 Feb 2026 04:05 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ ਦਿੜ੍ਹਬਾ : ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਦੀਆਂ ਹਦਾਇਤਾਂ ਦੇ ਮੁਤਾਬਿਕ ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਸੰਚਾਲਣ ਐੱਸਐੱਸ ਮਾਸਟਰ ਮੰਗਲ ਸਿੰਘ ਵੱਲੋਂ ਕੀਤਾ ਗਿਆ। ਪ੍ਰੋਗਰਾਮ ਦੀ ਸੁਚੱਜੀ ਅਗਵਾਈ ਸਕੂਲ ਮੁੱਖੀ ਡਾ. ਪਰਮਿੰਦਰ ਸਿੰਘ ਦੇਹੜ ਵੱਲੋਂ ਕੀਤੀ ਗਈ ਅਤੇ ਸਾਇੰਸ ਅਧਿਆਪਕ ਚਮਕੌਰ ਸਿੰਘ ਵੱਲੋਂ ਬੱਚਿਆਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਗਿਆ। ਨੇੜਲੇ ਸਕੂਲ ਦੇ ਅਧਿਆਪਕ ਹਰਬੰਸ ਸਿੰਘ ਨੇ ਵਰਮੀ ਕੰਪੋਸਟ ਖਾਦ ਤਿਆਰ ਕਰਨ ਦੀ ਵਿਧੀ ਅਤੇ ਫਾਇਦਿਆਂ ਤੋਂ ਜਾਣੂ ਕਰਵਾਇਆ। ਨਰਿੰਦਰਪਾਲ ਸਿੰਘ ਲੈਕਚਰਾਰ ਵੱਲੋਂ ਪਾਣੀ ਅਤੇ ਮਿੱਟੀ ਦੇ ਹੋ ਰਹੇ ਪ੍ਰਦੂਸ਼ਣ ਅਤੇ ਇਸ ਦੇ ਖ਼ਤਰਨਾਕ ਨਤੀਜਿਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਪਹੁੰਚੇ ਮਹਿਮਾਨਾਂ ਦਾ ਸਕੂਲ ਮੁੱਖੀ ਵੱਲੋਂ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪ੍ਰਣ ਕੀਤਾ ਕਿ ਉਹ ਵਾਤਾਵਰਣ ਨੂੰ ਤੰਦਰੁਸਤ ਅਤੇ ਪ੍ਰਦੂਸ਼ਣ ਰਹਿਤ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।