ਟੀਬੀ ਦੀ ਬਿਮਾਰੀ ਇਲਾਜਯੋਗ ਹੈ : ਡਾ. ਬਾਜਵਾ
ਟੀ ਬੀ ਦੀ ਬਿਮਾ
Publish Date: Tue, 24 Mar 2026 04:21 PM (IST)
Updated Date: Wed, 25 Mar 2026 03:59 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਟੀ.ਬੀ. ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਡਾ. ਕੰਵਲਜੀਤ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਹਰੇਕ ਸਾਲ 24 ਮਾਰਚ ਨੂੰ ਵਿਸ਼ਵ ਟੀ.ਬੀ. ਦਿਵਸ, ਤਪਦਿਕ ਦੀ ਬਿਮਾਰੀ ਨੂੰ ਖਤਮ ਕਰਨ ਦੇ ਯਤਨਾਂ ਅਤੇ ਦਵਾਈਆਂ ਬਾਰੇ ਜਨਤਕ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ ਤੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਐਨ.ਟੀ.ਈ.ਪੀ (ਨੈਸ਼ਨਲ ਟੀ.ਬੀ. ਇਲੀਮੀਨੇਸ਼ਨ ਪ੍ਰੋਗਰਾਮ) ਅਧੀਨ ਟੀ.ਬੀ ਦੀ ਬਿਮਾਰੀ ਨੂੰ ਖਤਮ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਦੋ ਹਫ਼ਤੇ ਤੋਂ ਜਿਆਦਾ ਖਾਂਸੀ, ਭਾਰ ਘਟਣਾ, ਭੁੱਖ ਨਾ ਲੱਗਣਾ, ਬੁਖਾਰ, ਲੰਬਾ ਸਾਹ ਲੈਣ ਤੇ ਛਾਤੀ ਵਿਚ ਦਰਦ, ਬਲਗਮ ਵਿਚ ਖੂਨ ਆਉਣਾ, ਲੰਬੇ ਸਮੇਂ ਤੋਂ ਪੇਟ ਜਾਂ ਰੀੜ ਦੀ ਹੱਡੀ ’ਚ ਦਰਦ, ਰਾਤ ਨੂੰ ਤਰੇਲੀਆਂ ਆਉਣਾ ਆਦਿ ਲੱਛਣ ਹਨ, ਉਨ੍ਹਾਂ ਨੂੰ ਨੇੜੇ ਦੀ ਸਿਹਤ ਸੰਸਥਾ ’ਚ ਟੀ.ਬੀ. ਦੀ ਜਾਂਚ ਜ਼ਰੂਰ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਟੀ.ਬੀ. ਦੀ ਜਾਂਚ ਤੇ ਇਲਾਜ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਕੀਤਾ ਜਾਂਦਾ ਹੈ। ਡਾ. ਬਾਜਵਾ ਨੇ ਇਹ ਵੀ ਕਿਹਾ ਕਿ ਖਾਂਸੀ ਜਾਂ ਛਿੱਕ ਕਰਨ ਸਮੇਂ ਹਮੇਸ਼ਾ ਰੁਮਾਲ ਜਾਂ ਆਪਣੀ ਬਾਂਹ ਨਾਲ ਮੂੰਹ ਢੱਕਣਾ ਚਾਹੀਦਾ ਹੈ। ਇਸ ਮੌਕੇ ਐਸ.ਆਈ. ਰਣਜੀਵ ਕੁਮਾਰ, ਐਸ.ਟੀ.ਐਸ. ਪ੍ਰਦੀਪ ਕੁਮਾਰ ਮ.ਪਹ.ਵ ਗਗਨਦੀਪ ਸਿੰਘ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।