ਸੰਤ ਬਾਬਾ ਲੌਂਗਪੁਰੀ ਆਦਰਸ਼ ਸਕੂਲ ’ਚ ਹਾਊਸ ਸੈਰੇਮਨੀ
ਸੰਤ ਬਾਬਾ ਲੌਂਗਪੁਰੀ ਆਦਰਸ਼ ਸਕੂਲ ਪੱਖੋ ਕਲਾਂ ਵਿਖੇ ਕਰਵਾਈ ਹਾਊਸ ਸੈਰੇਮਨੀ
Publish Date: Wed, 22 Apr 2026 03:56 PM (IST)
Updated Date: Thu, 23 Apr 2026 04:01 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਇਲਾਕੇ ਦੀ ਨਾਮਵਰ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸਕੈਂਡਰੀ ਸਕੂਲ ਪੱਖੋ ਕਲਾਂ ਵਿਖੇ ਨਵੇਂ ਸ਼ੈਸ਼ਨ ਦੀ ਹਾਊਸ ਸੈਰੇਮਨੀ ਕਰਵਾਈ ਗਈ।ਇਸ ਮੌਕੇ ਸਕੂਲ ’ਚ ਚਾਰ ਹਾਊਸ ਸਾਹਿਬਜਾਦਾ ਅਜੀਤ ਸਿੰਘ, ਸਾਹਿਬਜਾਦਾ ਜੁਝਾਰ ਸਿੰਘ, ਸਾਹਿਬਜਾਦਾ ਜੋਰਾਵਰ ਸਿੰਘ ਅਤੇ ਸਾਹਿਬਜਾਦਾ ਫਤਿਹ ਸਿੰਘ ਬਣਾਏ ਗਏ। ਇਨ੍ਹਾਂ ਹਾਊਸਾਂ ਦੇ ਹੈਡ ਅਧਿਆਪਕਾਂ ਦੇ ਨਾਲ ਨਾਲ ਹੈਡ ਬੁਆਏ ਅਤੇ ਹੈਡ ਗਰਲ ਵੀ ਚੁਣੇ ਗਏ। ਇਹ ਹਾਊਸ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਣਾਏ ਗਏ ਅਤੇ ਸਕੂਲ ’ਚ ਸਾਲ ’ਚ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ਇਨ੍ਹਾਂ ਹਾਊਸਾਂ ਦੇ ਹੇਠ ਹੀ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਪੋਸਟ ਮਾਰਚ ਅਤੇ ਸੌਂ ਚੁੱਕਣ ਦੀ ਰਸਮ ਵੀ ਕੀਤੀ ਗਈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਸੰਤ ਬਾਬਾ ਚਰਨਪੁਰੀ ਅਤੇ ਐਮਡੀ ਮੈਡਮ ਕਰਮਜੀਤ ਕੌਰ ਨੇ ਬੱਚਿਆਂ ਨੂੰ ਸ਼ੈਸ਼ਨ ਦੌਰਾਨ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ਅਤੇ ਖੇਡਾਂ ’ਚ ਭਾਗ ਲੈਣ ਲਈ ਕਿਹਾ ਤਾਂ ਜੋ ਬੱਚਿਆਂ ਦਾ ਹਰ ਪੱਖ ਤੋਂ ਵਿਕਾਸ ਹੋ ਸਕੇ ਤੇ ਉਨ੍ਹਾਂ ’ਚ ਲੀਡਰਸ਼ਿਪ ਦੀ ਭਾਵਨਾ ਪੈਦਾ ਕੀਤੀ ਜਾ ਸਕੇ। ਸੰਸਥਾ ਦੇ ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਸਾਰੇ ਹਾਊਸ ਹੈਡਾਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਹਰ ਗਤੀਵਿਧੀ ਆਪਸੀ ਸਹਿਯੋਗ ਨਾਲ ਕਰਨ ਦੀ ਸਿੱਖਿਆ ਦਿੱਤੀ। ਇਸ ਮੌਕੇ ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਡੀ ਪੀ ਈ ਹਰਵਿੰਦਰ ਸਿੰਘ, ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ।