ਕਲੈਰੀਕਲ ਕਾਮਿਆਂ ਨੇ ਸਰਕਾਰ ਦੀ ਅਰਥੀ ਫੂਕੀ
ਕਲੈਰੀਕਲ ਕਾਮਿਆਂ ਨੇ ਮੁਲਾਜਮ ਮੰਗਾਂ ਨੂੰ ਲੈ ਕੇ ਸਰਕਾਰ ਦੀ ਅਰਥੀ ਫੂਕੀ
Publish Date: Fri, 06 Mar 2026 05:29 PM (IST)
Updated Date: Sat, 07 Mar 2026 04:06 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਪੰਜਾਬ ਸਟੇਟ ਮਨਿਸਟ੍ਰੀਰੀਅਲ ਸਰਵਿਸਜ਼ ਯੂਨੀਅਨ (ਪੀ ਐਸ ਐਮ ਐਸ ਯੂ) ਪੰਜਾਬ ਦੇ ਸੱਦੇ ਤੇ ਤਹਿਸੀਲ ਕੰਪਲੈਕਸ ਤਪਾ ਸਾਹਮਣੇ ਵੱਖ—ਵੱਖ ਸਰਕਾਰੀ ਦਫ਼ਤਰਾਂ ’ਚ ਕੰਮ ਕਰਦੇ ਕਲੈਰੀਕਲ ਕਾਮਿਆਂ ਵੱਲੋਂ ਇਕੱਤਰ ਹੋ ਕੇ ਮੁਲਾਜਮਾਂ ਦੀਆਂ ਭਖਦੀਆਂ ਮੰਗਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 16% ਡੀ.ਏ ਜਾਰੀ ਕਰਨ ਅਤੇ ਨੋਟੀਫਿਕੇਸ਼ਨ ਮਿਤੀ 15.01.2015, ਮਿਤੀ 17.07.2020 ਦੇ ਮੁਲਾਜਮ ਮਾਰੂ ਪੱਤਰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਅਵਤਾਰ ਸਿੰਘ ਬਾਹੀਆ ਤਹਿਸੀਲ ਪ੍ਰਧਾਨ, ਲਲਿਤ ਕੁਮਾਰ ਜਨਰਲ ਸਕੱਤਰ ਤਹਿਸੀਲ ਤਪਾ ਅਤੇ ਯੂਨੀਅਨ ਦੇ ਬੁਲਾਰੇ ਨਨਪਾਲ ਨੇ ਦੱਸਿਆ ਕਿ ਪੰਜਾਬ ਦੇ ਮੁਲਾਜਮਾਂ ਨੂੰ ਆਪ ਸਰਕਾਰ ਤੋਂ ਬਹੁਤ ਉਮੀਦਾਂ ਸਨ ਪ੍ਰੰਤੂ ਸਰਕਾਰ ਨੇ ਅਜੇ ਤੱਕ ਮੁਲਾਜਮਾਂ ਦੀ ਕੋਈ ਮੰਗ ਪੂਰੀ ਨਹੀਂ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਮਿਤੀ 18.11.2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਉਪਰੰਤ ਐਸ.ਓ.ਪੀ. ਜਾਰੀ ਕੀਤੀ ਜਾਵੇ ਅਤੇ ਮੁਲਾਜਮਾਂ ਦੇ ਜੀ.ਪੀ.ਐਫ. ਖਾਤੇ ਖੁਲਵਾਏ ਜਾਣ। ਨਵੇਂ ਭਰਤੀ ਮੁਲਾਜਮਾਂ ਨੂੰ ਤਿੰਨ ਸਾਲ ਲਈ ਮੁੱਢਲੀ ਤਨਖਾਹ ਦੇਣ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ ਨਵੇਂ ਭਰਤੀ ਹੋਏ ਮੁਲਾਜਮਾਂ ਤੇ ਥੋਪਿਆ ਗਿਆ ਸੱਤਵਾਂ ਪੇ ਕਮਿਸ਼ਨ ਲਗਾਉਣ ਸਬੰਧੀ ਪੱਤਰ ਮਿਤੀ 17.07.2020 ਰੱਦ ਕੀਤਾ ਜਾਵੇ। 16% ਪੈਡਿੰਗ ਡੀ.ਏ. ਜਾਰੀ ਕੀਤਾ ਜਾਵੇ। ਇਨ੍ਹਾਂ ਮੰਗਾਂ ਦੀ ਪੂਰਤੀ ਲਈ 8 ਮਾਰਚ ਨੂੰ ਮੋਹਾਲੀ ’ਚ ਹੋ ਰਹੀ ਸੂਬਾ ਪੱਧਰੀ ਰੈਲੀ ’ਚ ਵੀ ਸ਼ਾਮਿਲ ਹੋਣਗੇ। ਇਸ ਮੌਕੇ ਕਮਲਜੀਤ ਕੌਰ, ਭਗਵਾਨ ਦਾਸ, ਮਨਜੀਤ ਕੌਰ, ਸਿਮਰਤ ਸਿੰਘ, ਗੁਰਲਾਲ ਸਿੰਘ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ, ਜਗਸੀਰ ਸਿੰਘ, ਸੁਖਜਿੰਦਰ ਸਿੰਘ, ਗੁਰਚਰਨ ਸਿੰਘ, ਸਤਵੰਤ ਸਿੰਘ, ਅਸ਼ਵਨੀ ਕੁਮਾਰ, ਬੂਟਾ ਸਿੰਘ, ਗਗਨਦੀਪ ਸਿੰਘ, ਹਰਮੀਤ ਸਿੰਘ, ਜਗਸੀਰ ਸਿੰਘ, ਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਅਰਜੁਨ, ਗੁਰਪ੍ਰੀਤ ਸਿੰਘ ਆਦਿ ਕਰਮਚਾਰੀ ਹਾਜਰ ਸਨ।