ਮੈਗਾ ਪੀਟੀਐੱਮ ਤਹਿਤ ਸਾਲਾਨਾ ਨਤੀਜਾ ਐਲਾਨਿਆ, ਵਿਦਿਆਰਥੀਆਂ ਦਾ ਸਨਮਾਨ
ਮੈਗਾ ਪੀਟੀਐਮ ਤਹਿਤ ਸਰਕਾਰੀ ਹਾਈ ਸਕੂਲ ਦਾ ਸਾਲਾਨਾ ਨਤੀਜਾ ਘੋਸ਼ਿਤ, ਵਿਦਿਆਰਥੀਆਂ ਦਾ ਸਨਮਾਨ
Publish Date: Sat, 28 Mar 2026 05:38 PM (IST)
Updated Date: Sun, 29 Mar 2026 04:09 AM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮੈਗਾ ਪੀਟੀਐੱਮ ਤਹਿਤ ਸਰਕਾਰੀ ਹਾਈ ਸਕੂਲ ਮਹਿਲ ਖੁਰਦ ’ਚ ਸਾਲਾਨਾ ਨਤੀਜੇ ਦਾ ਐਲਾਨ ਸਮਾਗਮਪੂਰਵਕ ਕੀਤਾ ਗਿਆ। ਸਮਾਗਮ ’ਚ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।.ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਖੁਦ ਵੀ ਇਸ ਸਕੂਲ ਦੇ ਪੁਰਾਣੇ ਵਿਦਿਆਰਥੀ ਰਹਿ ਚੁੱਕੇ ਹਨ ਤੇ 6ਵੀਂ ਤੋਂ 10ਵੀਂ ਜਮਾਤ ਤੱਕ ਦੀ ਪੜ੍ਹਾਈ ਇਥੋਂ ਹੀ ਕੀਤੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਲਕਸ਼ ਪ੍ਰਤੀ ਵਫ਼ਾਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪਹਿਲੀ, ਦੂਜੀ ਅਤੇ ਤੀਜੀ ਪੋਜ਼ੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸਟੇਟ ਐਵਾਰਡੀ ਹੈਡਮਾਸਟਰ ਕੁਲਦੀਪ ਸਿੰਘ ਕਮਲ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਸਾਰੇ ਵਿਦਿਆਰਥੀਆਂ ਨੂੰ ਉਤਕ੍ਰਿਸ਼ਟ ਨਤੀਜਿਆਂ ਲਈ ਵਧਾਈ ਦਿੱਤੀ। ਸਮਾਗਮ ਦੇ ਅੰਤ ’ਚ ਸਰਪੰਚ ਹਰਪਾਲ ਸਿੰਘ ਨੇ ਗ੍ਰਾਮ ਪੰਚਾਇਤ ਦੀ ਓਰੋਂ ਮੁੱਖ ਮਹਿਮਾਨ ਅਤੇ ਹਾਜ਼ਰ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਿੰਦਰ ਸਿੰਘ ਪ੍ਰਧਾਨ, ਅਵਤਾਰ ਸਿੰਘ ਖਾਲਸਾ (ਕਿਸਾਨ ਵਿੰਗ), ਤਰਸੇਮ ਸਿੰਘ ਪਲੰਬਰ, ਪੰਚ ਵਿਜੇ ਕੁਮਾਰ, ਪੰਚ ਬੇਅੰਤ ਸਿੰਘ, ਚੇਅਰਮੈਨ ਰਕੇਸ਼ ਕੁਮਾਰ, ਸੂਬੇਦਾਰ ਮੇਜਰ ਗੁਰਜੰਟ ਸਿੰਘ, ਆਤਮਾ ਸਿੰਘ ਫੌਜੀ, ਸੂਬੇਦਾਰ ਜਗਤਾਰ ਸਿੰਘ, ਪਰਮਜੀਤ ਕੌਰ, ਮਨਜੀਤ ਕੌਰ, ਗੋਗੀ ਕੌਰ, ਕਿਰਨਾ ਰਾਣੀ, ਮਾਸਟਰ ਜਸਵਿੰਦਰ ਪਾਲ ਸਿੰਘ ਬੁੱਟਰ, ਮਾਸਟਰ ਮੰਗਲ ਸਿੰਘ, ਕਰਨ ਬਾਤਿਸ, ਮੈਡਮ ਹਰਪ੍ਰੀਤ ਕੌਰ, ਮੈਡਮ ਹਰਮੀਤ ਕੌਰ ਅਤੇ ਅਨੀਤਾ ਰਾਣੀ ਸਮੇਤ ਕਈ ਗ੍ਰਾਮੀਣ ਅਤੇ ਮਾਪੇ ਵੱਡੀ ਗਿਣਤੀ ’ਚ ਹਾਜ਼ਰ ਰਹੇ।