- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਖਜ਼ਾਨਚੀ ਗੁਰਮੁਖ ਸਿੰਘ ਪਟਿਆਲਾ ਨੇ ਦੱਸਿਆ ਕਿ ਮਸਲਾ ਹੱਲ ਨਾ ਹੋਣ ਤੱਕ ਇਹ ਸੰਘਰਸ਼ ਹਲਕੇ ਵਿੱਚ ਜਾਰੀ ਰਹੇਗਾ ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਬਲਾਕ ਦਿੜਬਾ ਤੋਂ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੋਂ ਬਲਾਕ ਆਗੂ ਮਿਸ਼ਰਾ ਸਿੰਘ, ਬਲਾਕ ਆਗੂ ਹਰਬੰਸ ਸਿੰਘ ਦਿੜ੍ਹਬਾ, ਇਕਾਈ ਖੇਤਲਾ ਤੋਂ ਇਕਾਈ ਪ੍ਰਧਾਨ ਹਰਪਾਲ ਸਿੰਘ, ਪਿੰਡ ਖੇਤਲਾ ਅਤੇ ਕਾਕੂਵਾਲਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ: ਈਟੀਟੀ ਟੈਟ ਪਾਸ ਅਧਿਆਪਕ ਐਸੋਸੀਏਸ਼ਨ ਜੈ ਸਿੰਘ ਵਾਲਾ ਵੱਲੋਂ ਪਿਛਲੇ ਦਿਨੀਂ ਦਿੜ੍ਹਬਾ ਹਲਕਾ ਦੇ ਦਸ ਪਿੰਡਾਂ ਵਿੱਚ ਭੰਡੀ ਪ੍ਰਚਾਰ ਤੋਂ ਇਲਾਵਾ ਦਿੜ੍ਹਬਾ ਸ਼ਹਿਰ ਵਿਖੇ ਰਾਤ ਨੂੰ ਜਾਗੋ ਕੱਢਣ ਤੋਂ ਬਾਅਦ 180 ਈਟੀਟੀ ਅਧਿਆਪਕ ਯੂਨੀਅਨ ਪਰਿਵਾਰਾਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਨਾਲ ਮਿਲ ਕੇ ਹਲਕਾ ਦਿੜ੍ਹਬਾ ਦੇ ਪਿੰਡ ਖੇਤਲਾ ਅਤੇ ਕਾਕੂਵਾਲਾ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਖਿਲਾਫ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ। ਇਸ ਰੈਲੀ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਤੋਂ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਬਲਾਕ ਆਗੂ ਗੁਰਵਿੰਦਰ ਸਿੰਘ ਖੰਗੂੜਾ; ਜ਼ਿਲ੍ਹਾ ਸੰਗਰੂਰ ਤੋਂ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਜ਼ਿਲ੍ਹਾ ਜਨਰਲਾ ਸਕੱਤਰ ਫਕੀਰ ਸਿੰਘ ਸਮੇਤ ਪਿੰਡਾਂ ਵਿੱਚ ਅਧਿਆਪਕ ਅਤੇ ਕਿਸਾਨ ਪੈਦਲ ਮਾਰਚ ਕਰਕੇ ਘਰ ਘਰ ਵਿੱਚ ਪੈਂਫਲੇਟ ਵੰਡ ਰਹੇ ਸਨ । ਸੂਬਾ ਪ੍ਰਧਾਨ ਕਮਲ ਠਾਕੁਰ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਹਰਪਾਲ ਚੀਮਾ ਦੁਆਰਾ ਲੋਕਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਦੀ ਪੋਲ ਖੋਲ੍ਹੀ ਗਈ। ਇਸ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਬਿਹਤਰ ਪੰਜਾਬ ਸਿਰਜਣ ਦਾ ਵਾਅਦਾ ਕੀਤਾ ਸੀ ਉਹ ਵਾਅਦਾ ਝੂਠਾ ਨਿਕਲਿਆ। ਇਸ ਦੇ ਨਾਲ ਹੀ ਜੋ ਇਨ੍ਹਾਂ ਵੱਲੋਂ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ, ਕਿਸਾਨਾਂ ਨੂੰ ਪੰਜ ਮਿੰਟ ਵਿੱਚ ਐਮਐਸਪੀ ਦੇਣ ਜਾਂ ਮਰੀ ਮੁਰਗੀ ਦੇ ਤੱਕ ਦੇ ਵੀ ਪੈਸੇ ਦੇਣ ਦੇ ਵਾਅਦੇ ਕੀਤੇ ਗਏ ਸੀ ਉਹਨਾਂ ਦੀ ਪੋਲ ਹਲਕਾ ਨਿਵਾਸੀਆਂ ਦੇ ਘਰਾਂ ਵਿੱਚ ਜਾ ਕੇ ਖੋਲ੍ਹੀ ਗਈ। ਇਸ ਸਮੇਂ ਲੋਕਾਂ ਦੁਆਰਾ ਘਰਾਂ ਵਿੱਚੋਂ ਨਿਕਲ ਕੇ ਚੌਂਕ ਵਿੱਚ ਇਕੱਠੇ ਹੁੰਦਿਆਂ ਇਹਨਾਂ ਅਧਿਆਪਕਾਂ ਦੇ ਵਿਚਾਰ ਸੁਣੇ ਗਏ ਅਤੇ ਵਿਸ਼ਵਾਸ ਦਵਾਇਆ ਗਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਜਿਹੇ ਝੂਠੇ ਲੀਡਰਾਂ ਨੂੰ ਸਬਕ ਸਿਖਾ ਕੇ ਰਹਿਣਗੇ। ਇਸ ਸਮੇਂ ਇਹਨਾਂ ਅਧਿਆਪਕਾਂ ਵੱਲੋਂ ਹਰਪਾਲ ਚੀਮਾ ਦੇ ਝੂਠੇ ਵਾਅਦਿਆਂ ਸੰਬੰਧੀ ਪਿੰਡ ਖੇਤਲਾ ਅਤੇ ਕਾਕੂਵਾਲਾ ਦੇ ਹਰ ਗਲੀ ਮੁਹੱਲੇ ਵਿੱਚ ਪੋਸਟਰ ਵੀ ਚਿਪਕਾਏ ਗਏ। ਸੂਬਾ ਜਨਰਲ ਸਕੱਤਰ ਸੋਹਨ ਸਿੰਘ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲੰਬੇ ਸਮੇਂ ਤੋਂ 180 ਈ ਟੀ ਟੀ ਅਧਿਆਪਕਾ ਨਾਲ ਲਾਰੇਬਾਜੀ ਕਰਕੇ ਟਾਈਮ ਟਪਾਇਆ ਜਾ ਰਿਹਾ ਹੈ ਜਦ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੁਆਰਾ ਇਹਨਾਂ ਅਧਿਆਪਕਾਂ ਦੇ ਹੱਕ ਵਿੱਚ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾ ਚੁੱਕੀ ਹੈ । ਸੂਬਾ ਖਜ਼ਾਨਚੀ ਗੁਰਮੁਖ ਸਿੰਘ ਪਟਿਆਲਾ ਨੇ ਦੱਸਿਆ ਕਿ ਮਸਲਾ ਹੱਲ ਨਾ ਹੋਣ ਤੱਕ ਇਹ ਸੰਘਰਸ਼ ਹਲਕੇ ਵਿੱਚ ਜਾਰੀ ਰਹੇਗਾ ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਬਲਾਕ ਦਿੜਬਾ ਤੋਂ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੋਂ ਬਲਾਕ ਆਗੂ ਮਿਸ਼ਰਾ ਸਿੰਘ, ਬਲਾਕ ਆਗੂ ਹਰਬੰਸ ਸਿੰਘ ਦਿੜ੍ਹਬਾ, ਇਕਾਈ ਖੇਤਲਾ ਤੋਂ ਇਕਾਈ ਪ੍ਰਧਾਨ ਹਰਪਾਲ ਸਿੰਘ, ਪਿੰਡ ਖੇਤਲਾ ਅਤੇ ਕਾਕੂਵਾਲਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਇਸ ਮੌਕੇ ਗੁਰਪ੍ਰੀਤ ਸਿੱਧੂ ਪਟਿਆਲਾ, ਗੁਰਮੁਖ ਸਿਰਸਾ, ਹਰਪ੍ਰੀਤ ਸਿੰਘ ਭੁੱਲਰਹੇੜੀ, ਰਾਕੇਸ਼ ਗੁਰਦਾਸਪੁਰ, ਮੋਹਿਤ ਬਠਿੰਡਾ ਅਤੇ 180 ਈਟੀਟੀ ਅਧਿਆਪਕ ਪਰਿਵਾਰਾਂ ਸਮੇਤ ਹਾਜ਼ਰ ਸਨ। ਫੋਟੋ ਕੈਪਸ਼ਨ ਪਿੰਡ ਖੇਤਲਾ ਵਿਖੇ ਅਧਿਆਪਕ ਯੂਨੀਅਨ ਦੇ ਆਗੂ ਪ੍ਰਦਰਸ਼ਨ ਕਰਦੇ ਹੋਏ।