ਜੇਐੱਨਐੱਨ, ਸੰਗਰੂਰ : ਪਿੰਡ ਚੰਗਾਲੀਵਾਲਾ ਦੇ ਅਨੁਸੂਚਿਤ ਜਾਤੀ ਦੇ ਨੌਜਵਾਨ ਜਗਮੇਲ ਸਿੰਘ ਦਾ ਪਰਿਵਾਰ ਨੇ ਮੰਗਾਂ ਮਣੇ ਜਾਣ ਤਕ ਪੀਜੀਆਈ 'ਚ ਪੋਸਟਮਾਰਟ ਤੇ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਦੇਸ਼ ਤੋਂ ਵਾਪਸ ਪਰਤਣ ਤੋਂ ਬਾਅਦ ਮੰਗਾਂ 'ਤੇ ਵਿਚਾਰ ਕਰਨ ਦਾ ਭਰੋਸਾ ਮਿਲਣ ਤੋਂ ਬਾਅਦ ਪਰਿਵਾਰ ਨੇ ਕਿਹਾ ਕਿ ਕੋਈ ਗੱਲ ਨਹੀਂ, ਜਦੋਂ ਮੁੱਖ ਮੰਤਰੀ ਵਿਦੇਸ਼ ਤੋਂ ਵਾਪਸ ਆਉਣਗੇ ਤਾਂ ਅੰਤਿਮ ਸੰਸਕਾਰ ਕਰ ਲਵਾਂਗੇ। ਉੱਥੇ, ਮੁੱਖ ਮੰਤਰੀ ਨੇ ਮੁੱਖ ਸਕਤੱਰ ਤੇ ਡੀਜੀਪੀ ਨੂੰ ਆਦੇਸ਼ ਦਿੱਤੇ ਹਨ ਕਿ ਦੋਸ਼ੀਆਂ ਖ਼ਿਲਾਫ਼ ਸਮੇਂ ਬੱਧ ਜਾਂਚ ਤੇ ਅਦਾਲਤੀ ਕਾਰਵਾਈ ਨੂੰ ਤਿੰਨ ਮਹੀਨੇ ਤਕ ਪੂਰੀ ਸਖ਼ਤ ਸਜ਼ਾ ਨੂੰ ਯਕੀਨੀ ਬਣਾਇਆ ਜਾਵੇ।

ਐਤਵਾਰ ਨੂੰ ਜਗਮੇਲ ਦੇ ਪਰਿਵਾਰਕ ਮੈਂਬਰਾਂ ਨੇ ਸੰਗਰੂਰ 'ਚ ਧਰਨਾ ਪ੍ਰਦਰਸ਼ਨ ਕਰ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ, ਘਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਸੁਨਾਮ ਨੂੰ ਜਾਣ ਵਾਲੇ ਰੋਡ 'ਤੇ ਆਵਾਜਾਹੀ ਵੀ ਜਾਮ ਕਰ ਦਿੱਤੀ ਹੈ। ਇਸ ਵਿਚਕਾਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਤੇ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਪਿੰਡ ਚੰਗਾਲੀਵਾਲਾ 'ਚ ਪੀੜਤ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਹਿੰਮਤ ਦਿੱਤੀ। ਨਾਲ ਹੀ ਉਨ੍ਹਾਂ ਦੀ ਮੰਗਾਂ ਦਾ ਸਮਰਥਨ ਕੀਤਾ।

ਚੀਮਾ ਨੇ ਕਿਹਾ ਕਿ ਸੂਬੇ 'ਚ ਚੰਗਾਈ ਨਾਂ ਦੀ ਚੀਜ਼ ਨਹੀਂ ਹੈ। ਅਪਰਾਧੀ ਤੇ ਅਸਮਾਜਿਕ ਤੱਤਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਦਲਿਤਾਂ 'ਤੇ ਇਹ ਅੱਤਿਆਚਾਰ ਦਾ ਪਹਿਲਾ ਮਾਮਲਾ ਨਹੀਂ ਹੈ। ਇਸ ਘਟਨਾ ਨੇ ਭੀਮ ਟਾਂਕ ਦੀ ਘਟਨਾ ਨੂੰ ਤਾਜ਼ਾ ਕਰ ਦਿੱਤਾ ਹੈ। ਉਨ੍ਹਾਂ ਨੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ, 50 ਲੱਖ ਮੁਆਵਜ਼ਾ ਦੀ ਮੰਗ ਦਾ ਸਮਰਥਨ ਕੀਤਾ। ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਹ ਮੁੱਦਾ ਸੰਸਦ 'ਚ ਉਠਾਉਣ ਦਾ ਐਲਾਨ ਕੀਤਾ ਹੈ।

ਬਸਪਾ ਸਮੇਤ ਕਈ ਸੰਗਠਨਾਂ ਨੇ ਕੀਤਾ ਰੋਡ ਜਾਮ੍ਹ, ਅਰੋੜਾ ਵੀ ਬੈਠੇ ਧਰਨੇ 'ਤੇ

ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਸਮਰਥਨ ਬਹੁਜਨ ਸਮਾਜ ਪਾਰਟੀ, ਮਜ਼ਦੂਰ ਮੁਕਤੀ ਮੋਰਚਾ ਦੇ ਵਰਕਰਾਂ ਨੇ ਸੁਨਾਮ-ਲਹਿਰਾ ਮੇਨ ਰੋਡ 'ਤੇ ਧਰਨਾ ਲਾ ਦਿੱਤਾ ਹੈ। ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਵੀ ਧਰਨੇ 'ਚ ਸਾਮਲ ਹੋਏ। ਅਰੋੜਾ ਨੇ ਇਸ ਮਾਮਲੇ 'ਚ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਲਾਉਣ ਦੀ ਖਾਤਰ ਹਰ ਸੰਘਰਸ਼ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ।

Posted By: Amita Verma