ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
Publish Date: Thu, 29 Jan 2026 04:29 PM (IST)
Updated Date: Fri, 30 Jan 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਬੀਵੀਐੱਮ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਗਿਆਰਵੀਂ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭੰਗੜਾ, ਗਿੱਧਾ, ਗੀਤ, ਸੰਗੀਤ, ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ, ਡਾਇਰੈਕਟਰ ਨੀਤਿਕਾ ਗੋਇਲ, ਨਿਖਿਲ ਅਰੋੜਾ, ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਮਾਗਮ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਆਜ਼ਰ ਸਨ।