ਐੱਸਯੂਐੱਸ ਕਾਲਜ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਐੱਸਯੂਐੱਸ ਕਾਲਜ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ
Publish Date: Wed, 15 Apr 2026 03:35 PM (IST)
Updated Date: Wed, 15 Apr 2026 03:39 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸ਼ਹੀਦ ਊਧਮ ਸਿੰਘ ਕਾਲਜ ਮਹਿਲਾਂ ਚੌਂਕ ਵਿਖੇ ਵਿਦਾਇਗੀ ਪਾਰਟੀ ਕਰਵਾਈ ਗਈ। ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਅਗਵਾਈ ਵਿੱਚ ਸਵੇਰੇ ਬੀਐੱਡ ਦੇ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕਰ ਕੇ ਪਾਰਟੀ ਦੀ ਸ਼ੁਰੂਆਤ ਕੀਤੀ ਗਈ। ਬੀਐੱਡ ਸਮੈਸਟਰ ਦੂਜਾ ਦੇ ਵਿਦਿਆਰਥੀਆਂ ਵੱਲੋਂ ਬੀਐੱਡ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਸਵਾਗਤ ਬੜੇ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਈਟੀਟੀ ਅਤੇ ਬੀਐੱਡ ਦੇ ਵਿਦਿਆਰਥੀਆਂ ਦੁਆਰਾ ਗੀਤ, ਸੋਲੋ ਡਾਂਸ, ਗਰੁੱਪ ਡਾਂਸ, ਸਕਿੱਟ, ਕੋਰੀਓਗ੍ਰਾਫੀ ਅਤੇ ਮਾਡਲਿੰਗ ਆਦਿ ਸਰਗਰਮੀਆਂ ਪੇਸ਼ ਕੀਤੀਆਂ। ਜੱਜ ਵੱਲੋਂ ਸਾਰੇ ਵਿਦਿਆਰਥੀਆਂ ਦੀ ਕਾਰਜਗੁਜ਼ਾਰੀ ਨੂੰ ਦੇਖਦੇ ਹੋਏ, ਉਨ੍ਹਾਂ ਵਿੱਚੋਂ ਵਿਦਿਆਰਥੀ ਬੀਐੱਡ ਸਮੈਸਟਰ ਚੌਥਾ ਵਿਚੋਂ ਕਰਨਵੀਰ ਸਿੰਘ ਨੂੰ ਮਿਸਟਰ ਫੇਅਰਵੈੱਲ ਅਤੇ ਹੇਜ਼ਲ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ ਅਤੇ ਈਟੀਟੀ ਸਾਲ ਦੂਜਾ ਵਿਚੋਂ ਵਿਦਿਆਰਥੀ ਅਭੀਸ਼ੇਕ ਜੈਨ ਨੂੰ ਮਿਸਟਰ ਫੇਅਰਵੈੱਲ ਅਤੇ ਆਰਤੀ ਰਾਣੀ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ। ਪ੍ਰਿੰਸੀਪਲ ਡਾ. ਕੁਲਵੰਤ ਕੌਰ ਅਤੇ ਈਟੀਟੀ ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ ਵੱਲੋਂ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਵੱਲੋਂ ਸਮੂਹ ਈਟੀਟੀ ਅਤੇ ਬੀ.ਐੱਡ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।