ਬੂਟਾ ਸਿੰਘ ਚੌਹਾਨ, ਸੰਗਰੂਰ : ਮੰਗਲਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟੋਲ ਪਲਾਜ਼ੇ ਲੱਡਾ ਵਿਖੇ ਲਾਏ ਹੋਏ ਪੱਕੇ ਰੋਸ ਧਰਨੇ ਦੌਰਾਨ ਇਕ ਕਿਸਾਨ ਗਮਦੂਰ ਸਿੰਘ (68) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਗਮਦੂਰ ਸਿੰਘ ਕੋਲ ਇਕ ਏਕੜ ਤੋਂ ਵੀ ਘੱਟ ਜ਼ਮੀਨ ਸੀ ਤੇ ਚਾਰ-ਪੰਜ ਕਿੱਲੇ ਠੇਕੇ 'ਤੇ ਲੈ ਕੇ ਆਪਣਾ ਪਰਿਵਾਰ ਪਾਲ਼ਦਾ ਸੀ।

ਉਸ ਦੇ ਸਿਰ ਸਰਕਾਰੀ ਤੇ ਪ੍ਰਾਈਵੇਟ ਕਰਜ਼ਾ ਸੀ। ਇਸੇ ਦੌਰਾਨ ਯੂਨੀਅਨ ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ ਤੇ ਸਾਰਾ ਕਰਜ਼ਾ ਮਾਫ਼ ਕੀਤਾ ਜਾਵੇ।