- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਆਗੂ ਜੋਗਿੰਦਰ ਉਗਰਾਹਾਂ ਦਾ ਮੁੱਖ ਮੰਤਰੀ ਨੂੰ ਸਵਾਲ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨਾਲ ਨਜਿੱਠਣ ਦੇ ਸਰਕਾਰੀ ਤਰੀਕੇ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਨੂੰ ਹਰ ਹਾਲਤ ਵਿੱਚ ਪੀੜਤ ਪਰਿਵਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਉਹ ਸੰਤੁਸ਼ਟ ਹੋ ਸਕਣ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਭਾਵੇਂ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀਬੀਆਈ ਜਾਂਚ ਚੱਲ ਰਹੀ ਹੈ, ਫਿਰ ਵੀ ਸੂਬਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅੱਗੇ ਆਵੇ ਅਤੇ ਇਸ ਮਸਲੇ ਨੂੰ ਹੱਲ ਕਰੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਰਿਵਾਰ ਦੀਆਂ ਮੰਗਾਂ ’ਤੇ ਸਿੱਧੀ ਗੱਲਬਾਤ ਰਾਹੀਂ ਚਰਚਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕੋਈ ਢੁਕਵਾਂ ਹੱਲ ਕੱਢਿਆ ਜਾ ਸਕੇ। ਕਿਸਾਨ ਆਗੂ ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ, ਉਗਰਾਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਰਵੱਈਏ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ, ਮੁੱਖ ਮੰਤਰੀ ਨੂੰ ਖੁਦ ਪ੍ਰਭਾਵਿਤ ਪਰਿਵਾਰਾਂ ਦੇ ਘਰ ਜਾਣਾ ਚਾਹੀਦਾ ਸੀ। ਜੇਕਰ ਮੁੱਖ ਮੰਤਰੀ ਖੁਦ ਉਨ੍ਹਾਂ ਨੂੰ ਮਿਲਦੇ, ਤਾਂ ਸ਼ਾਇਦ ਉਨ੍ਹਾਂ ਦੇ ਦੁੱਖ-ਦਰਦ ਵਿੱਚ ਕੁਝ ਕਮੀ ਆਉਂਦੀ। ਪਰਿਵਾਰ ਦੀ ਪੀੜਾ ਤਾਂ ਹੀ ਘੱਟ ਸਕਦੀ ਹੈ ਜੇਕਰ ਕੋਈ ਜ਼ਿੰਮੇਵਾਰ ਅਹੁਦੇ 'ਤੇ ਬੈਠਾ ਵਿਅਕਤੀ ਖਾਸ ਕਰਕੇ ਮੁੱਖ ਮੰਤਰੀ ਉਨ੍ਹਾਂ ਕੋਲ ਜਾਵੇ ਅਤੇ ਉਨ੍ਹਾਂ ਦੀਆਂ ਗੱਲਾਂ ਸੁਣੇ। ਉਨ੍ਹਾਂ ਸੁਝਾਅ ਦਿੱਤਾ ਕਿ ਸ਼ਾਇਦ ਮੁੱਖ ਮੰਤਰੀ ਵਿਰੋਧ ਪ੍ਰਦਰਸ਼ਨਾਂ ਦੇ ਡਰੋਂ ਉੱਥੇ ਜਾਣ ਤੋਂ ਬਚ ਰਹੇ ਹਨ; ਹਾਲਾਂਕਿ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸਹਿਮਤੀ ਤੋਂ ਡਰਨਾ ਨਹੀਂ ਚਾਹੀਦਾ, ਕਿਉਂਕਿ ਇਹ ਲੋਕਤੰਤਰ ਦਾ ਇੱਕ ਅਨਿੱਖੜਵਾਂ ਅੰਗ ਹੈ।
- ਅਮਿਤ ਸ਼ਾਹ ਦੇ ਦੌਰੇ ਅਤੇ ਨਸ਼ਿਆਂ ਦੀ ਸਮੱਸਿਆ 'ਤੇ ਟਿੱਪਣੀ
ਜੋਗਿੰਦਰ ਸਿੰਘ ਉਗਰਾਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨੂੰ ਵੀ ਸਿਆਸੀ ਮੰਤਵਾਂ ਨਾਲ ਪ੍ਰੇਰਿਤ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਅਮਿਤ ਸ਼ਾਹ ਦਾ ਇਹ ਦੌਰਾ ਨਸ਼ਿਆਂ ਦੇ ਸੰਕਟ ਪ੍ਰਤੀ ਕਿਸੇ ਅਸਲ ਚਿੰਤਾ ਕਾਰਨ ਨਹੀਂ, ਸਗੋਂ ਪੰਜਾਬ ਵਿੱਚ ਵਾਪਰੀਆਂ ਹਾਲੀਆ ਘਟਨਾਵਾਂ ਦਾ ਫਾਇਦਾ ਉਠਾ ਕੇ ਸੱਤਾ ਹਾਸਲ ਕਰਨ ਦੀ ਇੱਛਾ ਤੋਂ ਪ੍ਰੇਰਿਤ ਹੈ। ਉਨ੍ਹਾਂ ਸਵਾਲ ਕੀਤਾ ਕਿ ਅਮਿਤ ਸ਼ਾਹ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਤਿੰਨ ਸਾਲਾਂ ਦਾ ਸਮਾਂ ਕਿਉਂ ਮੰਗ ਰਹੇ ਹਨ? ਉਨ੍ਹਾਂ ਪੁੱਛਿਆ, ‘ਕੀ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਤਿੰਨ ਮਹੀਨਿਆਂ ਵਿੱਚ ਖਤਮ ਨਹੀਂ ਕੀਤੀ ਜਾ ਸਕਦੀ?" ਕੀ ਨਸ਼ਿਆਂ ਦੀ ਸਮੱਸਿਆ ਦਾ ਹੱਲ ਸਿਰਫ਼ ਸੱਤਾ ਵਿੱਚ ਆ ਅੱਜ ਪੂਰਾ ਪੰਜਾਬ ਨਸ਼ਿਆਂ ਦੀ ਲਾਹਨਤ ਹੇਠ ਦੱਬਿਆ ਹੋਇਆ ਹੈ ਅਤੇ ਹਰ ਘਰ ਇਸ ਕਾਰਨ ਪੀੜਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂਜੋ ਅਧਿਕਾਰਤ ਅਹੁਦਿਆਂ 'ਤੇ ਹਨਨੂੰ ਆਪਣਾ ਹੰਕਾਰ ਤਿਆਗ ਕੇ ਸੰਵੇਦਨਸ਼ੀਲਤਾ ਦਿਖਾਉਣੀ ਚਾਹੀਦੀ ਹੈ।