ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ, ਅੌਰਤਾਂ ਤੇ ਬੱਚਿਆਂ ਨੇ ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ 'ਚ 55ਵੇਂ ਦਿਨ ਧਰਨਾ ਜਾਰੀ ਰੱਖਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਬਾਬੂ ਸਿੰਘ ਖੁੱਡੀਕਲਾਂ ਦਰਸ਼ਨ ਸਿੰਘ ਮਹਿਤਾ, ਗੁਰਚਰਨ ਸਿੰਘ, ਸੰਪੂਰਨ ਸਿੰਘ, ਕਰਨੈਲ ਸਿੰਘ ਗਾਂਧੀ, ਦਰਸ਼ਨ ਸਿੰਘ ਸਹਿਜੜਾ, ਪਰਮਜੀਤ ਕੌਰ ਠੀਕਰੀਵਾਲ, ਨਿਰਭੈ ਸਿੰਘ ਛੀਨੀਵਾਲਕਲਾਂ, ਪਵਿੱਤਰ ਸਿੰਘ ਲਾਲੀ,ਗੁਰਮੇਲ ਰਾਮ ਸ਼ਰਮਾ, ਗੁਰਬਖਸ਼ ਸਿੰਘ, ਚਮਕੌਰ ਸਿੰਘ ਅਸਪਾਲਕਲਾਂ, ਚਰਨਜੀਤ ਕੌਰ ਆਦਿ ਨੇ ਕਿਹਾ ਕਿ ' ਸਾਂਝਾ ਕਿਸਾਨ ਮੋਰਚਾ' ਦੀ ਅਗਵਾਈ ਹੇਠ ਖੇਤੀ ਵਿਰੋਧੀ ਤਿੰਨੇ ਕਾਨੂੰਨਾਂ, ਬਿਜਲੀ ਸੋਧ ਬਿਲ-2020 ਤੇ ਪਰਾਲੀ ਸਾੜਨ ਦੇ ਮਸਲੇ ਸਬੰਧੀ ਜਾਰੀ ਕੀਤਾ 1 ਕਰੋੜ ਰੁਪਏ ਦਾ ਜੁਰਮਾਨਾ ਤੇ ਪੰਜ ਸਾਲ ਦੀ ਸਜਾ ਵਾਲਾ ਆਰਡੀਨੈਂਸ ਰੱਦ ਕਰਾਉਣ ਲਈ ਲੰਬੇ ਦਾਅ ਵਾਲਾ ਵਿਸ਼ਾਲ ਸੰਘਰਸ਼ ਲੜਿਆ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਪੈਰ 'ਚ ਪੈਰ ਧਰਦਿਆਂ ਹਰਿਆਣਾ ਦੀ ਖੱਟਰ ਸਰਕਾਰ ਰਾਤ ਭਰ ਹਰਿਆਣਾ ਦੇ ਕਿਸਾਨ ਆਗੂਆਂ ਨੇ ਛਾਪਮਾਰੀ ਕਰਕੇ ਵੱਡੀ ਗਿਣਤੀ 'ਚ ਕਿਸਾਨ ਆਗੂਆਂ ਨੂੰ ਗਿ੍ਫਤਾਰ ਕਰਕੇ 26-27 ਦੇ ਦਿੱਲੀ ਚਲੋ ਸਾਂਝੇ ਕਿਸਾਨ ਸੱਦੇ ਨੂੰ ਅਸਫਲ ਕਰਨ ਦਾ ਭਰਮ ਪਾਲਿਆ ਹੈ।

ਪਰ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਹਕੂਮਤਾਂ ਵਦੇ ਜਾਬਰ ਕਦਮ ਕਦੇ ਵੀ ਸੰਘਰਸ਼ਸ਼ੀਲ ਕਾਫਲਿਆਂ ਨੂੰ ਅੱਗੇ ਵਧਣ ਤੋਂ ਰੋਕ ਨਹੀ ਸਕੇ। ਇਸ ਸਮੇਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਜਦ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਨ੍ਹਾਂ ਸਮਾਂ ਜਾਰੀ ਰਹੇਗਾ। ਰਿਲਾਇੰਸ ਮਾਲ, ਡੀਮਾਰਟ, ਅਧਾਰ ਮਾਰਕੀਟ, ਐਸਾਰ ਪਟਰੋਲ ਪੰਪ ਬਰਨਾਲਾ ਤੇ ਟੋਲ ਪਲਾਜਾ ਮਹਿਲ ਕਲਾਂ ਵਿਖੇ ਚੱਲ ਰਹੇ ਧਰਨਿਆਂ/ਿਘਰਾਉਆਂ ਉੱਪਰ ਸੰਘਰਸ਼ਸ਼ੀਲ ਕਾਫਲਿਆਂ ਨੇ ਹੋਰ ਵੱਧ ਤਨਦੇਹੀ ਅਤੇ ਜੋਸ਼ ਭਰਪੂਰ ਅਕਾਸ਼ ਗੁੰਜਾਊ ਨਾਹਰੇ ਵਿਸ਼ਾਲ ਸਾਂਝੇ ਜਥੇਬੰਦਕ ਕਿਸਾਨ ਸੰਘਰਸ਼ ਰਾਹੀਂ ਮੋਦੀ ਹਕੂਮਤ ਦੀ ਸਿਆਂਸੀ ਖੁਮਾਰੀ ਭੰਨਣ ਦਾ ਐਲਾਨ ਕੀਤਾ।

ਇਸ ਮੌਕੇ ਜਗਰਾਜ ਸਿੰਘ ਹਰਦਾਸਪੁਰਾ, ਮਲਕੀਤ ਸਿੰਘ ਈਨਾ, ਅਮਰਜੀਤ ਸਿੰਘ ਮਹਿਲ ਖੁਰਦ, ਪਰਮਿੰਦਰ ਸਿੰਘ ਹੰਿਢਆਇਆ, ਅਜਮੇਰ ਸਿੰਘ ਕਾਲਸਾਂ, ਗਗਨਦੀਪ ਕੌਰ, ਗੁਰਬੀਰ ਕੌਰ, ਮੇਜਰ ਸਿੰਘ ਸੰਘੇੜਾ, ਸੁਖਵਿੰਦਰ ਕੌਰ, ਸਿੰਦਰਪਾਲ ਕੌਰ, ਮੁਖਤਿਆਰ ਸਿੰਘ , ਰਤਨ ਲਾਲ, ਸ਼ਿੰਗਾਰਾ ਸਿੰਘ, ਮੇਲਾ ਸਿੰਘ ਕੱਟੂ ਆਦਿ ਕਿਸਾਨ ਆਗੂ ਹਾਜ਼ਰ ਸਨ।