ਪੱਤਰ ਪੇ੍ਰਕ, ਮਹਿਲ ਕਲਾਂ :

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਪਿੰਡ ਠੁੱਲੀਵਾਲ ਇਕਾਈ ਦੇ ਪ੍ਰਧਾਨ ਮੇਵਾ ਸਿੰਘ ਭੱਟੀ ਦੀ ਅਗਵਾਈ ਹੇਠ ਪਿੰਡ ਠੁੱਲੀਵਾਲ ਤੋਂ ਅੌਰਤਾਂ ਦਾ ਇਕ ਵੱਡਾ ਕਾਫ਼ਲਾ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਅਨਾਜ ਮੰਡੀ ਧਨੌਲਾ ਵਿਖੇ ਕੀਤੀ ਜਾ ਰਹੀ ਰੈਲੀ 'ਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਇਆ।

ਇਸ ਮੌਕੇ ਭਾਕਿਯੂ ਉਗਰਾਹਾਂ ਤੇ ਇਕਾਈ ਪ੍ਰਧਾਨ ਮੇਵਾ ਸਿੰਘ ਭੱਟੀ ਅੌਰਤ ਆਗੂ ਸੁਖਦੇਵ ਕੌਰ, ਗੁਰਮੇਲ ਕੌਰ, ਗੁਰਮੀਤ ਕੌਰ, ਤੇਜ ਕੌਰ, ਬਲਵੀਰ ਕੌਰ, ਜਗੀਰ ਕੌਰ, ਜਸਵਿੰਦਰ ਕੌਰ, ਰਣਜੀਤ ਕੌਰ, ਅਮਰਜੀਤ ਕੌਰ, ਬਲਜੀਤ ਕੌਰ, ਜਸਵਿੰਦਰ ਕੌਰ, ਸੁਖਦੇਵ ਕੌਰ ਧਾਲੀਵਾਲ ਨੇ ਕਿਹਾ ਕਿ ਕੇਂਦਰ ਵੱਲੋਂ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਤੋਂ ਲੈ ਕੇ ਦਿੱਲੀ ਤਕ ਕਿਸਾਨ ਜਥੇਬੰਦੀਆਂ ਵੱਲੋਂ ਲੜੇ ਜਾ ਰਹੇ ਕਿਸਾਨ ਅੰਦੋਲਨਾਂ 'ਚ ਅੌਰਤਾਂ ਵੱਲੋਂ ਆਪਣੇ ਘਰ ਬਾਰ ਛੱਡ ਕੇ ਜ਼ਮੀਨਾਂ ਨੂੰ ਬਚਾਉਣ ਲਈ ਕਿਸਾਨ ਅੰਦੋਲਨਾਂ ਵਿੱਚ ਕਾਫ਼ਲੇ ਬੰਨ੍ਹ ਕੇ ਲਗਾਤਾਰ ਕੀਤੀ ਜਾ ਰਹੀ ਸ਼ਮੂਲੀਅਤ ਸਦਕਾ ਕਿਸਾਨ ਅੰਦੋਲਨ ਪੂਰੀ ਤਰ੍ਹਾਂ ਸਿਖਰਾਂ ਤੇ ਪੁੱਜ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਦੀ, ਉਨ੍ਹਾਂ ਸਮਾਂ ਕਿਸਾਨੀ ਸੰਘਰਸ਼ ਜਾਰੀ ਰਹੇਗਾ।

ਇਸ ਮੌਕੇ ਅਮਰਜੀਤ ਕੌਰ, ਰਣਜੀਤ ਕੌਰ, ਗੁਰਨਾਮ ਕੌਰ, ਹਰਜੀਤ ਕੌਰ, ਕਰਮਜੀਤ ਕੌਰ, ਹਰਵਿੰਦਰ ਕੌਰ, ਬਲਾਕ ਆਗੂ ਨਾਜਰ ਸਿੰਘ ਠੁੱਲੀਵਾਲ, ਜੱਗਰ ਸਿੰਘ ਠੁੱਲੀਵਾਲ, ਮਹਿੰਦਰ ਸਿੰਘ, ਅਵਤਾਰ ਸਿੰਘ, ਭੋਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਅੌਰਤਾਂ ਤੇ ਹੋਰ ਵਰਕਰ ਵੀ ਹਾਜ਼ਰ ਸਨ।