ਸ਼ੰਭੂ ਗੋਇਲ, ਲਹਿਰਾਗਾਗਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਰਾਗਾਗਾ ਵਿਖੇ ਰਿਲਾਇੰਸ ਪੈਟਰੋਲ ਪੰਪ 'ਤੇ ਧਰਨਾ 85ਵਂੇ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਧਰਨੇ 'ਤੇ ਬੈਠੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਚੁੱਕਿਆ ਹੈ ਅਤੇ ਘੋਲ ਨੂੰ ਹੋਰ ਤੇਜ਼ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੀਆਂ ਮੋਹਰੀ ਅੌਰਤਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਜਿਸ ਤਰ੍ਹਾਂ ਪੰਜਾਬ 'ਚ ਲਗਾਤਾਰ ਤਿੰਨ ਮਹੀਨਿਆਂ ਤੋਂ ਟੋਲ ਪਲਾਜ਼ੇ ਪੂਰੀ ਤਰ੍ਹਾਂ ਪਰਚੀ ਫਰੀ ਚੱਲ ਰਹੇ ਹਨ। ਉਸੇ ਤਰ੍ਹਾਂ ਹਰਿਆਣਾ ਵਿੱਚ ਵੀ ਤਾਲ ਮੇਲਵਂੇ ਪ੍ਰਰੋਗਰਾਮ ਤਹਿਤ ਤਿੰਨ ਦਿਨਾਂ ਲਈ ਟੋਲ ਫਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ 26 ਤਰੀਕ ਨੂੰ ਉਗਰਾਹਾਂ ਜਥੇਬੰਦੀ ਵੱਲੋਂ ਪੰਜਾਬ ਤੋਂ ਖਨੌਰੀ ਤੋਂ 25000 ਅਤੇ ਸੰਬੂ ਬਾਰਡਰ ਤੋਂ 15000 ਦੇ ਦੋ ਕਾਫ਼ਲੇ ਦਿੱਲੀ ਵੱਲ ਨੂੰ ਕੂਚ ਕਰਨਗੇ। ਜਿਸ ਵਿੱਚ ਅੌਰਤਾਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੀਆਂ। ਇਸ ਮੌਕੇ ਸੂਬਾ ਆਗੂ ਜਨਕ ਸਿੰਘ ਭੁਟਾਲ ਕਲਾ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਰਿੰਕੂ ਮੂਣਕ ਅਤੇ ਜਗਦੀਪ ਸਿੰਘ ਲਹਿਲ ਖੁਰਦ ਨੇ ਵੀ ਸੰਬੋਧਨ ਕੀਤਾ।

---------