ਕਿਸਾਨ ਤੇ ਭਰਾਤਰੀ ਜਥੇਬੰਦੀਆਂ ਨੇ ਜਾਖਲ-ਸੁਨਾਮ ਮੁੱਖ ਮਾਰਗ ਕੀਤਾ ਜਾਮ
ਕਿਸਾਨ ਤੇ ਭਰਾਤਰੀ ਜਥੇਬੰਦੀਆਂ ਨੇ ਜਾਖਲ-ਸੁਨਾਮ ਮੁੱਖ ਮਾਰਗ ਕੀਤਾ ਜਾਮ
Publish Date: Thu, 15 Oct 2026 03:40 PM (IST)
Updated Date: Thu, 15 Oct 2026 03:42 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ,ਵੱਖ-ਵੱਖ ਸੰਘਰਸ਼ਸ਼ੀਲ ਸਮਾਜਿਕ ,ਧਾਰਮਿਕ ਜਥੇਬੰਦੀਆਂ ਵੱਲੋਂ ਜਾਖਲ-ਸੁਨਾਮ ਮੁੱਖ ਮਾਰਗ ’ਤੇ ਨਹਿਰ ਦੇ ਪੁਲ ਕੋਲ ਧਰਨਾ ਦੇ ਕੇ ਚੱਕਾ ਜਾਮ ਕੀਤਾ ਗਿਆ। ਇਹ ਜਾਮ ਸਵੇਰ ਤੋਂ ਸ਼ਾਮ ਤੱਕ ਜਾਰੀ ਰਿਹਾ ਅਤੇ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ ਅਤੇ ਸ਼ਹਿਰ ਅੰਦਰਲੇ ਗੈਰ-ਸਰਕਾਰੀ ਵਿਦਿਅਕ ਅਦਾਰੇ ਵੀ ਬੰਦ ਰਹੇ। ਮੁੱਖ ਮਾਰਗ ’ਤੇ ਧਰਨਾ ਲੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜਨਰਲ ਸਕੱਤਰ ਰਾਮਪਾਲ ਸਿੰਘ ਜਲੂਰ, ਮੀਤ ਪ੍ਰਧਾਨ ਮਨਿੰਦਰ ਸਿੰਘ ਲਦਾਲ, ਬਿੰਦਰ ਸਿੰਘ ਲਹਿਲ ਕਲਾਂ, ਪ੍ਰੈੱਸ ਸਕੱਤਰ ਜਤਿੰਦਰ ਸਿੰਘ ਜਲੂਰ, ਜਥੇਦਾਰ ਪ੍ਰਗਟ ਸਿੰਘ ਗਾਗਾ, ਕਾਂਗਰਸੀ ਆਗੂ ਰਣਧੀਰ ਸਿੰਘ ਖਾਈ, ਗੁਰੀ ਚਹਿਲ, ਭਾਰਤੀ ਕਿਸਾਨ ਯੂਨੀਅਨ ਮਲਵਈ ਦੇ ਹਰਜਿੰਦਰ ਸਿੰਘ ਨੰਗਲਾ, ਸਾਬਕਾ ਸਰਪੰਚ ਅਜੈਬ ਸਿੰਘ ਲਦਾਲ, ਭੋਲਾ ਸਿੰਘ ਲਹਿਲ ਕਲਾਂ, ਰਣਵੀਰ ਸਿੰਘ ਦੇਹਲਾ, ਸੁਖਦੇਵ ਸਿੰਘ ਚੋਟੀਆਂ ਬਲਦੇਵ ਸਿੰਘ ਨਿਮਰ, ਗੁਰਨਾਮ ਸਿੰਘ ਨੰਬਰਦਾਰ, ਕੁਲਦੀਪ ਸਿੰਘ ਨੇ ਸੰਬੋਧਨ ਕੀਤਾ।ਆਗੂਆਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਸਾਂਝੇ ਯਤਨ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ।