ਜਗਸੀਰ ਦਾਸ, ਲੌਂਗੋਵਾਲ :

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਵਿਰੋਧੀ ਬਿੱਲਾਂ ਦੇ ਰੋਸ ਵਜੋਂ ਕੁੱਲ ਹਿੰਦ ਕਿਸਾਨ ਸੰਘਰਸ਼ ਕੁਆਡੀਨੇਸ਼ਨ ਕਮੇਟੀ ਦੀ ਅਗਵਾਈ ਹੇਠ ਸੂਬੇ ਦੀਆਂ 31 ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਸੱਦੇ ਤਹਿਤ ਕਸਬਾ ਲੌਂਗੋਵਾਲ ਜਿੱਥੇ ਮੁਕੰਮਲ ਬੰਦ ਰਿਹਾ, ਉੱਥੇ ਹੀ ਆਵਾਜਾਈ ਵੀ ਮੁਕੰਮਲ ਤੌਰ 'ਤੇ ਬੰਦ ਰਹੀ। ਇਸ ਮੌਕੇ ਇਕੱਤਰ ਹੋਈਆਂ ਵੱਖ-ਵੱਖ ਕਿਸਾਨ ਯੂਨੀਅਨਾਂ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਪਹਿਲਾਂ ਸਥਾਨਕ ਬੱਸ ਸਟੈਂਡ ਉੱਪਰ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਫਿਰ ਸੁਨਾਮ ਰੋਡ ਡਰੇਨ ਦੇ ਪੁਲ ਉੱਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।

ਇਸ ਮੌਕੇ ਵੱਖ-ਵੱਖ ਕਿਸਾਨ ਯੂਨੀਅਨਾਂ ਅਤੇ ਸਹਿਯੋਗੀ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸੈਂਟਰ ਸਰਕਾਰ ਨੇ ਕਿਸਾਨਾਂ ਨੂੰ ਪ੍ਰਰਾਈਵੇਟ ਕਾਰਪੋਰੇਟ ਘਰਾਣਿਆਂ ਅਧੀਨ ਕਰਨ ਦੀ ਨੀਤੀ ਬਣਾਈ ਹੈ।

ਇਨ੍ਹਾਂ ਆਰਡੀਨੈਂਸਾਂ ਨਾਲ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਝੱਲ ਰਹੇ ਕਿਸਾਨ ਬਰਬਾਦ ਹੋ ਜਾਣਗੇ। ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਬਿੱਲ ਕਾਰਨ ਪੰਜਾਬ ਦੇ ਨਾਲ-ਨਾਲ ਪੁੂਰੇ ਦੇਸ 'ਚ ਹਾਹਾਕਾਰ ਮੱਚੀ ਹੋਈ ਹੈ। ਆਗੂਆਂ ਨੇ ਪਹਿਲਾ ਹੀ ਕਿਸਾਨ ਖੁਦਕੁਸ਼ੀਆਂ ਕਰ ਰਹੇ ਸਨ, ਇਨ੍ਹਾਂ ਆਰਡੀਨੈਂਸਾਂ ਨੇ ਦੇਸ ਦੇ ਕਿਸਾਨ ਕੋਲ ਜੋ ਥੋੜ੍ਹੇ ਬਹੁਤੇ ਅਧਿਕਾਰ ਸਨ ਓਹ ਵੀ ਖੋਹ ਲਏ ਹਨ ਜਿਸ ਨਾਲ ਦੇਸ ਦਾ ਕਿਸਾਨ ਮਜਦੂਰ ਹੀ ਨਹੀ ਛੋਟੇ ਵਪਾਰੀ ਵੀ ਖਤਮ ਹੋ ਜਾਣਗੇ ਦੇਸ ਦੇ ਨਾਲ - ਨਾਲ ਪੰਜਾਬ ਸਟੇਟ ਦੀ ਆਰਥਿਕਤਾ ਤੇ ਇਸ ਦਾ ਬਹੁਤ ਮਾੜਾ ਪ੍ਰਭਾਵ ਪਵੇਗਾ ।

------