- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
15 ਨੂੰ ਮੁੱਖ ਮੰਤਰੀ ਦੀ ਕੋਠੀ ਮੂਹਰੇ ਗਰਜਣਗੇ ਕਿਸਾਨ ਤੇ ਮਜ਼ਦੂਰ

ਜਾਤੀ ਸੂਚਕ ਸ਼ਬਦ ਬੋਲਣ ਵਾਲੇ ਸਰਪੰਚ ਖਿਲਾਫ ਮੰਗੀ ਕਾਰਵਾਈ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਦੀ ਮੀਟਿੰਗ ਡੇਰਾ ਟੀਕਮ ਦਾਸ ਉਗਰਾਹਾਂ ਵਿਖੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ 8 ਸਤੰਬਰ ਨੂੰ ਅਵਤਾਰ ਪਾਸ਼ ਦੇ ਪਿੰਡ ਤਲਵੰਡੀ ਸਲੇਮ ਵਿਖੇ ਅਵਤਾਰ ਪਾਸ਼ ਦਾ ਸ਼ਹੀਦੀ ਦਿਹਾੜਾ ਮਨਾਉਣ ਦੀ ਤਿਆਰੀ ਚੱਲ ਰਹੀ ਸੀ ਤਾਂ ਉਸ ਟਾਈਮ ਤਲਵੰਡੀ ਸਲੇਮ ਦੇ ਸਰਪੰਚ ਨੇ ਕਥਿਤ ਤੌਰ ਤੇ ਕਿਸਾਨਾਂ ਮਜ਼ਦੂਰਾਂ ਨਾਲ ਗਾਲੀ ਗਲੋਚ ਅਤੇ ਜਾਤੀ ਸੂਚਕ ਸ਼ਬਦ ਬੋਲੇ। ਇਸ ਦੀ ਸ਼ਿਕਾਇਤ ਬਕਾਇਦਾ ਨਕੋਦਰ ਥਾਣੇ ਵਿੱਚ ਕੀਤੀ ਗਈ ਪਰੰਤੂ ਅਜੇ ਤੱਕ ਸਰਪੰਚ ’ਤੇ ਪਰਚਾ ਦਰਜ ਨਹੀਂ ਕੀਤਾ ਗਿਆ। ਕਿਸਾਨਾਂ ਅਤੇ ਮਜ਼ਦੂਰਾਂ ਨੇ 9 ਅਕਤੂਬਰ ਨੂੰ ਨਕੋਦਰ ਡੀਐਸਪੀ ਦਫਤਰ ਤੇ ਵੀ ਵੱਡਾ ਧਰਨਾ ਦਿੱਤਾ ਗਿਆ, ਪਰੰਤੂ ਪ੍ਰਸ਼ਾਸਨ ਟਸ ਤੋਂ ਮਸ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬੋਲੇ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਸਰਪੰਚ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਨੂੰ ਲੈਕੇ 15 ਅਕਤੂਬਰ ਨੂੰ ਸੰਗਰੂਰ ਵਿਖੇ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿੱਚ ਸੁਨਾਮ ਬਲਾਕ ਵੱਲੋਂ ਭਰਮੀ ਸਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਰਾਮ ਸ਼ਰਨ ਸਿੰਘ ਉਗਰਾਹਾਂ ਸੁਖਪਾਲ ਮਾਣਕ ਕਣਕਵਾਲ ਜੀਤ ਸਿੰਘ ਗੰਢੂਆਂ ਗੁਰਤੇਜ ਸਿੰਘ ਮੈਦੇਵਾਸ ਹਾਜ਼ਰ ਸਨ ।