- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੇ ਚੰਡੀਗੜ੍ਹ ਮੋਰਚੇ ਦੀ ਵਿੱਢੀ ਤਿਆਰੀ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਜੱਥੇਬੰਦੀ ਵੱਲੋਂ ਆਉਣ ਵਾਲੇ 7 ਦਸੰਬਰ ਚੰਡੀਗੜ੍ਹ ਮੋਰਚੇ ਨੂੰ ਸਫ਼ਲ ਬਣਾਉਣ ਲਈ ਬਲਾਕ ਸੁਨਾਮ ਦੇ ਪਿੰਡ ਨਮੋਲ ਵਿਖੇ ਸੀਨੀਅਰ ਜ਼ਿਲ੍ਹਾ ਆਗੂ ਹੈਪੀ ਨਮੋਲ ਦੀ ਅਗਵਾਈ ਹੇਠ ਸਰਗਰਮ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ |ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਹੈਪੀ ਨਮੋਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਮੋਰਚਾ ਕਿਸਾਨੀ ਹੱਕਾਂ ਦੀ ਲੜਾਈ ਦਾ ਅਹਿਮ ਪੜਾਅ ਹੈ। ਪੰਜਾਬ ਸਰਕਾਰ ਮੰਗਾਂ ਮੰਨਕੇ ਮੁੱਕਰ ਗਈ ਹੈ ਅਤੇ ਇਸ ਲਈ ਹਰੇਕ ਵਰਕਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਮੋਰਚੇ ’ਚ ਸ਼ਾਮਲ ਹੋਣ ਲਈ ਜਾਗਰੂਕ ਕਰੇ। ਉਨ੍ਹਾਂ ਕਿਹਾ ਕਿ ਮੋਰਚੇ 'ਚ ਵੱਧ ਤੋਂ ਵੱਧ ਸੰਗਤ ਨੂੰ ਲਿਜਾਣ ਲਈ ਟਰਾਂਸਪੋਰਟ, ਲੰਗਰ ਤੇ ਹੋਰ ਪ੍ਰਬੰਧਾਂ ਦਾ ਪਹਿਲਾਂ ਤੋਂ ਹੀ ਪੁਖਤਾ ਇੰਤਜ਼ਾਮ ਕੀਤਾ ਜਾਵੇਗਾ। ਮੀਟਿੰਗ ’ਚ ਫੈਸਲਾ ਕੀਤਾ ਗਿਆ ਕਿ ਬਲਾਕ ਸੁਨਾਮ ਦੇ ਹਰ ਪਿੰਡ 'ਚੋਂ ਕਾਫ਼ਲੇ ਬਣਾ ਕੇ ਸੰਗਤ ਨੂੰ ਚੰਡੀਗੜ੍ਹ ਲਿਜਾਇਆ ਜਾਵੇਗਾ ਅਤੇ ਮੋਰਚੇ ਨੂੰ ਸ਼ਾਂਤਮਈ ਤੇ ਅਨੁਸ਼ਾਸਨ ’ਚ ਰਹਿ ਕੇ ਸਫ਼ਲ ਬਣਾਇਆ ਜਾਵੇਗਾ। ਆਗੂਆਂ ਨੇ ਵੀ ਇੱਕਜੁੱਟ ਹੋ ਕੇ ਮੋਰਚੇ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਪ੍ਰਣ ਲਿਆ। ਕਿਸਾਨ ਆਗੂ ਹੈਪੀ ਨਮੋਲ ਨੇ ਕਿਹਾ ਕਿ ਜਿਹੜਾ ਜੋਸ਼ ਨਮੋਲ ਦੀ ਮੀਟਿੰਗ ’ਚ ਦੇਖਣ ਨੂੰ ਮਿਲਿਆ ਹੈ, ਉਹੀ ਜੋਸ਼ ਚੰਡੀਗੜ੍ਹ ਦੀਆਂ ਸੜਕਾਂ ਤੇ ਵੀ ਦੇਖਣ ਨੂੰ ਮਿਲੇਗਾ।
ਮੰਡੀਆਂ ਵਿੱਚ ਝੋਨੇ ਦੀ ਖਰੀਦ ਤੁਰੰਤ ਜਲਦੀ ਚਾਲੂ ਕਰੇ ਅਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਬਹੁਤ ਤੰਗ ਕਰ ਰਹੀ ਅਤੇ ਜੇ ਤੁਰੰਤ ਖਰੀਦ ਚਾਲੂ ਨਾ ਕੀਤੀ ਨਾ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਰਾਮ ਸਿੰਘ, ਮਤਵਾਲ ਸਿੰਘ, ਲਾਲੀ ਸਿੰਘ, ਜੀਤ ਸਿੰਘ, ਗੁਰਮੀਤ ਸਿੰਘ, ਭੋਲਾ ਸਿੰਘ, ਹਰਪਾਲ ਸਿੰਘ, ਭਗਵਾਨ ਸਿੰਘ ਪੂਨੀਆ, ਛੋਟਾ ਸਿੰਘ, ਕੁਲਦੀਪ ਸਿੰਘ, ਨਿਰਮਲ ਸਿੰਘ, ਜੰਟਾ ਰੋਮਾਣਾ, ਭਗਵੰਤ ਸਿੰਘ ਹਾਜ਼ਰ ਸਨ।