ਕਿਸਾਨਾਂ ਨੇ ਚਿੱਪ ਵਾਲੇ ਮੀਟਰ ਪੁੱਟ ਕੇ ਐੱਸਡੀਓ ਦੇ ਕੀਤੇ ਹਵਾਲੇ
ਕਿਸਾਨਾਂ ਨੇ ਚਿੱਪ ਵਾਲੇ ਮੀਟਰ ਪੁੱਟ ਕੇ ਐਸਡੀਓ ਦੇ ਹਵਾਲੇ ਕੀਤੇ
Publish Date: Wed, 28 Jan 2026 06:04 PM (IST)
Updated Date: Wed, 28 Jan 2026 06:07 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ
ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਦਿੜ੍ਹਬਾ ਬਲਾਕ ਦੇ ਪਿੰਡ ਇਕਾਈਆਂ ਦੀ ਮੀਟਿੰਗ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਕੀਤੀ ਗਈ, ਜਿਸ ਵਿੱਚ ਬਹੁ ਸੰਮਤੀ ਪਿੰਡ ਇਕਾਈਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਪਿੰਡ ਇਕਾਈਆਂ ਨੇ ਚਿੱਪਾਂ ਵਾਲੇ ਮੀਟਰ ਪੱਟਕੇ ਲਿਆਂਦੇ ਹਨ, ਉਨ੍ਹਾਂ ਮੀਟਰਾਂ ਨੂੰ ਦਿੜ੍ਹਬਾ ਦੇ ਬਿਜਲੀ ਬੋਰਡ ਦੇ ਐੱਸਡੀਓ ਕੋਲ ਜਮ੍ਹਾਂ ਕਰਵਾਏ ਗਏ ਅਤੇ 5 ਫਰਵਰੀ ਵਾਲਾ ਪ੍ਰੋਗਰਾਮ ਐੱਮਐੱਲਏ ਦੇ ਘਰਾਂ/ਦਫ਼ਤਰਾਂ ਅੱਗੇ ਧਰਨਾ ਲਾਉਣ ਬਾਰੇ ਵਿਚਾਰ ਕੀਤਾ ਗਿਆ। ਬਿਜਲੀ ਸੋਧ ਬਿੱਲ 2025, ਸੀਡ ਬਿੱਲ 2025 ਅਤੇ ਮਨਰੇਗਾ ਕਾਨੂੰਨ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਦੇ ਵਿਰੋਧ ਕਰਨ ਸਬੰਧੀ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਪਿੰਡ ਇਕਾਈ ਖੇਤਲਾ ਵੱਲੋਂ 35 ਚਿੱਪ ਵਾਲੇ ਮੀਟਰ ਪੱਟ ਕੇ ਦਿੜ੍ਹਬਾ ਦੇ ਬਿਜਲੀ ਬੋਰਡ ਦੇ ਐੱਸਡੀਓ ਦਿਹਾਤੀ ਨੂੰ ਜਮ੍ਹਾਂ ਕਰਵਾਏ ਗਏ।
ਜ਼ਿਲ੍ਹਾ ਆਗੂ ਗੁਰਮੇਲ ਸਿੰਘ ਕੈਂਪਰ ਅਤੇ ਬਲਾਕ ਦੇ ਆਗੂ ਬਲਦੇਵ ਸਿੰਘ ਉੱਭਿਆ ਅਤੇ ਸੀਨੀਅਰ ਮੀਤ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਨੇ ਕਿਹਾ ਕਿ ਸਰਕਾਰ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਰਾਜਦੀਪ ਸਿੰਘ, ਗੁਰਮੀਤ ਸਿੰਘ ਧੌਲਾ ਪੱਤੀ ਦਿੜ੍ਹਬਾ ਆਪਣੇ ਸਾਥੀਆਂ ਸਮੇਤ ਬੀਕੇਯੂ ਉਗਰਾਹਾਂ ਜਥੇਬੰਦੀ ਨੂੰ ਛੱਡ ਕੇ ਬੀਕੇਯੂ ਆਜ਼ਾਦ ਵਿੱਚ ਸ਼ਾਮਲ ਹੋਏ। ਇਸ ਮੌਕੇ ਜਸਪ੍ਰੀਤ ਸਿੰਘ ਹਰੀਗੜ੍ਹ, ਰਣਵੀਰ ਸਿੰਘ ਬਘਰੌਲ, ਚਰਨਜੀਤ ਸਿੰਘ ਘਨੌੜ ਸੰਤਪੁਰਾ, ਬੁੱਧ ਸਿੰਘ ਸਿੰਧੜਾਂ, ਬਘੇਲ ਸਿੰਘ ਦਿੜ੍ਹਬਾ ਆਦਿ ਹਾਜ਼ਰ ਸਨ।