
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਸਾਨਾਂ ਦਾ ਡੀਸੀ ਦਫ਼ਤਰ ਅੱਗੇ ਪੱਕਾ ਮੋਰਚਾ ਹੋਇਆ ਸ਼ੁਰੂ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਐਤਵਾਰ ਨੂੰ ਡੀਸੀ ਦਫਤਰ ਅੱਗੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਲਵਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਪੱਕਾ ਮੋਰਚਾ ਸ਼ੁਰੂ ਹੋਇਆ। ਇਸ ਮੋਰਚੇ ਵਿੱਚ ਵੱਡੀ ਗਿਣਤੀ ਔਰਤਾਂ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਅਮਰੀਕਾ ਨਾਲ ਖੇਤੀ ਨੂੰ ਮਾਰਨ ਵਾਲਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਜ਼ਮੀਨਾਂ ਖੋਹਣ ਵਾਲੀ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ। ਦਹਾਕਿਆਂ ਤੋਂ ਜ਼ਮੀਨ ਵਾਹ ਰਹੇ ਆਬਾਦਕਾਰਾਂ, ਮੁਜ਼ਾਰਿਆਂ ਨੂੰ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦਿੱਤਾ ਜਾਵੇ, ਉਜਾੜਨਾ ਬੰਦ ਕੀਤਾ ਜਾਵੇ । ਸਾਰੇ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮਾਫ਼ ਕੀਤਾ ਜਾਵੇ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ, ਪੰਜਾਬ ਲਈ ਕਾਰਪੋਰੇਟਾਂ ਵਿਰੋਧੀ, ਵਾਤਾਵਰਨ ਪੱਖੀ ਖੇਤੀ ਨੀਤੀ ਬਣਾਈ ਜਾਵੇ, ਕਿਸਾਨ ਆਗੂਆਂ ’ਤੇ ਪਾਏ ਸਾਰੇ ਝੂਠੇ ਕੇਸ, ਵਾਰੰਟ ਤੇ ਪੁਰਾਣੀ ਸਾਣਤ ਵਾਲੇ ਕੇਸ ਰੱਦ ਕੀਤੇ ਜਾਣ । ਸੰਘਰਸ਼ ਕਰਦੇ ਲੋਕਾਂ ’ਤੇ ਪੁਲਿਸ ਜ਼ਬਰ, ਝੂਠੇ ਮੁਕਾਬਲੇ ਤੇ ਕਾਲੇ ਕਾਨੂੰਨ ਬੰਦ ਕੀਤੇ ਜਾਣ। ਪਿਛਲੇ ਸਾਲ ਹੜ੍ਹਾਂ ’ਚ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ ਅਤੇ ਦਰਿਆਵਾਂ ਦੀ ਸਫਾਈ, ਬੰਨ੍ਹ ਪੱਕੇ ਕਰੋ, ਬਿਜਲੀ ਬਿੱਲ, ਕਿਰਤ ਕੋਡ ਤੇ ਜੀ-ਰਾਮ-ਜੀ ਵਰਗੇ ਲੋਕ ਮਾਰੂ ਕਾਨੂੰਨ ਰੱਦ ਕੀਤਾ ਜਾਵੇ। ਤੇਲ, ਗੈਸ, ਡੀਜ਼ਲ ਦੀਆਂ ਕੀਮਤਾਂ ਘਟਾਈਆਂ ਜਾਣ। ਕਿਸਾਨਾਂ ਵੱਲੋ ਪੱਕੇ ਮੋਰਚੇ ਦੇ ਮੱਦੇਨਜ਼ਰ ਕਿਸਾਨ ਰਾਸ਼ਨ ਪਾਣੀ ਅਤੇ ਹੋਰ ਜ਼ਰੂਰੀ ਸਮੱਗਰੀ ਨਾਲ ਲਿਆਂਦੀ ਗਈ ਹੈ।
ਇਸ ਮੌਕੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ, ਦਰਸ਼ਨ ਸਿੰਘ ਚੰਗਾਲੀਵਾਲਾ, ਬਲਾਕ ਭਵਾਨੀਗੜ੍ਹ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ, ਬਲਾਕ ਸੰਗਰੂਰ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ, ਬਲਾਕ ਦਿੜ੍ਹਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਬਲਾਕ ਸਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਬਲਾਕ ਲਹਿਰਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੰਗਤਪੁਰਾ, ਬਲਾਕ ਮੂਨਕ ਦੇ ਆਗੂ ਬੰਟੀ ਢੀਂਡਸਾ, ਧੂਰੀ ਬਲਾਕ ਦੇ ਆਗੂ ਰਾਮ ਸਿੰਘ ਕੱਕੜਆਲ, ਅਤੇ ਡੀਟੀਐਫ ਦੇ ਬਲਵੀਰ ਚੰਦ ਲੌਂਗੋਵਾਲ, ਸੁਖਵਿੰਦਰ ਸਿੰਘ ਢਿੱਲਵਾ, ਕੁਲਦੀਪ ਸਿੰਘ ਕੋਟ ਧਰਮੂ, ਦਵਿੰਦਰ ਸਿੰਘ ਭੱਟੀਆਲ, ਜੁਝਾਰ ਸਿੰਘ ਲੌਂਗੋਵਾਲ, ਗੁਰਪਿਆਰ ਸਿੰਘ ਮੌਜੂਦ ਸਨ।