- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਕਰਕੇ ਕਿਸਾਨਾਂ ਨੇ ਵਿੱਤ ਮੰਤਰੀ ਚੀਮਾ ਨੂੰ ਕੀਤਾ ਸਨਮਾਨਿਤ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਣ ਤੇ ਕਿਸਾਨਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਸ਼ੁਕਰਾਨਾ ਭੋਗ ਪਾਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਸਮਾਗਮ ਦੇ ਵਿੱਚ ਵਿਸ਼ੇਸ਼ ਤੌਰ ਠਤੇ ਪਹੁੰਚੇ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਸਨਮਾਨ ਕੀਤਾ ਗਿਆ।
ਤਿੰਨ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਪਾਠ ਹੋਏ ਅਤੇ ਉਨ੍ਹਾਂ ਦੇ ਭੋਗ ਸੰਪੰਨ ਕੀਤੇ ਗਏ। ਖੇਤਾਂ ਵਿੱਚੋਂ ਨਹਿਰੀ ਪਾਣੀ ਲਈ ਸ਼ੁਕਰਾਨਾ ਕਰਨ ਵਾਲੀ ਕਮੇਟੀ ਦੇ ਮੈਂਬਰ ਸ਼ਮਸ਼ੇਰ ਸਿੰਘ ਅਤੇ ਹੋਰ ਵਿਅਕਤੀਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਨ੍ਹਾਂ ਨੇ ਸਾਡੇ ਹਰ ਖੇਤ ਨੂੰ ਪਾਣੀ ਲਾਇਆ ਗਿਆ ਹੈ। ਖੇਤਾਂ ਨੂੰ ਨਹਿਰੀ ਪਾਣੀ ਲਗਾਏ ਜਾਣ ਉੱਤੇ ਜਿੱਥੇ ਖੇਤਾਂ ਦੀ ਉਪਜਾਊ ਸ਼ਕਤੀ ਵਧੀ ਹੈ ਇਸ ਦੇ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਈ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਹੜੇ ਕੰਮ ਅਜੇ ਨਹਿਰੀ ਪਾਈਪ ਦੱਬਣ ਦੇ ਰਹਿੰਦੇ ਹਨ ਉਹਨਾਂ ਨੂੰ ਵੀ ਜਲਦੀ ਪੂਰਾ ਕਰਕੇ ਪੰਜਾਬ ਦੇ ਹਰ ਇੱਕ ਖੇਤ ਨੂੰ ਨਹਿਰੀ ਪਾਣੀ ਨਾਲ ਜੋੜਿਆ ਜਾਵੇਗਾ। ਜਿਸ ਨਾਲ ਬਿਜਲੀ ਦੀ ਬੱਚਤ ਵੀ ਹੋਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦਿੜਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਟਰੱਕ ਯੂਨੀਅਨ ਦੇ ਪ੍ਰਧਾਨ ਅਜੈ ਸਿੰਗਲਾ, ਸ਼ਮਸ਼ੇਰ ਸਿੰਘ ਘੁਮਾਣ, ਸਰਪੰਚ ਗੁਰਲਾਲ ਸਿੰਘ ਕਮਾਲਪੁਰ, ਮਨਦੀਪ ਸਿੰਘ ਘੁਮਾਣ, ਹਰਜੀਤ ਸਿੰਘ , ਗੁਰਮੇਲ ਸਿੰਘ, ਕਾਲਾ ਕਾਜ਼ੀ, ਧੰਨ ਸਿੰਘ ਅਤੇ ਜਸਵਿੰਦਰ ਸਿੰਘ ਕਾਲਾ ਹਾਜ਼ਰ ਸਨ।