ਬੂਟਾ ਸਿੰਘ ਚੌਹਾਨ, ਸੰਗਰੂਰ : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਕਮੇਟੀ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਵਿਚ ਐੱਸਡੀਐੱਮ ਅਵਿਕੇਸ਼ ਗੁਪਤਾ ਸੰੰਗਰੂਰ ਨੂੰ ਮਿਲਕੇ ਹੜ ਪੀੜਤਾਂ ਦੇ ਸਬੰਧ ਵਿਚ ਮੰਗ ਪੱਤਰ ਦਿਤਾ ਕਿਉਂਕਿ ਜੋ ਬਾਰਿਸ਼ ਕਾਰਨ ਕਿਸਾਨਾਂ ਦੀ ਫ਼ਸਲ ਦੀ ਤਬਾਹੀ ਹੋਈ ਹੈ, ਉਸਦੀ ਵਿਸ਼ੇਸ਼ ਤੌਰ 'ਤੇ ਗਿਰਦਾਵਰੀ ਕਰਵਾ ਕੇ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਵਫ਼ਦ ਨੇ ਕਿਹਾ ਕਿ ਇਹ ਨੁਕਸਾਨ ਖ਼ਾਸ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਣ ਹੋਇਆ ਹੈ ਕਿਉਂਕਿ ਬਰਸਾਤ ਤੋਂ ਪਹਿਲਾਂ ਨਾਲਿਆਂ ਅਤੇ ਚੋਇਆਂ ਦੀ ਸਫਾਈ ਦਾ ਕੋਈ ਠੋਸ ਪ੍ਰਬੰਧ ਨਾ ਕਰਨਾ, ਜਦ ਕਿ ਸਰਕਾਰ ਨੂੰ ਚਾਹੀਦਾ ਹੈ ਜੋ ਹੜ੍ਹਾਂ ਦਾ ਵਾਧੂ ਪਾਣੀ ਲੋਕਾਂ ਜਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਕਰਦਾ ਹੈ, ਉਸਦਾ ਧਰਤੀ ਵਿਚ ਪਾਣੀ ਨੂੰ ਰੀਚਾਰਜ਼ ਕਰਨ ਦਾ ਕੋਈ ਪ੍ਰਬੰਧ ਨਹੀਂ ਹੈ। ਦੂਜੇ ਪਾਸੇ ਕਿਸਾਨਾਂ ਨੂੰ ਪਾਣੀ ਦਾ ਪੱਧਰ, ਜੋ ਨੀਵਾਂ ਹੰੁਦਾ ਜਾ ਰਿਹਾ ਹੈ, ਉਸ ਵਿਚ ਕਿਸਾਨਾਂ ਨੂੰ ਦੋਸ਼ੀ ਮੰਨਿਆ ਜਾ ਰਿਹਾ ਹੈ ਪਰ ਪਾਣੀ ਪੰਜਾਬ ਵਿਚ ਵਾਧੂ ਤੁਰਿਆ ਫਿਰਦਾ ਹੈ। ਉਸਨੂੰ ਸਰਕਾਰ ਖੂਹ ਬਣਾਕੇ ਵੱਡੇ ਬੋਰ ਲਾ ਕੇ ਧਰਤੀ ਵਿਚ ਪਾਣੀ ਰੀਚਾਰਜ ਕਰੇ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਗੇਤਾ ਝੋਨਾ ਲਾਉਣ ਦੀ ਇਜ਼ਾਜਤ ਦੇਣੀ ਚਾਹੀਦੀ ਹੈ। ਇਸ ਮੌਕੇ ਸੁੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਕ ਸਿੰਘ ਭੁਟਾਲ, ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲੇਵਾਲ, ਹਰਬੰਸ ਲੱਡਾ, ਬਲਜਿੰਦਰ ਸਿੰਘ ਬਡਰੁੁੱਖਾਂ ਅਤੇ ਰਣਜੀਤ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ।