ਕਿਸਾਨ ਜਥੇਬੰਦੀਆਂ ਨੇ ਲਗਾਇਆ ਥਾਣਾ ਭਦੌੜ ਅੱਗੇ ਧਰਨਾ ਕਿਸਾਨ ਜਥੇਬੰਦੀਆਂ ਨੇ ਲਗਾਇਆ ਥਾਣਾ ਭਦੌੜ ਧਰਨਾ
Publish Date: Sun, 25 Oct 2026 07:00 PM (IST)
Updated Date: Mon, 26 Oct 2026 04:07 AM (IST)
ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਭਦੌੜ : ਬੀਕੇਯੂ ਉਗਰਾਹਾਂ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਇੱਕ ਮਾਮਲੇ ਚ ਇਨਸਾਫ ਲੈਣ ਲਈ ਥਾਣਾ ਭਦੌੜ ਮੂਹਰੇ ਸੰਕੇਤਕ ਧਰਨਾ ਦਿੰਦਿਆਂ ਇਨਸਾਫ ਦੀ ਮੰਗ ਕੀਤੀ ਅਤੇ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਬੀਕੇਯੂ ਉਗਰਾਹਾ ਦੇ ਜਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੇੈਣੇਵਾਲ, ਰੂਪ ਸਿੰਘ ਛੰਨਾ ਸੂਬਾ ਆਗੂ, ਦਰਸ਼ਨ ਸਿੰਘ ਭੈਣੀ ਮਹਿਰਾਜ,ਜਿਲਾ ਆਗੂ ਕਮਲਜੀਤ ਕੌਰ ਬਰਨਾਲਾ, ਬਿੰਦਰਪਾਲ ਕੌਰ ਭਦੌੜ, ਰਾਮ ਸਿੰਘ ਸੰਘੇੜਾ, ਮਲਕੀਤ ਸਿੰਘ ਹੇੜੀਕੇ, ਦਰਸ਼ਨ ਸਿੰਘ ਚੀਮਾ, ਲਖਵੀਰ ਕੌਰ ਧਨੌਲਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਸਬਾ ਭਦੌੜ ਦੇ ਇੱਕ ਅਕਾਲੀ ਆਗੂ ਵੱਲੋਂ ਇੱਕ ਪਲਾਟ ਦੇ ਝਗੜੇ ਨੂੰ ਲੈ ਕੇ ਕਿਸਾਨ ਆਗੂਆਂ ਅਤੇ ਮਹਿਲਾ ਆਗੂਆਂ ਖਿਲਾਫ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ ਜਿਸ ਕਾਰਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਮਾਨ ਸਨਮਾਨ ਨੂੰ ਭਾਰੀ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ 13 ਅਕਤੂਬਰ ਨੂੰ ਥਾਣਾ ਭਦੌੜ ਵਿਖੇ ਉਕਤ ਆਗੂ ਖਿਲਾਫ ਕਾਰਵਾਈ ਕਰਨ ਲਈ ਦਰਖਾਸਤ ਦਿੱਤੀ ਗਈ ਸੀ ਪ੍ਰੰਤੂ ਥਾਣਾ ਭਦੌੜ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਉਕਤ ਅਕਾਲੀ ਆਗੂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਦੇ ਚਲਦਿਆਂ ਅੱਜ ਸਾਡੇ ਵੱਲੋਂ ਸੰਕੇਤਕ ਧਰਨਾ ਦਿੱਤਾ ਗਿਆ ਹੈ ਜੇਕਰ ਇੱਕ ਹਫਤੇ ਦੇ ਅੰਦਰ ਅੰਦਰ ਕਾਰਵਾਈ ਨਾ ਹੋਈ ਤਾਂ ਉਸ ਤੋਂ ਬਾਅਦ ਥਾਣਾ ਭਦੌੜ ਦਾ ਪੱਕਾ ਮੋਰਚਾ ਲਾ ਕੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਗੁਰਚਰਨ ਸਿੰਘ ਧਾਲੀਵਾਲ ਭਦੌੜ, ਵਜ਼ੀਰ ਸਿੰਘ ਭਾਈਕਾ, ਕਮਲਜੀਤ ਕੌਰ ਬਰਨਾਲਾ, ਲਖਬੀਰ ਕੌਰ ਧਨੌਲਾ, ਕੁਲਵੰਤ ਸਿੰਘ ਭੋਤਨਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ। ਜਦੋਂ ਇਸ ਸਬੰਧੀ ਉਕਤ ਅਕਾਲੀ ਆਗੂ ਬਿੰਦਰ ਸਿੰਘ ਲਧਰੋਈਆ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਜਥੇਬੰਦੀਆਂ ਵੱਡੇ ਵੱਡੇ ਮਸਲੇ ਸਵਾਰਨ ਨੂੰ ਹੁੰਦੀਆਂ ਹਨ ਪਰੰਤੂ ਮੇਰੇ ਨਾਲ ਲੋਕਲ ਲੀਡਰਾਂ ਵੱਲੋਂ ਨਿੱਜੀ ਰੰਜਿਸ਼ ਕੱਢੀ ਜਾ ਰਹੀ ਹੈ ਉਹਨਾਂ ਕਿਹਾ ਕਿ ਜੇਕਰ ਮੇਰੇ ਨਾਲ ਭਾਈਬੰਦੀ ਤੌਰ ਤੇ ਬੈਠ ਕੇ ਗੱਲਬਾਤ ਕੀਤੀ ਜਾਵੇ ਤਾਂ ਸਾਰੇ ਮਸਲੇ ਦਾ ਹੱਲ ਹੋ ਸਕਦਾ ਹੈ। ਜਦੋਂ ਇਸ ਸਬੰਧੀ ਥਾਣਾ ਭਦੌੜ ਦੇ ਮੁੱਖ ਅਫਸਰ ਇੰਸਪੈਕਟਰ ਹਰਸਿਮਰਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਥਾਣਾ ਭਦੌੜ ਵਿਖੇ ਦੋਵਾਂ ਧਿਰਾਂ ਵੱਲੋਂ ਦਰਖਾਸਤਾਂ ਆਈਆਂ ਹਨ ਅਤੇ ਉਹਨਾਂ ਤੇ ਵਿਚਾਰ ਕਰਕੇ ਅਗਲੀ ਕਾਰਵਾਈ ਵਿੱਢੀ ਜਾਵੇਗੀ।