<

p> ਰਵਿੰਦਰ ਸਿੰਘ ਰੇਸ਼ਮ, ਕੁੱਪ ਕਲਾਂ :

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਨੂੰ ਲੈ ਕੇ ਸੈਂਕੜੇ ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ 'ਤੇ ਕੁੱਪ ਕਲਾਂ ਇਲਾਕੇ ਦੇ ਵੱਖ-ਵੱਖ ਥਾਈਂ ਧਰਨੇ ਦਿੱਤੇ ਗਏ। ਰੋਸ ਮੁਜ਼ਾਹਰਿਆਂ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ 'ਤੇ ਤਿੱਖੇ ਵਾਰ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਖ਼ਤਮ ਕਰਨ 'ਤੇ ਤੁਲੀ ਹੋਈ ਹੈ।

ਕਿਸਾਨ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰੀਆਂ ਪਾਰਟੀਆਂ ਨੂੰ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਲਈ ਕਿਹਾ। ਬਿੱਲਾਂ ਦੇ ਵਿਰੋਧ ਵਿੱਚ ਇਲਾਕੇ ਦੇ ਵੱਖ-ਵੱਖ ਕਿਸਾਨਾਂ ਜਿਸ ਵਿੱਚ ਸਰਪੰਚ ਹਰਦੀਪ ਸਿੰਘ ਬੌਹੜਾਈ, ਸਾਬਕਾ ਚੇਅਰਮੈਨ ਹਰਜਿੰਦਰ ਸਿੰਘ ਕਾਕਾ ਨੱਥੂਮਾਜਰਾ, ਮੁੱਖ ਬੁਲਾਰਾ ਗੁਰਵਿੰਦਰ ਸਿੰਘ ਰਟੋਲ, ਪ੍ਰਧਾਨ ਪ੍ਰਰੀਤਪਾਲ ਸਿੰਘ ਰੂਬਲ, ਜੈਪਾਲ ਸਿੰਘ ਪੰਧੇਰ, ਅਜਮੇਰ ਸਿੰਘ ਮੰਗਾ ਕੁੱਪ, ਪ੍ਰਧਾਨ ਸੁਰਜੀਤ ਸਿੰਘ ਕੁੱਪ ਖੁਰਦ, ਸਰਪੰਚ ਜਗਦੇਵ ਸਿੰਘ ਭੋਲਾ, ਬਿੰਦੂ ਗਰੇਵਾਲ, ਰਵਿੰਦਰ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

--------