Farmer's Protest : ਦਿੱਲੀ ਕਿਸਾਨ ਮੋਰਚੇ ਤੋਂ ਪਰਤੇ ਪਿੰਡ ਖੇਤਲਾ ਦੇ ਕਿਸਾਨ ਦੀ ਮੌਤ
ਪਿੰਡ ਖੇਤਲਾ ਦਾ ਕਿਸਾਨ ਪ੍ਰੀਤਮ ਸਿੰਘ ਕੁਝ ਦਿਨ ਪਹਿਲਾਂ ਦਿੱਲੀ ਦੀਆਂ ਬਰੂਹਾਂ 'ਤੇ ਚਲ ਰਹੇ ਕਿਸਾਨ ਸੰਘਰਸ਼ ਤੋਂ ਵਾਪਿਸ ਆਇਆ ਸੀ, ਉਹ ਬਿਮਾਰ ਹੋਇਆ ਤਾਂ ਪਟਿਆਲਾ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਕਿਸਾਨ ਨੇ ਦਮ ਤੋੜ ਦਿੱਤਾ।
Publish Date: Sat, 01 May 2021 06:56 PM (IST)
Updated Date: Sat, 01 May 2021 11:52 PM (IST)
ਹਰਮੇਸ਼ ਸਿੰਘ ਮੇਸ਼ੀ, ਦਿੜ੍ਹਬਾ : ਕਿਸਾਨ ਸੰਘਰਸ਼ ਨੂੰ ਸਮਰਪਿਤ ਰਹੇ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤ ਕੇ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ ਸ਼ਾਦੀਹਰੀ ਨੇ ਦੱਸਿਆ ਹੈ ਕਿ ਪਿੰਡ ਖੇਤਲਾ ਦਾ ਕਿਸਾਨ ਪ੍ਰੀਤਮ ਸਿੰਘ ਕੁਝ ਦਿਨ ਪਹਿਲਾਂ ਦਿੱਲੀ ਦੀਆਂ ਬਰੂਹਾਂ 'ਤੇ ਚਲ ਰਹੇ ਕਿਸਾਨ ਸੰਘਰਸ਼ ਤੋਂ ਵਾਪਿਸ ਆਇਆ ਸੀ, ਉਹ ਬਿਮਾਰ ਹੋਇਆ ਤਾਂ ਪਟਿਆਲਾ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਕਿਸਾਨ ਨੇ ਦਮ ਤੋੜ ਦਿੱਤਾ। ਦੱਸਣਯੋਗ ਹੈ ਕਿ ਪ੍ਰੀਤਮ ਸਿੰਘ ਦਾ ਪਿੰਡ ਵਿਚ ਸਸਕਾਰ ਕਰ ਦਿੱਤਾ ਗਿਆ ਹੈ। ਸਰਕਾਰ ਤੋਂ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਗਈ ਹੈ।