ਬੈਂਕ ਅੱਗੇ ਕਿਸਾਨਾਂ ਦਾ ਧਰਨਾ ਜਾਰੀ
ਬੈਂਕ ਮੂਹਰੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
Publish Date: Wed, 13 May 2026 05:02 PM (IST)
Updated Date: Wed, 13 May 2026 05:03 PM (IST)

- ਕਿਹਾ, ਮੰਗਾਂ ਮੰਨੇ ਜਾਣ ਤੱਕ ਪੱਕਾ ਧਰਨਾ ਰਹੇਗਾ ਜਾਰੀ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਮੰਗਾਂ ਨੂੰ ਲੈਕੇ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਨੂੰ ਜਿੰਦਰਾ ਮਾਰ ਕੇ ਸ਼ੁਰੂ ਕੀਤਾ ਪੱਕਾ ਧਰਨਾ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਦੱਸਿਆ ਕਿ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਪਿੰਡ ਹਰੀ ਨੌ ਦੇ ਦੋ ਸਕੇ ਭਰਾਵਾਂ ਨੂੰ ਬਣਦੇ ਪੈਸੇ ਭਰਵਾਉਣ ਤੋਂ ਬਾਅਦ ਵੀ ਤੰਗ ਪ੍ਰੇਸ਼ਾਨ ਕਰਕੇ ਖੁਦਕੁਸ਼ੀ ਕਰ ਲਈ ਮਜਬੂਰ ਕਰ ਦਿੱਤਾ ਗਿਆ ਸੀ ਅਤੇ ਉਨਾਂ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਵਾਸਤੇ ਪਿਛਲੀ 30 ਮਾਰਚ ਤੋਂ ਲੈਂਡ ਮਾਰਗੇਜ਼ ਬੈਂਕ ਫਰੀਦਕੋਟ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪਿੰਡ ਹਰੀ ਨੌ ਦੇ ਸਕੇ ਭਰਾਵਾਂ ਅਤੇ ਪੰਜਾਬ ਭਰ ਦੇ ਲੈਂਡ ਮਾਰਗੇਜ਼ ਬੈਂਕ ਦੀਆਂ ਕਥਿਤ ਧੋਖਾਧੜੀਆਂ ਦੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਅਤੇ ਬੈਂਕ ਵੱਲੋਂ ਪੂਰੇ ਪੰਜਾਬ ਅੰਦਰ ਕਿਸਾਨਾਂ ਤੋਂ ਲਏ ਗਏ ਖਾਲੀ ਚੈੱਕ ਕਿਸਾਨਾਂ ਨੂੰ ਵਾਪਸ ਕਰਵਾਉਣ ਲਈ ਅੰਦੋਲਨ ਨੂੰ ਹੋਰ ਤਿੱਖਾ ਕਰਦੇ ਹੋਏ 10 ਜ਼ਿਲਿ੍ਹਆਂ ਚ ਲੈਂਡ ਮਾਰਗੇਜ਼ ਬੈਂਕ ਦੀਆਂ ਬ੍ਰਾਂਚਾਂ ਨੂੰ ਬੰਦ ਕਰ ਕੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਹੈ ਅਤੇ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਸ ਬੈਂਕ ਨਾਲ ਸਬੰਧਿਤ ਬੀਕੇਯੂ ਏਕਤਾ ਸਿੱਧੂਪੁਰ ਦੀਆਂ ਸਾਰੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ। ਇਸ ਮੌਕੇ ਕੇਵਲ ਸਿੰਘ ਜਵੰਧਾ, ਕਰਮਜੀਤ ਸਿੰਘ ਬਾਲਦ ਕਲਾਂ, ਜਸਵੰਤ ਸਿੰਘ ਛਾਹੜ, ਹਰੀ ਸਿੰਘ ਚੱਠਾ, ਕਾਲਾ ਸਿੰਘ ਜਵੰਧਾਂ, ਦੇਵ ਸਿੰਘ ਖਡਿਆਲ, ਸਾਧਾ ਸਿੰਘ ਨਮੋਲ, ਦਰਸ਼ਨ ਸਿੰਘ ਗੰਢੂਆਂ, ਕਰਮਜੀਤ ਸਿੰਘ ਗੰਢੂਆਂ, ਭਗਵੰਤ ਸਿੰਘ ਮੈਦੇਵਾਸ, ਗੁਰਵਿੰਦਰ ਸਿੰਘ ਛਾਹੜ, ਸੁਬੇਗ ਸਿੰਘ ਤੁਰੀ, ਹਰੀ ਸਿੰਘ ਅਕਬਰਪੁਰ, ਮਲਕੀਤ ਸਿੰਘ ਬਾਲਦ ਕਲਾਂ, ਦਰਸ਼ਨ ਸਿੰਘ ਖੋਖਰ ਕਲਾਂ, ਜਰਨੈਲ ਸਿੰਘ ਖੋਖਰ ਕਲਾਂ, ਮੇਜਰ ਸਿੰਘ ਸੁਰਜਨ ਭੈਣੀ, ਗੁਰਚਰਨ ਸਿੰਘ ਲਹਿਲ ਕਲਾਂ ਹਾਜ਼ਰ ਸਨ।