- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧੌਲਾ ਗਰਿੱਡ ਦਾ ਘਿਰਾਓ ਕਰਕੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਦਿੱਤੀ ਨਾਅਰੇਬਾਜੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪਿਛਲੇ ਕਈ ਦਿਨਾਂ ਤੋਂ ਝੋਨੇ ਦੀ ਬਜਾਈ ਲਈ ਨਿਰੰਤਰ ਬਿਜਲੀ ਦੀ ਸਪਲਾਈ ਨਾ ਆਉਣ ਕਰਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਗਾਹਾਂ ਦੇ ਆਗੂ ਬਲਜਿੰਦਰ ਸਿੰਘ ਧੌਲਾ ਦੀ ਅਗਵਾਈ ਹੇਠ ਧੌਲਾ ਗਰੈਡ ਦਾ ਘਰਾਓ ਕਰਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਨਿਰੰਤਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ ਜਦ ਕਿ ਜੂਨ ਮਹੀਨਾ ਸਾਰਾ ਲੰਘਣ ਵਾਲਾ ਹੈ ਪਰ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਬਿਜਲੀ ਦੀ ਪੂਰੀ ਸਪਲਾਈ ਅੱਠ ਘੰਟੇ ਨਹੀਂ ਮਿਲ ਰਹੀ, ਜਿਸ ਕਾਰਨ ਕਿਸਾਨਾਂ ਨੂੰ ਮੋਟਰਾਂ ਚਲਾਉਣ ਲਈ ਜਨਰੇਟਰਾਂ ਦੀ ਵਰਤੋਂ ਕਰਨੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਉਹਨਾਂ ਕਿਹਾ ਕਿ ਕਿਸਾਨਾਂ ਨੂੰ ਨਿਰਵਿਗਨ ਅੱਠ ਘੰਟੇ ਬਿਜਲੀ ਸਪਲਾਈ ਨਾ ਮਿਲਣ ਕਰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਬਿਜਲੀ ਸਪਲਾਈ ਮਿਲਦੀ ਵੀ ਹੈ ਉਹ ਵੀ ਕਈ ਵਾਰ ਕੱਟ ਲਗਾ ਕੇ ਥੋੜੀ ਥੋੜੀ ਕਰਕੇ ਦਿੱਤੀ ਜਾਂਦੀ ਹੈ ਜਿਸ ਨਾਲ ਕਿਸੇ ਵੀ ਕਿਸਾਨਾਂ ਦਾ ਕੋਈ ਫਾਇਦਾ ਨਹੀਂ ਹੁੰਦਾ ਜਿਸ ਕਰਕੇ ਖੇਤਾਂ ਵਿੱਚ ਬੀਜੀ ਜਾ ਚੁੱਕੀ ਝੋਨੇ ਦੀ ਫਸਲ ਨੂੰ ਪਾਣੀ ਨਾ ਮਿਲਣ ਕਰਕੇ ਖਰਾਬ ਹੋ ਰਹੀ ਹੈ, ਆਗੂਆਂ ਵਿਭਾਗ ਨੂੰ ਬਿਜਲੀ ਸਪਲਾਈ ਨਿਰਵਿਘਨ ਅੱਠ ਘੰਟੇ ਦੇਣ ਦੀ ਮੰਗ ਕੀਤੀ, ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਝੋਨੇ ਦੀ ਲਵਾਈ ਲਈ ਅੱਠ ਘੰਟੇ ਬਿਜਲੀ ਸਪਲਾਈ ਪੂਰੀ ਨਾ ਮਿਲੀ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਸਾਗਰ ਸਿੰਘ ਤੇ ਕਾਕਾ ਸਿੰਘ ਸਰਪੰਚ ਨੇ ਦੱਸਿਆ ਕਿ ਉਨ੍ਹਾਂ ਨੂੰ ਗਰਿੱਡ ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ ਅੱਜ ਹੀ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਪੂਰੀ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਚੁੱਕ ਲਿਆ | ਇਸ ਮੌਕੇ ਗਾਂਧੀ ਸਿੰਘ ਬਲਵੀਰ ਸਿੰਘ ਭੋਲਾ ਮਹੰਤ ਸਿੰਗਾਰਾ ਸਿੰਘ, ਸੇਰੂ ਸਿੰਘ, ਰਾਮ ਸਿੰਘ, ਕੱਲੂ ਸਿੰਘ, ਕੁਲਵੰਤ ਸਿੰਘ ਬੂਟਾ ਸਿੰਘ, ਕਾਲਾ ਸਿੰਘ ਬਿੱਟੂ ਸਿੰਘ ਭੋਲਾ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ।