- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਸੀ ਦਫਤਰ ਅੱਗੇ ਤੀਜੇ ਦਿਨ ਵੀ ਪੱਕੇ ਮੋਰਚੇ ’ਤੇ ਡਟੇ ਰਹੇ ਕਿਸਾਨ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਡੀਸੀ ਦਫਤਰ ਅੱਗੇ ਚੱਲ ਰਿਹਾ ਮੋਰਚਾ ਮੰਗਲਵਾਰ ਨੂੰ ਤੀਜੇ ਦਿਨ ਵੀ ਜਾਰੀ। ਇਸ ਦੌਰਾਨ ਕਿਸਾਨਾਂ ਨੇ ਸਰਕਾਰਾਂ ਖਿਲਾਫ ਨਾਅਰੇਬਾਜੀ ਕੀਤੀ। ਧਰਨੇ ਵਿੱਚ ਕਿਸਾਨ ਔਰਤਾਂ ਨੇ ਵੀ ਵੱਡੀ ਗਿਣਤੀ ਸਮੂਲੀਅਤ ਕੀਤੀ।
ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ, ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਕਿਹਾ ਕਿ ਦੇਸ਼ ਦੇ ਹਾਕਮ ਸਾਮਰਾਜ ਮੁਲਕਾਂ ਦੇ ਦਬਾਅ ਤਹਿਤ ਉਹਨਾਂ ਦੀਆਂ ਨੀਤੀਆਂ ਲਾਗੂ ਕਰਕੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ, (ਸਿਹਤ ਸਿੱਖਿਆ, ਰੇਲਵੇ ਤੇ ਹੋਰ ਆਵਾਜਾਈ ਦੇ ਅਦਾਰੇ) ਆਦਿ ਜਨਤਕ ਅਦਾਰਿਆਂ ਸਮੇਤ ਦੇਸ਼ ਦੇ ਮਾਲ ਖ਼ਜ਼ਾਨੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਲਈ ਨਿੱਤ ਨਵੇਂ ਕਾਨੂੰਨ ਘੜ ਰਹੀਆਂ ਹਨ ਅਤੇ ਇਨ੍ਹਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਦੇਸ਼ ਦੇ ਲੋਕਾਂ ਤੇ ਜਬਰ ਢਾਹਿਆ ਜਾ ਰਿਹਾ ਹੈ।
ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਵਾਰਤਾ ਰੱਦ ਕੀਤਾ ਜਾਵੇ। ਸਭਨਾਂ ਸਾਮਰਾਜੀ ਮੁਲਕਾਂ ਨਾਲ ਕੀਤੇ ਹੋਏ ਮੁਕਤ ਵਪਾਰ ਸਮਝੌਤੇ ਰੱਦ ਕੀਤੇ ਜਾਣ, ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦੀ ਵਿਉਂਤ ਰੱਦ ਕੀਤੀ ਜਾਵੇ, ਆਬਾਦਕਾਰਾਂ, ਕਿਸਾਨਾਂ, ਖੇਤ ਮਜ਼ਦੂਰਾਂ ਤੇ ਹੋਰਨਾਂ ਦਿਹਾੜੀਦਾਰ ਕਿਰਤੀਆਂ ਦੇ ਸਾਰੇ ਕਰਜ਼ੇ ਖਤਮ ਕੀਤੇ ਜਾਣ। ਖੁਦਕੁਸ਼ੀ ਪੀੜਿਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ, ਖੇਤ ਮਜ਼ਦੂਰ, ਵਾਤਾਵਰਨ ਪੱਖੀ ਅਤੇ ਕਾਰਪੋਰੇਟਾਂ ਤੇ ਜਗੀਰਦਾਰਾਂ ਵਿਰੋਧੀ ਪੰਜਾਬ ਦੀ ਖੇਤੀ ਨੀਤੀ ਬਣਾਓ ਤੇ ਲਾਗੂ ਕੀਤੀ ਜਾਵੇ। ਉਨ੍ਹਾਂ ਥਾਂ- ਥਾਂ ਡਰੋਨਾ ਜਾਂ ਹੋਰ ਢੰਗਾਂ ਰਾਹੀਂ ਕੀਤੇ ਜਾ ਰਹੇ ਸਰਵੇ ਸਬੰਧੀ ਪੰਜਾਬ ਸਰਕਾਰ ਨੂੰ ਨੀਤੀ ਬਿਆਨ ਜਾਰੀ ਕਰਨ ਦੀ ਮੰਗ ਕੀਤੀ ਨਹੀ ਤਾਂ ਸਰਵੇ ਕਰਨ ਆਏ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਦਰਸ਼ਨ ਸਿੰਘ ਚੰਗਾਲੀ ਵਾਲਾ, ਜਸਵੰਤ ਸਿੰਘ ਤੋਲਾਵਾਲ, ਜਗਦੀਪ ਸਿੰਘ ਸਿੰਘ ਮਹਿਲਾਂ, ਜਸਵੀਰ ਸਿੰਘ ਗੱਗੜਪੁਰ, ਜਗਤਾਰ ਸਿੰਘ ਲੱਡੀ, ਦਰਸ਼ਨ ਸਿੰਘ ਕਿਲਾ ਹਕੀਮਾ, ਬਹਾਦਰ ਸਿੰਘ ਭੁਟਾਲ, ਸੁਖਪਾਲ ਸਿੰਘ ਮਾਣਕ, ਬਲਵਿੰਦਰ ਸਿੰਘ ਮਨਿਆਣਾ, ਗੁਰਬਾਜ ਸਿੰਘ,ਕਰਮਜੀਤ ਕੌਰ ਭਿੰਡਰਾਂ, ਮਨਜੀਤ ਕੌਰ ਤੋਲਾਵਾਲ ਮੌਜੂਦ ਸਨ।