ਹਰਮੇਸ਼ ਸਿੰਘ ਮੇਸ਼ੀ, ਦਿੜ੍ਹਬਾ :

ਕਿਸਾਨ ਜਥੇਬੰਦੀਆਂ ਦੇ ਪੰਜਾਬ ਬੰਦ ਨੂੰ ਕਾਮਯਾਬ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਅਤੇ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਦੀ ਅਗਵਾਈ ਹੇਠ ਵੱਖ-ਵੱਖ ਸੰਘਰਸ਼ਸ਼ੀਲ ਕਿਸਾਨ ਮਜ਼ਦੂਰਾਂ, ਨੌਜਵਾਨ ਅਤੇ ਅੌਰਤਾਂ ਨੇ ਮਹਿਲਾਂ ਚੌਕ ਵਿਖੇ ਜਾਮ ਲਾਇਆ ਗਿਆ ਅਤੇ ਸਰਕਾਰਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ।

ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਜਗਤਾਰ ਸਿੰਘ ਕਾਲਾਝਾੜ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਲੋਕ ਹੁਣ ਕਿਸਾਨ ਆਰ-ਪਾਰ ਦੀ ਲੜਾਈ-ਲੜਨ ਲਈ ਤਿਆਰ ਹਨਆਗੂਆਂ ਨੇ ਵੋਟ ਪਾਰਟੀਆਂ ਤੇ ਵਰ੍ਹਦਿਆਂ ਕਿਹਾ ਕਿ ਹੁਣ ਸਾਰੀਆਂ ਸਿਆਸੀ ਪਾਰਟੀਆਂ ਇਸ ਮਾਹੌਲ ਦਾ ਲਾਹਾ ਲੈਣਾ ਚਾਹੁੰਦੀਆਂ ਹਨ। ਅੱਜ ਯੂਨੀਅਨ ਦੀ ਸਟੇਜਾਂ 'ਤੇ ਕਿਸੇ ਵੀ ਸਿਆਸੀ ਪਾਰਟੀ ਨੂੰ ਬੋਲਣ ਨਹੀਂ ਦਿੱਤਾ ਗਿਆ। ਅਕਾਲੀ ਦਲ ਬਾਦਲ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਸਿਆਸੀ ਡਰਾਮਾ ਦੱਸਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਬੇੜਾ ਗ਼ਰਕ ਕਰਨ ਵਿੱਚ ਅਕਾਲੀ ਦਲ ਹੀ ਜ਼ਿੰਮੇਵਾਰ ਹੈ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਜ਼ਿਲ੍ਹਾ ਆਗੂ ਰਮਨ ਸਿੰਘ ਕਾਲਾਝਾੜ ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਘਰਾਚੋਂ, ਨਾਜ਼ਰ ਸਿੰਘ ਬਲਵਾੜ, ਚਮਕੌਰ ਸਿੰਘ ਮਹਿਲਾ ਅਤੇ ਹੋਰ ਆਗੂ ਵੀ ਹਾਜ਼ਰ ਸਨ।