ਕਿਸਾਨਾਂ ਨੇ ਲਾਇਆ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਧਰਨਾ
ਕਿਸਾਨਾਂ ਨੇ ਲਾਇਆ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਧਰਨਾ
Publish Date: Thu, 18 Dec 2025 05:01 PM (IST)
Updated Date: Thu, 18 Dec 2025 05:03 PM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ ਸੰਗਰੂਰ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਜਥੇਬੰਦੀ ਦੀ ਅਗਵਾਈ ਵਿੱਚ ਕਿਸਾਨਾਂ-ਮਜ਼ਦੂਰਾਂ ਨੇ ਮੰਗਾਂ ਨੂੰ ਲੈ ਕੇ ਵੀਰਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਧਰਨਾ ਲਾਇਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰਾਂ ਖ਼ਿਲਾਫ ਨਾਅਰੇਬਾਜ਼ੀ ਕਰ ਕੇ ਆਪਣੀ ਭੜਾਸ ਕੱਢੀ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੇਂਦਰੀ ਬਿਜਲੀ ਸੋਧ ਬਿੱਲ 2025 ਨੂੰ ਰੱਦ ਕੀਤਾ ਜਾਵੇ। ਚਿੱਪ ਵਾਲੇ ਪ੍ਰੀਪੇਡ ਮੀਟਰ ਲਾਉਣੇ ਬੰਦ ਕੀਤੇ ਜਾਣ, ਭਾਰਤ ਸਰਕਾਰ ਦੁਆਰਾ ਅਮਰੀਕਾ ਨਾਲ ਕੀਤਾ ਗਿਆ ਐਗਰੀਮੈਂਟ ਰੱਦ ਕੀਤਾ ਜਾਵੇ। ਕੇਂਦਰ ਸਰਕਾਰ ਡਰਾਫਟ ਸੀਡ ਬਿੱਲ 2025 ਨੂੰ ਤੁਰੰਤ ਵਾਪਸ ਲਿਆ ਜਾਵੇ। ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰਾ ਤੇ ਕੀਤੇ ਗਏ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ, ਤਾਂ ਆਉਣ ਵਾਲੇ ਸਮੇ ਵਿੱਚ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 19 ਦਸੰਬਰ ਨੂੰ ਵੀ ਇਹ ਧਰਨਾ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਆਗੂ ਕੁਲਵਿੰਦਰ ਸਿੰਘ ਸੋਨੀ, ਹੈਪੀ ਨਮੋਲ, ਜਸਵੀਰ ਮੈਦੇਵਾਸ, ਸੰਤਰਾਮ ਛਾਜਲੀ, ਸੁਖਦੇਵ ਸ਼ਰਮਾ, ਰਾਜ ਥੇੜੀ, ਹਰਦੇਵ ਕੁਲਾਰ, ਰਾਜਪਾਲ ਮੰਗਵਾਲ, ਕੁਲਵਿੰਦਰ ਪੇਧਨੀ, ਅਮਰ ਲੌਂਗੋਵਾਲ, ਮਹਿੰਦਰ ਮੰਗਵਾਲ, ਮੱਖਣ ਚੀਮਾ, ਬਿੰਦਰ ਦਿੜ੍ਹਬਾ, ਮੱਖਣ ਪਾਪੜਾ, ਅਮਨਦੀਪ ਸਿੰਘ ਮੂਨਕ ਆਦਿ ਹਾਜ਼ਰ ਸਨ।