ਕਿਸਾਨਾਂ ਨੇ ਮੰਤਰੀ ਅਮਨ ਅਰੋੜਾ ਦੇ ਘਰ ਨੇੜੇ ਲਾਇਆ ਧਰਨਾ ਕਿਸਾਨਾਂ ਨੇ ਮੰਤਰੀ ਅਮਨ ਅਰੋੜਾ ਦੇ ਘਰ ਨੇੜੇ ਲਾਇਆ ਧਰਨਾ
Publish Date: Mon, 14 Sep 2026 05:16 PM (IST)
Updated Date: Tue, 15 Sep 2026 04:05 AM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਨੇ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ਤਹਿਤ ਜਥੇਬੰਦੀ ਦੇ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਸੁਨਾਮ ਵਿਖੇ ਲਗਾਤਾਰ ਪੰਜ ਦਿਨ ਚੱਲਣ ਵਾਲੇ ਮੋਰਚੇ ਦੀ ਸ਼ੁਰੂਆਤ ਕੀਤੀ। ਜਥੇਬੰਦੀ ਦੇ ਸੂਬਾਈ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਸਰਕਾਰ ਅਤੇ ਪ੍ਰਸ਼ਾਸਨ ਤੇ ਵਰਦਿਆਂ ਆਖਿਆ ਕਿ ਧਰਨਾ ਸ਼ੁਰੂ ਕਰਨ ਤੋਂ ਪਹਿਲਾਂ ਮੰਤਰੀ ਅਮਨ ਅਰੋੜਾ ਦੀ ਕੋਠੀ ਨੂੰ ਜਾਂਦੇ ਰਾਹਾਂ ਤੇ ਵੱਡੀ ਗਿਣਤੀ ਵਿੱਚ ਪੁਲਿਸ ਦੀ ਨਾਕਾਬੰਦੀ ਕਰਕੇ ਦਹਿਸ਼ਤ ਫੈਲਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਕੱਲ੍ਹ ਆਪਣੇ ਘਰ ਦੇ ਗੇਟ ਹਰ ਸਮੇਂ ਖੁੱਲ੍ਹੇ ਹੋਣ ਦਾ ਮੰਤਰੀ ਵੱਲੋਂ ਡਰਾਮਾ ਕੀਤਾ ਜਾ ਰਿਹਾ ਸੀ। ਕਿਸਾਨ ਮਜ਼ਦੂਰ ਮੋਰਚਾ ਦੇ ਪੰਜ ਦਿਨਾਂ ਧਰਨੇ ਦੇ ਪਹਿਲੇ ਦਿਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ,ਮਨਜੀਤ ਸਿੰਘ ਨਿਆਲ ਤੇ ਔਰਤ ਆਗੂ ਬਲਜੀਤ ਕੌਰ ਕਿਲਾ ਭਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਹਕੀਕਤ ਵਿੱਚ ਲਾਗੂ ਨਹੀਂ ਕੀਤਾ, ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ੇ ਦੇ ਚੱਲ ਰਹੇ ਕਾਲੇ ਕਾਰੋਬਾਰ ਨੇ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਬੁਲਾਰਿਆਂ ਨੇ ਆਖਿਆ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਜਿਉਂ ਦੀ ਤਿਉਂ ਮੂੰਹ ਅੱਡੀ ਖੜ੍ਹੀਆਂ ਹਨ। ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਣ ਵਿੱਚ ਕੋਰਾ ਝੂਠ ਪਰੋਸਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸ਼ੰਭੂ ਤੇ ਖਨੌਰੀ ਮੋਰਚਿਆਂ ਚੋਂ ਲੁੱਟਿਆ ਸਮਾਨ ਬਰਾਮਦ ਹੋਣ ਤੋਂ ਬਾਅਦ ਵੀ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਦਿਲਬਾਗ ਸਿੰਘ ਹਰੀਗੜ,ਗੁਰਦੇਵ ਸਿੰਘ ਗੱਜੂਮਾਜਰਾ, ਜਸਵੀਰ ਸਿੰਘ ਮੈਦੇਵਾਸ, ਸੰਤ ਰਾਮ ਛਾਜਲੀ, ਲਖਵੀਰ ਸਿੰਘ ,ਜਗਰਾਜ ਸਿੰਘ ਦੱਧਾਹੂਰ, ਕੁਲਵਿੰਦਰ ਸਿੰਘ ਸੋਨੀ ਲੌਗੋਵਾਲ,ਰਾਜ ਸਿੰਘ ਥੇੜੀ,ਪਰਵਿੰਦਰ ਸਿੰਘ ,ਚਮਕੌਰ ਸਿੰਘ ਭੇਡਪੁਰਾ,ਜਗਦੇਵ ਸਿੰਘ ਭੈਣੀਬਾਘਾ,ਗੁਰਮੇਲ ਸਿੰਘ ਮਹੌਲੀ ,ਮਾਸਟਰ ਜਗਰਾਜ ਸਿੰਘ ਮਲੇਰਕੋਟਲਾ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ।