- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖਰੀਦ ਦੁਬਾਰਾ ਸ਼ੁਰੂ ਕਰਵਾਉਣ ਲਈ ਕਿਸਾਨਾਂ ਨੇ ਐਸਡੀਐਮ ਨੂੰ ਦਿੱਤਾ ਮੰਗ ਪੱਤਰ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਬਲਾਕ ਦਿੜ੍ਹਬਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੰਗ ਪੱਤਰ ਐਸਡੀਐਮ ਦਿੜ੍ਹਬਾ ਤਰਸੇਮ ਚੰਦ ਭਾਗਸਰ ਰਾਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀਆਂ ਸਮੂਹ ਖਰੀਦ ਏਜੰਸੀਆਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਹੈ ਜਿਸ ਦਾ ਕਾਰਨ ਖਰੀਦ ਦਾ ਟੀਚਾ ਪੂਰਾ ਹੋਣਾ ਮੰਨਿਆ ਜਾ ਰਿਹਾ ਹੈ, ਪ੍ਰੰਤੂ ਖੇਤੀਬਾੜੀ ਵਿਭਾਗ ਵੱਲੋਂ ਫ਼ਸਲ ਦੀ ਬਿਜਾਈ ਤੋਂ ਲੈ ਕੇ ਪ੍ਰਤੀ ਏਕੜ ਝਾੜ ਤੱਕ ਸਮੇਂ ਸਮੇਂ ਤੇ ਸਰਕਾਰ ਨੂੰ ਦੱਸਿਆ ਜਾਂਦਾ ਹੈ। ਇਸ ਵਾਰ ਫ਼ਸਲ ਦਾ ਕੁਝ ਝਾੜ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਹੈ ਅਤੇ ਮੰਡੀਆਂ ਵਿੱਚ 10 ਤੋ 15 ਫੀਸਦੀ ਫ਼ਸਲ ਵਿਕਣ ਤੋਂ ਪਈ ਹੈ। ਜਿਸ ਕਾਰਨ ਪੰਜਾਬ ਦੇ ਕਿਸਾਨ ਨਿਰਾਸ਼ਾ ਵਿੱਚ ਹਨ ਸੋ ਅਸੀਂ ਆਪਣੀ ਜੱਥੇਬੰਦੀ ਵੱਲੋਂ ਮੁੱਖ ਮੰਤਰੀ ਸਾਹਿਬ ਅਤੇ ਖ਼ੁਰਾਕ ਸਪਲਾਈ ਵਿਭਾਗ ਦੇ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਕਿਸਾਨਾਂ ਦੀ ਮੁਸ਼ਕਲ ਨੂੰ ਸਮਝਦੇ ਹੋਏ ਦੁਬਾਰਾ ਖਰੀਦ ਸ਼ੁਰੂ ਕੀਤੀ ਜਾਵੇ।
ਇਸ ਮੌਕੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਕੈਂਪਰ, ਬਲਾਕ ਦਿੜ੍ਹਬਾ ਦੇ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਅਤੇ ਬਲਾਕ ਆਗੂ ਚਰਨਜੀਤ ਸਿੰਘ ਘਨੌੜ ਸੰਤਪੁਰਾ, ਰਣਬੀਰ ਸਿੰਘ ਬਘਰੌਲ ਅਤੇ ਬੁੱਧ ਸਿੰਘ ਸਿੰਧੜਾਂ, ਹਰਪ੍ਰੀਤ ਸਿੰਘ ਬੱਬੂ, ਸਤਪਾਲ ਸਿੰਘ ਹਰੀਗੜ੍ਹ ਹਾਜ਼ਰ ਸਨ।