- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦਾ ਕਿਸਾਨ ਕਰਨਗੇ ਘਿਰਾਓ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕੌਮੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਹਮੇਸ਼ਾ ਹੀ ਸਰਕਾਰਾਂ ਨਾਲ ਗੱਲਬਾਤ ਕਰਕੇ ਕਿਸਾਨੀ ਅਤੇ ਹੋਰ ਮਸਲੇ ਹੱਲ ਕਰਨ ਲਈ ਪਹਿਲ ਕਰਦੀ ਰਹਿੰਦੀ ਹੈ। ਪਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਇਹ ਬਿਆਨ ਕਿ ਉਹ ਧਰਨੇ ਲਾਉਣੇ ਛੱਡ ਕੇ ਉਸ ਨਾਲ ਗੱਲਬਾਤ ਕਰਨ ।ਉਹ ਦਿੜ੍ਹਬਾ ਅੰਦਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦਿੜ੍ਹਬਾ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਦੀ ਅਗਵਾਈ ਹੇਠ ਅਨਾਜ ਮੰਡੀ ਦਿੜ੍ਹਬਾ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਸਾਮਰਾਜੀ ਤਾਕਤਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ੇ ਦੇਣ ਲਈ ਲੋਕ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ ਜਿਵੇਂ ਮੋਦੀ ਸਰਕਾਰ ਵੱਲੋਂ ਅਮਰੀਕਾ ਵਰਗੇ ਦੇਸ਼ਾਂ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ, ਬਿਜਲੀ ਬਿੱਲ 2025 ਅਤੇ ਬੀਜ ਬਿੱਲ 2025 ਰੱਦ, ਕਰਵਾਉਣ ਲਈ, ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ ਲਈ, ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਖਤਮ ਕਰਵਾਉਣ ਅਤੇ ਜ਼ਮੀਨਾਂ ਦੇ ਮਾਲਕੀ ਹੱਕਾਂ ਲਈ ਕਿਸਾਨ ਆਗੂਆਂ ’ਤੇ ਅੰਦੋਲਨਾਂ ਦੌਰਾਨ ਪਾਏ ਪਰਚੇ ਰੱਦ ਕਰਵਾਉਣ ਲਈ ਪਿਛਲੇ ਸਾਲਾਂ ’ਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਸਬੰਧੀ ਦਰਜ ਕੀਤੇ ਕੇਸ ਰੱਦ ਕਰਵਾਉਣ ਸਬੰਧੀ ਅਤੇ ਹੋਰ ਕਈ ਮੰਗਾਂ ਨੂੰ ਲੈਕੇ ਡੀਸੀ ਦਫਤਰਾਂ ਦੇ ਘਿਰਾਓ ਕੀਤੇ ਜਾਣਗੇ।
ਇਸ ਪ੍ਰੋਗਰਾਮ ਦੀ ਤਿਆਰੀ ਲਈ ਘਰ-ਘਰ ਚੁੱਲਿਆ ਤੱਕ ਗੱਲ ਲੈਕੇ ਜਾਣ ਲਈ ਵੱਖ ਵੱਖ ਪਿੰਡਾਂ ਵਿੱਚ ਹਰ ਰੋਜ ਰੈਲੀਆਂ ਅਤੇ ਰੋਸ ਮਾਰਚ ਕੀਤੇ ਜਾਣਗੇ। ਇਸ ਮੌਕੇ ਸਾਰੀਆਂ ਪਿੰਡ ਇਕਾਈਆ ਦੇ ਆਗੂਆਂ ਨੇ ਬਲਾਕ ਕਮੇਟੀ ਨੂੰ ਵਿਸ਼ਵਾਸ ਦਵਾਇਆ ਕਿ ਡੀਸੀ ਦਫਤਰਾਂ ਦੇ ਘਿਰਾਓ ਵਿੱਚ ਸੰਘਰਸ਼ੀ ਲੋਕਾਂ ਦੀ ਵੱਡੀ ਗਿਣਤੀ ਲੈਕੇ ਸ਼ਾਮਲ ਹੋਣਗੇ। ਇਸ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਜਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾ ਨੇ ਸੰਬੋਧਨ ਕੀਤਾ ਮੀਟਿੰਗ 'ਚ ਪਿਛਲੇ ਦਿਨੀ ਡੀਸੀ ਦਫ਼ਤਰਾਂ ਦੇ ਅੱਗੇ ਲੱਗੇ ਮੋਰਚੇ ਦਾ ਲੇਖਾ-ਜੋਖਾ ਕੀਤਾ ਗਿਆ ਅਤੇ ਜੋ ਸੂਬਾ ਕਮੇਟੀ ਵੱਲੋ ਆਉਣ ਵਾਲੀ 5 ਅਕਤੂਬਰ ਨੂੰ ਡੀਸੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ। ਉਸ ਘਿਰਾਓ ਦੇ ਪਹਿਲੇ ਹੀ ਦਿਨ ਔਰਤ-ਭੈਣਾਂ ਦਾ ਵੱਡੀ ਗਿਣਤੀ 'ਚ ਇਕੱਠ ਕੀਤਾ ਜਾਵੇਗਾ।
ਇਸ ਮੌਕੇ ਬਲਾਕ ਆਗੂ ਜਗਦੀਪ ਸਿੰਘ ਮਹਿਲਾ, ਜੋਗਿੰਦਰ ਸਿੰਘ ਖੇੜੀ ਨਾਗਾ, ਮਿਸਰਾਂ ਸਿੰਘ ਨਿਹਾਲਗੜ, ਹਰਬੰਸ ਸਿੰਘ ਦਿੜ੍ਹਬਾ, ਜਸਵੰਤ ਸਿੰਘ ਸਮੂਰਾ ਹਾਜ਼ਰ ਸਨ।