14 ਸਤੰਬਰ ਤੋਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਾਉਣਗੇ ਕਿਸਾਨ 14 ਸਤੰਬਰ ਤੋਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਾਉਣਗੇ ਕਿਸਾਨ
Publish Date: Thu, 10 Sep 2026 04:01 PM (IST)
Updated Date: Fri, 11 Sep 2026 04:02 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਹੋਈ, ਜਿਸ ਵਿਚ ਸੂਬਾ ਆਗੂ ਦਿਲਬਾਗ ਸਿੰਘ ਹਰੀਗੜ੍ਹ ਅਤੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਪਿੰਡ ਇਕਾਈਆਂ ਨੇ ਵਧ-ਚੜ੍ਹ ਕੇ ਭਾਗ ਲਿਆ,ਇਸ ਮੀਟਿੰਗ ਦੇ ਏਜੰਡੇ ਹੇਠ ਲਿਖੇ ਅਨੁਸਾਰ ਹਨ,ਕਿਸਾਨ ਮਜ਼ਦੂਰ ਮੋਰਚਾ ਵੱਲੋਂ ਦਿੱਤੇ ਗਏ ਪ੍ਰੋਗਰਾਮ 14 ਸਤੰਬਰ ਤੋਂ 18 ਸਤੰਬਰ ਤੱਕ ਪੰਜਾਬ ਦੇ ਵੱਖ ਵੱਖ ਮੰਤਰੀਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਲਗਾਏ ਜਾਣਗੇ, ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਪਿੰਡ ਇਕਾਈਆਂ ਦੇ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਦਿੜ੍ਹਬਾ ਬਲਾਕ ਵੱਲੋਂ ਘੱਟੋ ਘੱਟ 25 ਟਰੈਕਟਰ ਟਰਾਲੀਆਂ ਲੈਕੇ ਜਾਣ ਦਾ ਫ਼ੈਸਲਾ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਕਿਸਾਨਾਂ/ਮਜ਼ਦੂਰਾਂ/ਮੁਲਾਜ਼ਮ ਜੱਥੇਬੰਦੀਆਂ ਅਤੇ ਬੇਰੁਜ਼ਗਾਰਾਂ ਤੇ ਜੋ ਅੰਨ੍ਹੇਵਾਹ ਤਸ਼ੱਦਦ ਕੀਤਾ ਜਾ ਰਿਹਾ ਹੈ, ਇਨ੍ਹਾਂ ਨੂੰ ਵਾਰ ਵਾਰ ਮੀਟਿੰਗਾਂ ਦੇ ਕੇ ਕਿਸੇ ਵੀ ਮਸਲੇ ਦਾ ਹੱਲ ਨਹੀਂ ਕੱਢਿਆ ਜਾ ਰਿਹਾ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਹੁਤ ਮਾੜੀ ਹੈ ਇਸ ਮੌਕੇ ਰਣਵੀਰ ਸਿੰਘ ਬਘਰੋਲ, ਦਰਬਾਰਾ ਸਿੰਘ ਖੇਤਲਾ, ਸਤਪਾਲ ਸਿੰਘ, ਬਲਵਿੰਦਰ ਸਿੰਘ ਹਰੀਗੜ੍ਹ, ਦੀਦਾਰ ਸਿੰਘ ਦਾਰੀ, ਲੀਲਾ ਸਿੰਘ ਦਿੜ੍ਹਬਾ, ਭਰਭੂਰ ਸਿੰਘ ਗੁੱਜਰਾਂ, ਆਦਰ ਸਿੰਘ ਬਾਸੀਅਰਕ, ਸੁੱਖਪਾਲ ਸਿੰਘ ਸਿੰਧੜਾ, ਜੀਵਨ ਸਿੰਘ, ਜਗਦੀਸ਼ ਸਿੰਘ ਰਾਮਪੁਰ ਗੁੱਜਰਾਂ ਆਦਿ ਹਾਜ਼ਰ ਸਨ।