- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨ, ਐਸਈ ਦਫਤਰ ਮੂਹਰੇ ਲਾਇਆ ਧਰਨਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਰੂਰ
ਪਿਛਲੇ ਕਈ ਦਿਨਾਂ ਤੋਂ ਖੇਤੀ ਮੋਟਰਾਂ ਅਤੇ ਘਰੇਲੂ ਬਿਜਲੀ ਸਪਲਾਈ ਦੇ ਲੱਗ ਰਹੇ ਲੰਬੇ ਕੱਟਾਂ ਤੋਂ ਦੁਖੀ ਹੋਏ ਕਿਸਾਨਾਂ ਨੇ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਐਸਈ ਦਫਤਰ ਅੱਗੇ ਰੋਸ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਪੂਰੀ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ। ਐਸਈ ਸੰਗਰੂਰ ਨੇ ਕਿਸਾਨਾਂ ਦੇ ਧਰਨੇ ਵਿੱਚ ਆ ਕੇ ਪੂਰੀ ਬਿਜਲੀ ਸਪਲਾਈ ਦੇਣ ਦਾ ਵਿਸ਼ਵਾਸ ਦਿੱਤਾ।
ਇਸ ਮੌਕੇ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ,ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਵਿੱਤ ਸਕੱਤਰ ਸਤਨਾਮ ਸਿੰਘ ਕਿਲ੍ਹਾ ਭਰੀਆਂ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ,ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਤੇ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਬਟੜਿਆਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਇਹ ਦਾਅਵਾ ਕਰਦੀ ਸੀ ਕਿ ਕਿਸਾਨਾਂ ਨੂੰ ਦਿਨ ਸਮੇਂ ਅੱਠ ਘੰਟੇ ਮੋਟਰਾਂ ਦੀ ਬਿਜਲੀ ਸਪਲਾਈ ਦਿੱਤੀ ਜਾਵੇਗੀ ਅਤੇ ਸੂਬੇ ਵਿੱਚ ਘਰੇਲੂ ਬਿਜਲੀ ਸਪਲਾਈ 24 ਘੰਟੇ ਦਿੱਤੀ ਜਾਵੇਗੀ। ਪਰ ਪਿਛਲੇ ਕਾਫੀ ਦਿਨਾਂ ਤੋਂ ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਦੋ ਤੋਂ ਤਿੰਨ ਘੰਟੇ ਆ ਰਹੀ ਹੈ। ਇਹੀ ਹਾਲ ਘਰੇਲੂ ਬਿਜਲੀ ਸਪਲਾਈ ਦਾ ਹੈ। ਜਦੋਂ ਕਿ ਇਸ ਸਮੇਂ ਝੋਨੇ ਦੀ ਫਸਲ ਨਿਸਾਰੇ |ਤੇ ਹੈ। ਇਸ ਸਮੇਂ ਝੋਨੇ ਦੀ ਫਸਲ ਨੂੰ ਬਹੁਤ ਜਿਆਦਾ ਪਾਣੀ ਦੀ ਜ]ਰੂਰਤ ਹੈ । ਜੇਕਰ ਇਸ ਸਮੇਂ ਸੋਕਾ ਲੱਗਦਾ ਹੈ ਫਸਲ ਨੂੰ ਪਾਣੀ ਨਹੀਂ ਮਿਲਦਾ ਤਾਂ ਕਿਸਾਨਾਂ ਦੀ ਫ਼ਸਲ ਦਾ ਝਾੜ ਅੱਧਾ ਰਹਿ ਜਾਵੇਗਾ। ਇਸ ਕਰਕੇ ਕਿਸਾਨ ਚਿੰਤਾ ਵਿੱਚ ਹਨ।
ਉਨ੍ਹਾਂ ਕਿਹਾ ਕਿ ਇਹ ਬਿਜਲੀ ਸੰਕਟ ਲਈ ਪੰਜਾਬ ਸਰਕਾਰ ਦੀਆਂ ਨਲਾਇਕੀਆਂ ਜ਼ਿੰਮੇਵਾਰ ਹਨ ਜਿਸਨੇ ਸਮਾਂ ਰਹਿੰਦੇ ਕੋਲੇ ਦੇ ਪ੍ਰਬੰਧ ਨਹੀਂ ਕੀਤੇ ਅਤੇ ਨਾ ਹੀ ਥਰਮਲਾਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਦੀ ਕੋਈ ਵਿਉਂਤਬੰਦੀ ਹੈ। ਉਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਦਾ ਇਹੀ ਹਾਲ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਕਿਸਾਨਾਂ ਦੇ ਵੱਡੇ ਰੋਹ ਦਾ ਸਾਹਮਣਾ ਕਰਨਾ ਪਵੇਗਾ।
ਇਸ ਮੌਕੇ ਦਰਸ਼ਨ ਸਿੰਘ ਕੁੰਨਰਾਂ,ਨਾ ਜਮ ਸਿੰਘ ਪੁੰਨਾਂਵਾਲ, ਨਿਰਮਲ ਸਿੰਘ ਘਰਾਚੋਂ, ਮੱਖਣ ਸਿੰਘ ਦੁੱਗਾਂ, ਰੋਹੀ ਸਿੰਘ ਮੰਗਵਾਲ, ਗੁਰਲਾਲ ਸਿੰਘ ਝਲੂਰ, ਕਰਮਜੀਤ ਸਿੰਘ ਸਤੀਪੁਰਾ, ਕੁਲਵਿੰਦਰ ਸਿੰਘ ਮਾਝਾ, ਗੁਰਤੇਜ ਸਿੰਘ ਮੌਜੂਦ ਸਨ।