- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਰਾਂ ਤੋਂ ਪਰੇਸ਼ਾਨ ਕਿਸਾਨ ਐਸਡੀਓ ਨੂੰ ਮਿਲੇ

ਮਹਾਂਵੀਰ ਗੋਇਲ, ਪੰਜਾਬੀ ਜਾਗਰਣ,
ਅਹਿਮਦਗੜ੍ਹ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਕੁਲਾਹੜ ਵੱਲੋਂ ਐੱਸਡੀਓ ਦਿਹਾਤੀ ਅਹਿਮਦਗੜ੍ਹ ਨੂੰ ਇਕਾਈ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਸੇਠ ਦੀ ਅਗਵਾਈ ਹੇਠ ਮਿਲਿਆ ਗਿਆ। ਕਿਉਂਕਿ ਮੋਟਰਾਂ ਵਾਲੇ ਟਰਾਸਫਾਰਮ ਕੁਝ ਦਿਨ ਪਹਿਲਾਂ ਚੋਰੀ ਹੋ ਗਏ ਸਨ ਤੇ ਮੋਟਰਾਂ ਤੋਂ ਤਾਰਾਂ ਵੱਢ ਲਈਆਂ ਗਈਆਂ ਸਨ ਤੇ ਇਸੇ ਤਰ੍ਹਾਂ ਟ੍ਰਾਂਸਫਾਰਮਰਾਂ ਦਾ ਤੇਲ ਚੋਰੀ ਹੁੰਦਾ ਰਹਿੰਦਾ ਹੈ। ਇਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੁੰਦਾ ਹੈ ਕਿਉਂਕਿ ਗੰਨੇ ਦੀ ਫਸਲ ਕਣਕ ਅਤੇ ਹਰੇ ਚਾਰੇ ਨੂੰ ਪਾਣੀ ਲਾਉਣਾ ਬਹੁਤ ਜ਼ਰੂਰੀ ਹੁੰਦਾ ਹੈ। ਕਿਸਾਨਾਂ ਨੂੰ ਲਗਾਤਾਰ ਹੋ ਰਹੇ ਨੁਕਸਾਨ ਦਾ ਵੇਰਵਾ ਦਿੰਦੇ ਹੋਏ ਜ਼ਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਮਨੋਹਰ ਸਿੰਘ ਕੁਲਾਹੜ ਨੇ ਬਿਜਲੀ ਵਿਭਾਗ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਹ ਚੋਰਾਂ ਤੇ ਨੱਥ ਜਲਦੀ ਤੋਂ ਜਲਦੀ ਪਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਐੱਸਡੀਓ ਸਾਹਿਬ ਨੇ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਇਕਾਈ ਦੇ ਮੈਂਬਰ ਪ੍ਰੀਤ ਸਿੰਘ, ਅਵਤਾਰ ਸਿੰਘ ਹਾਜ਼ਰ ਸਨ।