- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਖੀ ਸਮਾਗਮ ’ਚ ਸਖੀਆਂ ਨੂੰ ਕੀਤਾ ਸਨਮਾਨਿਤ

ਸਮਾਗਮ ’ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੀ ਸ਼ਮੂਲੀਅਤ
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦੇ ਤਹਿਤ ਪਿੰਡਾਂ ਦੀਆਂ ਆਮ ਔਰਤਾਂ ਵੱਲੋਂ ਮਾਵਾਂ ਧੀਆਂ ਦੇ ਫਾਰਮ ਭਰ ਕੇ ਉਨ੍ਹਾਂ ਨੂੰ ਬਣਦਾ ਮਾਣ ਭੱਤਾ ਦਿਵਾਉਣ ਵਾਲੀਆਂ ਸਖੀਆਂ ਨੂੰ ਸਨਮਾਨ ਕਰਨ ਦੇ ਲਈ ਡਾ. ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਿੜ੍ਹਬਾ ਵਿਖੇ ਸਮਾਗਮ ਕੀਤਾ ਗਿਆ। ਇਹ ਸਮਾਗਮ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਹੋਇਆ। ਇਸ ਸਮਾਗਮ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ। ਉਨ੍ਹਾਂ ਵੱਲੋਂ ਹਲਕਾ ਦਿੜ੍ਹਬਾ ਦੇ ਬਲਾਕ ਇੱਕ ਦੀਆਂ 550 ਸਖੀਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਦੇਣਾ ਪੰਜਾਬ ਸਰਕਾਰ ਵੱਲੋਂ ਕੋਈ ਵੱਡਾ ਅਹਿਸਾਨ ਨਹੀਂ ਕੀਤਾ ਗਿਆ ਸਗੋਂ ਉਹਨਾਂ ਦਾ ਹੱਕ ਲੋਕਾਂ ਵੱਲੋਂ ਇਕੱਠਾ ਕੀਤਾ ਗਿਆ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ਦੇ ਲਈ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਵਿਰੋਧੀ ਪਾਰਟੀਆਂ ਤੇ ਤੰਜ ਕਸਦੇ ਹੋਏ ਕਿਹਾ ਕਿ ਉਹ ਖਾਲੀ ਖਜ਼ਾਨੇ ਦਾ ਬਹਾਨਾ ਲਾ ਕੇ ਹਮੇਸ਼ਾ ਹੀ ਲੋਕ ਭਲਾਈ ਦੀਆਂ ਸਕੀਮਾਂ ਨੂੰ ਟਾਲਦੇ ਰਹਿੰਦੇ ਸਨ। ਕਈ ਪਾਰਟੀਆਂ ਇਹ ਕਹਿ ਰਹੀਆਂ ਹਨ ਕਿ ਜੇਕਰ ਉਹ ਸੱਤਾ ਵਿੱਚ ਆਉਂਦੀਆਂ ਹਨ ਤਾਂ ਇਹੋ ਜਿਹੀਆਂ ਸਕੀਮਾਂ ਨੂੰ ਬੰਦ ਕਰ ਦੇਣਗੇ। ਪਰ ਉਨਾਂ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦਾ ਵਾਅਦਾ ਹੈ ਜੇਕਰ ਉਹ ਦੁਬਾਰਾ ਸੱਤਾ ਦੇ ਵਿੱਚ ਆਉਂਦੀ ਹੈ ਤਾਂ ਇਹ ਸਕੀਮ ਉਸੇ ਤਰ੍ਹਾਂ ਹੀ ਲਾਗੂ ਰਹੇਗੀ ਇਸ ਦੇ ਨਾਲ ਹੀ 300 ਯੂਨਿਟ ਪ੍ਰਤੀ ਮਹੀਨਾ ਮੁਫਤ ਦਿੱਤੀ ਜਾ ਰਹੀ ਸਕੀਮ ਵੀ ਚਾਲੂ ਰਹੇਗੀ।
ਉਨ੍ਹਾਂ ਇਹ ਸਾਰੀਆਂ ਸਖੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹਨਾਂ ਦੀ ਬਦੌਲਤ ਹੀ ਮੇਰੇ ਹਲਕੇ ਦੀਆਂ ਸਭ ਤੋਂ ਵੱਧ 90 ਹਜ਼ਾਰ ਔਰਤਾਂ ਨੂੰ ਸਨਮਾਨਿਤ ਰਾਸ਼ੀ ਮਿਲ ਚੁੱਕੀ ਹੈ। ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਹੀ ਉਨ੍ਹਾਂ ਦੀ ਰਹਿਨੁਮਾਈ ਹੇਠ ਲੋਕ ਭਲਾਈ ਦੇ ਕੰਮਾਂ ਦੇ ਵਿੱਚ ਲੱਗੇ ਰਹਿੰਦੇ ਹਨ ਉਹਨਾਂ ਵੱਲੋਂ ਦਿੱਤੀ ਗਈ ਹੱਲਾਸ਼ੇਰੀ ਦੇ ਕਾਰਨ ਹੀ ਹਲਕਾ ਦਿੜ੍ਹਬਾ ਦੇ ਵਿੱਚ ਸਭ ਤੋਂ ਵੱਧ ਅਤੇ ਸਭ ਤੋਂ ਪਹਿਲਾਂ ਮਾਵਾਂ ਦੀਆਂ ਸਤਿਕਾਰ ਯੋਜਨਾ ਦੇ ਫਾਰਮ ਕੰਪਲੀਟ ਕੀਤੇ ਸਨ।