- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕੈਡਮਿਕ ਵਰਲਡ ਸਕੂਲ ਵਿਖੇ ਮਨਾਇਆ ਰੋਸ਼ਨੀਆਂ ਦਾ ਤਿਉਹਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਅਕੈਡਮਿਕ ਵਰਲਡ ਸਕੂਲ ਵਿਖੇ ਰੋਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਲਈ ਰੰਗੋਲੀ ਮੁਕਾਬਲੇ , ਦੀਵੇ ਬਣਾਉਣ ਦੇ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਕਲਾ, ਰਚਨਾਤਮਕਤਾ ਅਤੇ ਬੋਲਣ ਦੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਭਗਵਾਨ ਸ਼੍ਰੀ ਰਾਮ ਅਤੇ ਮਾਤਾ ਸੀਤਾ ਦੇ ਜੀਵਨ ਨਾਲ ਸਬੰਧਤ ਮਨਮੋਹਕ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕੇਸਰੀ ਦੇਵੀ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਸਾਰਿਆਂ ਨੂੰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਕਰਦਿਆਂ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।ਸਕੂਲ ਦੇ ਚੇਅਰਮੈਨ ਸੰਜੇ ਬਾਂਸਲ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਆਪਣੀ ਸੱਭਿਆਚਾਰਕ ਵਿਰਾਸਤ ਪ੍ਰਤੀ ਸਤਿਕਾਰ, ਆਪਸੀ ਸਾਂਝ ਅਤੇ ਰਚਨਾਤਮਕਤਾ ਦੀ ਭਾਵਨਾ ਪੈਦਾ ਕਰਦੇ ਹਨ। ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕ ਮਨਪ੍ਰੀਤ, ਨੇਵੀ, ਵਿਦੁਸੀ, ਅਨੂ, ਅਮੀਸ਼ਾ, ਮਨਪ੍ਰੀਤ, ਹਰਪ੍ਰੀਤ, ਜਸਪ੍ਰੀਤ, ਰੋਜੀ, ਲਵਦੀਪ, ਸੁਖਪ੍ਰੀਤ, ਰਾਜਵੀਰ, ਕੋਮਲ, ਗੁਰਲੀਨ, ਕਰਮ, ਅਮਨ ਆਦਿ ਸ਼ਾਮਿਲ ਸਨ।