ਸਪੈਸ਼ਲ ਨਾਕਿਆਂ ਦੌਰਾਨ ਵਾਹਨਾਂ ਦੀ ਕੀਤੀ ਚੈਕਿੰਗ
ਡੀ.ਐਸ.ਪੀ ਤਪਾ ਸਿੱਧੂ ਦੀ ਅਗਵਾਈ ਹੇਠ ਇਲਾਕੇ ਅੰਦਰ ਸਪੈਸ਼ਲ ਨਾਕਿਆਂ ਦੌਰਾਨ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ
Publish Date: Fri, 27 Mar 2026 04:51 PM (IST)
Updated Date: Sat, 28 Mar 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਪਾ ਮੰਡੀ : ਐੱਸਐੱਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਤੇ ਐੱਸਪੀ (ਡੀ) ਅਸ਼ੋਕ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐੱਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਿਸ ਵੱਲੋਂ ਇਲਾਕੇ ਦੇ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਵਾਹਨਾਂ ਵੀ ਡੂੰਘਾਈ ਨਾਲ ਚੈਕਿੰਗ ਕੀਤੀ ਗਈ। ਤਪਾ ਦੇ ਵਾਲਮੀਕਿ ਚੌਕ ਵਿਖੇ ਡੀਐੱਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਤਪਾ ਤਾਜੋ ਕੈਂਚੀਆਂ ਵਿਖੇ ਥਾਣਾ ਮੁਖੀ ਸ਼ਰੀਫ ਖਾਨ, ਵਾਲਮੀਕਿ ਚੌਕ ਚ ਥਾਣਾ ਸ਼ਹਿਣਾ ਦੀ ਮੁਖੀ ਮੈਡਮ ਰੇਨੂੰ ਪਰੋਚਾ ਤੇ ਪੀਰਖਾਨਾ ਨਜ਼ਦੀਕ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਵੱਲੋਂ ਸਪੈਸ਼ਲ ਨਾਕੇ ਲਗਾਏ ਗਏ ਹਨ, ਜਿਨ੍ਹਾਂ ਦਾ ਮੁੱਖ ਮਕਸਦ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ ਪਾਉਣਾ ਹੈ। ਇਨ੍ਹਾਂ ਨਾਕਿਆਂ ਦੌਰਾਨ ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਤੇ ਚੈਕਿੰਗ ਦੌਰਾਨ ਅਧੂਰੇ ਦਸਤਾਵੇਜ ਰੱਖਣ ਵਾਲੇ 30 ਵਾਹਨਾਂ ਦੇ ਚਲਾਨ ਕੀਤੇ ਗਏ ਤੇ ਕੁਝ ਵਾਹਨਾਂ ਤੋਂ ਕਾਲੀਆਂ ਫ਼ਿਲਮਾਂ ਵੀ ਲੁਹਾਈਆਂ। ਉਨ੍ਹਾਂ ਆਖਿਆ ਕਿ ਇਲਾਕੇ ਅੰਦਰ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਬਲਕਿ ਅਮਨ ਕਾਨੂੰਨ ਦੀ ਸਥਿਤੀ ਹਰ ਹਾਲ ਚ ਬਹਾਲ ਰੱਖੀ ਜਾਵੇਗੀ। ਉਨ੍ਹਾਂ ਕਿਹਾ ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ। ਪੁਲਿਸ ਦਾ ਮੁੱਖ ਮਕਸਦ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਦਾ ਸਫ਼ਾਇਆ ਕਰਨਾ ਪੰਜਾਬ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ। ਇਸ ਮੌਕੇ ਥਾਣਾ ਮੁਖੀ ਸ਼ਰੀਫ਼ ਖ਼ਾਨ,ਥਾਣਾ ਮੁਖੀ ਮੈਡਮ ਰੇਨੂ ਪਰੋਚਾ ਸ਼ਹਿਣਾ, ਸਹਾਇਕ ਥਾਣੇਦਾਰ ਹਰਵਿੰਦਰ ਪਾਲ ਸਿੰਘ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਸਹਾਇਕ ਥਾਣੇਦਾਰ ਮਨਿੰਦਰ ਸਿੰਘ, ਹੌਲਦਾਰ ਇਕਬਾਲ ਸਿੰਘ, ਹੌਲਦਾਰ ਹਰਦੀਪ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।