ਮਹਿਲ ਕਲਾਂ ਪੁਲਿਸ ਦੀ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ, 10 ਚਲਾਨ ਕੱਟੇ
ਮਹਿਲ ਕਲਾਂ ਪੁਲਿਸ ਦੀ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ, 10 ਚਲਾਨ ਕੱਟੇ
Publish Date: Fri, 27 Mar 2026 05:12 PM (IST)
Updated Date: Sat, 28 Mar 2026 04:03 AM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਇਲਾਕੇ ’ਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਥਾਣਾ ਮਹਿਲਕਲਾਂ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਐਡੀਸ਼ਨ ਥਾਣਾ ਮੁਖੀ ਗੁਰਤੇਜ ਸਿੰਘ ਸੰਘੇੜਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਬੱਸ ਸਟੈਂਡ ਕਸਬਾ ਮਹਿਲ ਕਲਾਂ ਵਿਖੇ ਨਾਕਾ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਤਲਾਸ਼ੀ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਇਸ ਕਾਰਵਾਈ ਦੌਰਾਨ ਬਿਨਾਂ ਅਧੂਰੇ ਕਾਗਜ਼ਾਂ ਨਾਲ ਚੱਲ ਰਹੇ ਵਾਹਨਾਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦਿਆਂ 10 ਵਾਹਨਾਂ ਦੇ ਚਲਾਨ ਕੱਟੇ ਗਏ। ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਲਾਜ਼ਮੀ ਦਸਤਾਵੇਜ਼ ਆਪਣੇ ਕੋਲ ਰੱਖਣ ਲਈ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਏਐਸਆਈ ਅਤੇ ਐਡੀਸ਼ਨ ਥਾਣਾ ਮੁਖੀ ਗੁਰਤੇਜ ਸਿੰਘ ਸੰਘੇੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਸਬ ਡਿਵੀਜ਼ਨ ਮਹਿਲ ਕਲਾਂ ਦੀ ਰਹਿਨੁਮਾਈ ਹੇਠ ਕੀਤੀ ਗਈ। ਨਾਕਾਬੰਦੀ ਦੌਰਾਨ ਸ਼ੱਕੀ ਵਾਹਨਾਂ, ਬੈਗਾਂ ਅਤੇ ਵਿਅਕਤੀਆਂ ਦੀ ਵੀ ਬਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ ਅਤੇ ਇਲਾਕੇ ’ਚ ਅਮਨ-ਕਾਨੂੰਨ ਕਾਇਮ ਰਹੇ।ਪੁਲਿਸ ਵੱਲੋਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਵਾਹਨਾਂ ਦੇ ਰਜਿਸਟ੍ਰੇਸ਼ਨ ਦਸਤਾਵੇਜ਼, ਡਰਾਈਵਿੰਗ ਲਾਇਸੈਂਸ, ਇਨਸ਼ੋਰੈਂਸ ਅਤੇ ਪਾਲਿਊਸ਼ਨ ਸਰਟੀਫਿਕੇਟ ਹਮੇਸ਼ਾਂ ਪੂਰੇ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਸੁਰੱਖਿਅਤ ਡਰਾਈਵਿੰਗ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਇਲਾਕੇ ’ਚ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ ਤਾਂ ਜੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਨਿਗਰਾਨੀ ਰੱਖੀ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਪੁਲਿਸ ਟੀਮ ਦੇ ਹੋਰ ਮੈਂਬਰ ਵੀ ਮੌਜੂਦ ਰਹੇ ਜਿਨ੍ਹਾਂ ਨੇ ਚੈਕਿੰਗ ਮੁਹਿੰਮ ਨੂੰ ਸੁਚੱਜੇ ਢੰਗ ਨਾਲ ਅੰਜਾਮ ਦਿੱਤਾ।ਇਸ ਮੌਕੇ ਸਹਾਇਕ ਥਾਣੇਦਾਰ ਸਤਬੀਰ ਸਿੰਘ, ਹੌਲਦਾਰ ਸੁਖਰਾਜ ਸਿੰਘ ਹੌਲਦਾਰ ਦੀਸਾ ਸਿੰਘ ਸਿਪਾਹੀ ਅੰਮ੍ਰਿਤਪਾਲ ਸਿੰਘ ਸਿਪਾਹੀ ਮੈਡਮ ਸੰਦੀਪ ਕੌਰ ਵੀ ਹਾਜ਼ਰ ਸਨ।