- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿੱਤ ਮੰਤਰੀ ਚੀਮਾ ਜਗਦੀਸ਼ ਰਾਏ ਸਿੰਗਲਾ ਦੀ ਅੰਤਿਮ ਅਰਦਾਸ ’ਚ ਹੋਏ ਸ਼ਾਮਿਲ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ ,
ਦਿੜ੍ਹਬਾ : ਮਾਰਕਿਟ ਕਮੇਟੀ ਸੂਲਰ ਘਰਾਟ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਦੀਸ਼ ਰਾਏ ਸਿੰਗਲਾ ਦੇ ਅੰਤਿਮ ਭੋਗ ਸਮੇਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼ਾਮਿਲ ਹੋਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਗਦੀਸ਼ ਰਾਏ ਸਿੰਗਲਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਬਾਬੂ ਜਗਦੀਸ਼ ਰਾਏ ਸਿੰਗਲਾ ਜਿੱਥੇ ਸਮਾਜ ਸੇਵਕ ਸਨ ਉਥੇ ਹੀ ਪਾਰਟੀ ਦੇ ਵਫਾਦਾਰ ਸਿਪਾਹੀ ਹਨ। ਉਨ੍ਹਾਂ ਕਿਹਾ ਕਿ ਜਗਦੀਸ਼ ਰਾਏ ਦੇ ਪਰਿਵਾਰ ਨਾਲ ਪਾਰਟੀ ਹਮੇਸ਼ਾ ਹੀ ਖੜ੍ਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਓਐੱਸਡੀ ਤਪਿੰਦਰ ਸਿੰਘ ਸੋਹੀ, ਮਾਰਕਿਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐਸਡੀਐਮ ਤਰਸੇਮ ਚੰਦ ਭਾਗਸਰ, ਜਿ਼ਲਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਸ਼ਹਿਰੀ ਪ੍ਰਧਾਨ ਧਰਮਪਾਲ ਗਰਗ, ਅਜੈ ਸਿੰਗਲਾ, ਸ਼ੈੱਲਰ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਗਰਗ, ਆੜਤੀ ਐਸੋਸੀਏਸ਼ਨ ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਘੁਮਾਣ, ਡਾ. ਅਸ਼ੋਕ ਸ਼ੈਲੀ, ਪਰਗਟ ਸਿੰਘ ਕਲੇਰ, ਸਰਪੰਚ ਸੰਦੀਪ ਸਿੰਘ, ਰਣਜੀਤ ਸਿੰਘ ਖੇਤਲਾ, ਕ੍ਰਿਸ਼ਨ ਕੁਮਾਰ ਗੁੱਡੂ ਹਾਜ਼ਰ ਸਨ।